Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੰਦੀਪ ਕੁਮਾਰ ਵਲੋਂ ਪਰਾਲੀ ਦੇ ਸੁੱਚਜੇ ਪ੍ਰਬੰਧਨ ਸਬੰਧੀ ਸਬ ਡਵੀਜ਼ਨ ਤਰਨ ਤਾਰਨ ਨਾਲ ਸਬੰਧਿਤ ਅਧਿਕਾਰੀਆ ਦੀ ਵਿਸ਼ੇਸ਼ ਮੀਟਿੰਗ

ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਬਣਦੀ ਕਾਰਵਾਈ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 24 Sep 2024

Last updated on: Sep 24, 2024, 00:00 IST

ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਪਰਾਲੀ ਦੇ ਸੁੱਚਜੇ ਪ੍ਰਬੰਧਨ ਸਬੰਧੀ ਸਬ ਡਵੀਜ਼ਨ ਤਰਨ ਤਾਰਨ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਉਪ ਮੰਡਲ ਮਜਿਸਟਰੇਟ ਤਰਨਤਾਰਨ ਦਿਵਿਆ ਪੀ.,  ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸ੍ਰੀ ਕਿ੍ਸ਼ਨ ਪਾਲ ਰਾਜਪੂਤ, ਮੁੱਖ ਖੇਤੀਬਾੜੀ ਅਫਸਰ ਡਾ.ਹਰਪਾਲ ਸਿੰਘ ਪੰਨੂ , ਬਲਾਕ ਨੋਡਲ ਅਫਸਰ ਡਾ. ਗੁਰਿੰਦਰਜੀਤ ਸਿੰਘ,ਰੁਲਦਾ ਸਿੰਘ ਅਤੇ ਮਲਵਿੰਦਰ ਸਿੰਘ,ਸਮੂਹ ਕਲਸਟਰ ਅਤੇ ਨੋਡਲ ਅਫਸਰ ਹਾਜ਼ਰ ਸਨ। 

ਡਿਪਟੀ ਕਮਿਸ਼ਨਰ, ਤਰਨ ਤਾਰਨ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਮੁੱਖ ਸੱਕਤਰ, ਪੰਜਾਬ ਸਰਕਾਰ ਵਲੋਂ  ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ  ਜਿਸ ਏਰੀਏ ਵਿੱਚ  ਕਿਸਾਨਾਂ ਵਲੋਂ ਪਰਾਲੀ ਨੂੰ ਅੱਗ  ਲਗਾਈ ਜਾਂਦੀ ਹੈ, ਉਥੋਂ ਦੇ ਐਸ. ਐਚ. ਓ  ਤੁਰੰਤ ਕਾਰਵਾਈ ਕਰਨ ਦੇ ਨਿਜੀ ਜਿੰਮੇਵਾਰ ਹੋਣਗੇ ਅਤੇ ਇੱਕ ਘੰਟੇ ਦੇ ਵਿੱਚ ਐਫ. ਆਈ. ਆਰ ਦਰਜ ਕਰਨ ਦੇ ਪਾਬੰਦ ਹੋਣਗੇ।  

ਇਸ ਲਈ ਸਮੂਹ ਐਸ. ਐਚ. ਓਜ  ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ।  ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ ਅਤੇ  ਨਾ ਹੀ  ਅਸਲਾ ਲਾਇਸੰਸ ਰੀਨਿਊ ਅਤੇ ਨਵਾ ਬਣਾ ਕੇ ਦਿੱਤਾ ਜਾਵੇਗਾ। ਉਹਨਾਂ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਜਿਲੇ ਵਿੱਚ ਐਕਸ ਸੀਟੂ ਮੈਨੇਜਮੈਂਟ ਕਾਮਯਾਬ ਹੈ ਇਸ ਸਬੰਧੀ ਲੋੜੀਂਦੀ ਮਾਤਰਾ ਵਿੱਚ ਬੇਲਰ  ਜਿਲੇ ਵਿੱਚ ਮੋਜੂਦ ਹਨ, ਇਸ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਬੇਲਰ ਮੁਹੱਈਆ ਕਰਵਾ ਕੇ ਪਰਾਲੀ ਪ੍ਬੰਧਨ ਕਰਵਾਇਆ ਜਾਵੇ। 

ਉਹਨਾਂ ਸਮੂਹ ਅਫ਼ਸਰ ਸਾਹਿਬਾਨ ਨੂੰ ਹਦਾਇਤ ਕੀਤੀ ਪਰਾਲੀ ਪ੍ਬੰਧਨ ਦੀ ਡਿਊਟੀ ਤੋਂ ਕਿਸੇ ਨੂੰ ਛੋਟ ਨਹੀਂ ਹੈ। ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਪਰਾਲੀ ਪ੍ਬੰਧਨ ਕਰਵਾਉਣ ਵਿੱਚ ਮੁਸ਼ਕਿਲਾਂ ਤੇ ਆਉਣਗੀਆਂ ਪਰ ਅਸੀਂ ਸਾਰੇ ਮਿਹਨਤ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਤੋਂ ਰੋਕਣ ਵਿੱਚ ਜਰੂਰ ਕਾਮਯਾਬ ਹੋਵਾਂਗੇ। 

ਉਹਨਾਂ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਅਲਾਟ ਕੀਤੇ ਹੋਏ ਪਿੰਡਾਂ ਵਿੱਚ ਆਪਣੀ ਲਗਾਤਾਰ ਵਿਜਟ ਜਾਰੀ ਰੱਖਣ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD