Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਵੱਲੋਂ ਆਈ.ਈ.ਟੀ ਭੱਦਲ, ਰੂਪਨਗਰ ਵਿਖੇ ਨਸ਼ਿਆਂ ਸਬੰਧੀ ਖਾਸ ਸੈਮੀਨਾਰ ਅਤੇ ‘ਮਿੰਨੀ ਫੋਰੈਸਟ’ਦਾ ਉਦਘਾਟਨ ਕੀਤਾ ਗਿਆ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਰੂਪਨਗਰ , 24 Sep 2024

Last updated on: Sep 24, 2024, 00:00 IST

ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਪੰਜਾਬ ਰਾਜ ਵਿੱਚ ਚਲਾਈ ਗਈ ‘ਰੁੱਖ ਲਗਾਓ ਮੁਹਿੰਮ’ ਦੇ ਅੰਤਰਗਤ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੁਆਰਾ ਆਈ.ਈ.ਟੀ ਭੱਦਲ ਟੈਕਨੀਕਲ ਕੈਂਪਸ, ਰੂਪਨਗਰ ਵਿਖੇ ‘ਮਿੰਨੀ ਫੋਰੈਸਟ’ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।  ਇਸ ਮਿੰਨੀ ਫੋਰੈਸਟ ਵਿੱਚ ਲਗਭਗ 700 ਦੇ ਕਰੀਬ ਬੂਟੇ ਲਗਾਏ ਗਏ ਜਿਸ ਨੂੰ ਕਿ ਆਈ.ਈ.ਟੀ ਭੱਦਲ ਦੁਆਰਾ ਅਪਣਾਇਆ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਦੀ ਦੇਖ ਭਾਲ ਦੀ ਜ਼ਿੰਮੇਵਾਰੀ ਲਈ ਹੈ। 

ਜੱਜ ਸਾਹਿਬ ਨੇ ਦੱਸਿਆ ਕਿ ਉਦਯੋਗੀਕਰਨ ਅਤੇ ਸ਼ਹਿਰੀਕਰਨ ਨੇ ਸਾਡੇ ਵਾਤਾਵਰਣ 'ਤੇ ਬੁਰਾ ਪ੍ਰਭਾਵ ਪਾਇਆ ਹੈ। ਜੰਗਲਾਂ ਦੀ ਕਟਾਈ ਦੇ ਕਾਰਨ ਗਲੋਬਲ ਵਾਰਮਿੰਗ ਅਤੇ ਮਾਰੂਥਲੀਕਰਨ ਵੱਧਦਾ ਜਾ ਰਿਹਾ ਹੈ। ਮਨੁੱਖੀ ਗਤੀਵਿਧੀਆਂ, ਖਾਸ ਤੌਰ 'ਤੇ ਲੱਕੜ ਦੀ ਵੱਡੇ ਪੱਧਰ 'ਤੇ ਕਟਾਈ, ਨੇ ਇਹਨਾਂ ਮੁੱਦਿਆਂ ਨੂੰ ਹੋਰ ਵਧਾ ਦਿੱਤਾ ਹੈ, ਜਿਸ ਨਾਲ ਗ੍ਰੀਨਹਾਉਸ ਗੈਸਾਂ ਦੇ ਨਿਕਾਸ ਵਿੱਚ ਵਾਧਾ ਹੋਇਆ ਹੈ, ਧਰਤੀ ਹੇਠਲੇ ਪਾਣੀ ਦਾ ਪੱਧਰ ਘਟਿਆ ਹੈ, ਅਤੇ ਰੋਜ਼ਾਨਾ ਜੀਵਨ ਵਿੱਚ ਵਿਘਨ ਪੈ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਹ ਸਮੇਂ ਦੀ ਲੋੜ ਹੈ ਕਿ ਬਿਨਾਂ ਕਿਸੇ ਦੇਰੀ ਦੇ ਮੁੜ ਜੰਗਲਾਤ ਦੇ ਉਪਾਅ ਅਪਣਾਏ ਜਾਣ, ਤਾਂ ਜੋ ਆਪਣੇ ਲਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੁਆਰਾ ਮਿਤੀ 05 ਸਤੰਬਰ 2024 ਤੋਂ 31 ਅਕਤੂਬਰ 2024 ਤੱਕ ਰਾਜ ਭਰ ਵਿੱਚ ਇੱਕ ਰਾਜ ਪੱਧਰੀ ਮੁਹਿੰਮ "ਨਸ਼ਾ ਮੁਕਤੀ-ਮਾਨਵਤਾ ਨੂੰ ਨੁਕਸਾਨ" ਸ਼ੁਰੂ ਕੀਤੀ ਗਈ ਸੀ। 

ਇਸ ਮੁਹਿੰਮ ਦੇ ਅੰਤਰਗਤ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਨਸ਼ਿਆਂ ਦੀ ਵਧਦੀ ਹੋੜ੍ਹ ਅਤੇ ਕਾਰਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦੀ ਦਲਦਲ ਵਿੱਚ ਫਸਿਆ ਹੋਇਆ ਹੈ ਅਤੇ ਸੂਬੇ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ ਇਨਸਾਨ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਆਰਥਿਕ, ਸਮਾਜਿਕ, ਵਿਵਾਹਕ ਅਤੇ ਮਾਨਸਿਕ ਤੌਰ ਤੇ ਵੀ ਇਨਸਾਨ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਉੱਤੇ ਠੱਲ੍ਹ ਪਾਉਣਾ ਸਮੇਂ ਦੀ ਸਖ਼ਤ ਲੋੜ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਬੱਚਿਆਂ ਨੂੰ ਜੀਵਨ ਦੀ ਮਹੱਤਤਾ ਬਾਰੇ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਜੀਵਨ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਤੇ ਨਿਰਾਸ਼ ਨਾ ਹੋ ਕੇ ਇਸ ਦੇ ਬਾਰੇ ਆਪਣੇ ਮਾਤਾ-ਪਿਤਾ  ਜਾਂ ਕੋਈ ਵੀ ਅਜਿਹਾ ਇਨਸਾਨ ਜਿਸ ਤੇ ਬੱਚਾ ਭਰੋਸਾ ਕਰਦਾ ਹੈ, ਨਾਲ ਗੱਲ ਕਰਨੀ ਚਾਹੀਦੀ ਹੈ। 

ਇਹ ਵਰਨਣਯੋਗ ਹੈ ਕਿ ਇਸ ਸੈਮੀਨਾਰ ਅਤੇ ਮਿੰਨੀ ਫੋਰੈਸਟ ਦੇ ਉਦਘਾਟਨ ਦੌਰਾਨ ਸ੍ਰੀਮਤੀ ਹਿਮਾਂਸ਼ੀ ਗਲਹੋਤਰਾ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਸ੍ਰੀ ਤਜਿੰਦਰ ਸਿੰਘ ਚੇਅਰਮੈਨ ਆਈ.ਈ.ਟੀ ਭੱਦਲ, ਡਾ. ਐਸ.ਐਸ. ਬਿੰਦਰਾ ਡਾਇਰੈਕਟਰ, ਡਾ. ਗੁਰਪ੍ਰੀਤ ਸਿੰਘ ਪ੍ਰਿੰਸੀਪਲ ਇੰਜੀਨੀਅਰਿੰਗ, ਡਾ. ਕੰਚਨ ਸ਼ਰਮਾ ਪ੍ਰਿੰਸੀਪਲ ਜੀ.ਸੀ.ਐਸ-ਆਈ.ਵੀ.ਐਸ, ਸ੍ਰੀ ਓਂਕਾਰ ਸਿੰਘ, ਪ੍ਰਿੰਸੀਪਲ ਡਿਪਲੋਮਾ ਦੇ ਨਾਲ-ਨਾਲ ਸਟਾਫ ਮੈਂਬਰ ਮੌਜੂਦ ਰਹੇ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ, ਸਿਵਲ ਹਸਪਤਾਲ, ਨਸ਼ਾ ਛਡਾਊ ਕੇਂਦਰਾਂ ਅਤੇ ਜੇਲ੍ਹ ਵਿੱਚ ਇਹ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD