Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਈਸ਼ਾ ਸਿੰਗਲ ਨੇ ਪਟਿਆਲਾ ਦੇ ਏ.ਡੀ.ਸੀ. ਦਾ ਅਹੁਦਾ ਸੰਭਾਲਿਆ ਮੈਡਮ ਕੰਚਨ ਨੂੰ ਨਿੱਘੀ ਵਿਦਾਇਗੀ

Preeti Yadav, Dr. Preeti Yadav, DC Patiala, Deputy Commissioner Patiala, Patiala, Isha Singal

Web Admin

Web Admin

5 Dariya News

ਪਟਿਆਲਾ , 24 Sep 2024

Last updated on: Sep 24, 2024, 00:00 IST

2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਈਸ਼ਾ ਸਿੰਗਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਆਈ.ਏ.ਐਸ. ਅਧਿਕਾਰੀ ਮੈਡਮ ਕੰਚਨ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਚੰਡੀਗੜ੍ਹ ਵਿਖੇ ਹੋ ਗਈ ਹੈ। ਇਸ ਦੌਰਾਨ ਜਿੱਥੇ ਈਸ਼ਾ ਸਿੰਗਲ ਨੂੰ ਉਨ੍ਹਾਂ ਦੇ ਸਟਾਫ਼ ਨੇ ਜੀ ਆਇਆਂ ਆਖਿਆ, ਉਥੇ ਹੀ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਮੈਡਮ ਕੰਚਨ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਵੀਂ ਤਾਇਨਾਤੀ ਤੇ ਤਬਾਦਲੇ ਸਰਕਾਰੀ ਨੌਕਰੀ ਦਾ ਹਿੱਸਾ ਹਨ ਪਰੰਤੂ ਕਿਸੇ ਸਟੇਸ਼ਨ 'ਤੇ ਕੀਤੇ ਕੰਮ ਦੀ ਛਾਪ ਅਧਿਕਾਰੀ ਦੀ ਸਾਰੀ ਨੌਕਰੀ ਦੌਰਾਨ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੇ ਹਿੱਤਾਂ ਤੇ ਲੋਕ ਭਲਾਈ ਲਈ ਕੰਮ ਕਰਨ। 

ਉਨ੍ਹਾਂ ਨੇ ਮੈਡਮ ਕੰਚਨ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਪਟਿਆਲਾ ਵਿਖੇ ਆਪਣੀ ਚੰਗੀ ਛਾਪ ਛੱਡੀ ਹੈ। ਮੈਡਮ ਕੰਚਨ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪਟਿਆਲਾ ਵਿਖੇ ਨਿਭਾਈ ਸੇਵਾ ਉਨ੍ਹਾਂ ਨੂੰ ਸਦਾ ਯਾਦ ਰਹੇਗੀ ਕਿਉਂਕਿ ਉਹ ਗੁਜਰਾਤ ਤੋਂ ਬਦਲਕੇ ਪਹਿਲੀ ਵਾਰ ਪਟਿਆਲਾ ਵਿਖੇ ਬਤੌਰ ਏ.ਡੀ.ਸੀ. ਤਾਇਨਾਤ ਹੋਏ ਸਨ।

ਇਸ ਮੌਕੇ ਤਬਦੀਲ ਹੋਏ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਨੂੰ ਵੀ ਵਿਦਾ ਕੀਤਾ ਗਿਆ। ਇਸ ਦੌਰਾਨ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ, ਤਹਿਸੀਲਦਾਰ ਕੁਲਦੀਪ ਸਿੰਘ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਾਰੀਆਂ ਬ੍ਰਾਂਚਾਂ ਦੇ ਕਰਮਚਾਰੀ ਮੌਜੂਦ ਸਨ।

ਇਸੇ ਦੌਰਾਨ ਏ.ਡੀ.ਸੀ. ਈਸ਼ਾ ਸਿੰਗਲ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣਗੇ। ਈਸ਼ਾ ਸਿੰਗਲ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੋਈ ਸਮੱਸਿਆ ਨਾ ਆਉਣ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Isha Singal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD