Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਬੰਧ ਨਿਰਦੇਸ਼ਕ, ਸ਼ੂਗਰਫੈੱਡ ਡਾ. ਸੇਨੂ ਦੁੱਗਲ ਨੇ ਸਹਿਕਾਰੀ ਖੰਡ ਮਿੱਲ, ਮੋਰਿੰਡਾ ਦਾ ਦੌਰਾ ਕੀਤਾ

ਪਲਾਂਟ ਅੰਦਰ ਜਾ ਕੇ ਆਉਣ ਵਾਲੇ ਪਿੜਾਈ ਸੀਜ਼ਨ 2024-25 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Dr. Senu Duggal, Managing Director, Sugarfed, Morinda

Web Admin

Web Admin

5 Dariya News

ਮੋਰਿੰਡਾ , 25 Sep 2024

Last updated on: Sep 25, 2024, 00:00 IST

ਪ੍ਰਬੰਧ ਨਿਰਦੇਸ਼ਕ, ਸ਼ੂਗਰਫੈੱਡ, ਪੰਜਾਬ ਡਾਕਟਰ ਸੇਨੂ ਦੁੱਗਲ ਵੱਲੋਂ ਸਹਿਕਾਰੀ ਖੰਡ ਮਿੱਲ, ਮੋਰਿੰਡਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਸ਼ੂਗਰ ਮਿੱਲ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਿੱਲ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਗਈ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆ ਕਿ ਮਿੱਲ ਦੇ ਖਰਚਿਆਂ ਨੂੰ ਘਟਾਉਂਦੇ ਹੋਏ, ਅਦਾਰੇ ਨੂੰ ਮੁਨਾਫੇ ਵਿੱਚ ਲਿਆਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣ। 

ਪ੍ਰਬੰਧ ਨਿਰਦੇਸ਼ਕ ਵੱਲੋਂ ਪਲਾਂਟ ਅੰਦਰ ਜਾ ਕੇ ਆਉਣ ਵਾਲੇ ਪਿੜਾਈ ਸੀਜ਼ਨ 2024-25 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਵਰਕਰਾਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਪਲਾਂਟ ਨੂੰ ਅਗਲੇ ਪਿੜਾਈ ਸੀਜ਼ਨ ਲਈ ਸਮੇਂ-ਸਿਰ ਪੂਰਨ ਰੂਪ ਵਿੱਚ ਤਿਆਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਦੀ ਰਿਪੇਅਰ ਅਤੇ ਮੈਨਟੀਨੈਂਸ ਤਸੱਲੀਬਖਸ਼ ਕੀਤੀ ਜਾਵੇ, ਤਾਂ ਜੋਂ ਆਉਣ ਵਾਲੇ ਪਿੜਾਈ ਸੀਜ਼ਨ ਵਿੱਚ ਗੰਨੇ ਦੀ ਪਿੜਾਈ ਅਤੇ ਖੰਡ ਦੇ ਉਤਪਾਦਨ ਦਾ ਕੰਮ ਨਿਰਵਿਘਨ ਚਲਾਇਆ ਜਾ ਸਕੇ।

ਡਾ. ਸੇਨੂ ਦੁੱਗਲ ਨੇ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਪਵੇ। ਖੰਡ ਦਾ ਉਤਪਾਦਨ ਬਹੁਤ ਹੀ ਸੁਚੱਜੇ ਅਤੇ ਸਾਫ-ਸਫਾਈ ਵਾਲੇ ਢੰਗ ਨਾਲ ਕੀਤਾ ਜਾਵੇ, ਤਾਂ ਜੋਂ ਵਧੀਆ ਕੁਆਲਿਟੀ ਦੀ ਖੰਡ ਮਿੱਲ ਵੱਲੋਂ ਤਿਆਰ ਕੀਤੀ ਜਾ ਸਕੇ। ਪ੍ਰਬੰਧ ਨਿਰਦੇਸ਼ਕ, ਸ਼ੂਗਰਫੈੱਡ, ਪੰਜਾਬ ਵੱਲੋਂ ਮਿੱਲ ਦੇ ਸਮੁੱਚੇ ਏਰੀਏ ਦੀ ਸਾਫ-ਸਫਾਈ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮਿੱਲ ਦੀ ਸਾਫ-ਸਫਾਈ ਅਤੇ ਖੰਡ ਦੀ ਕੁਆਲਿਟੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਹਿਕਾਰੀ ਖੰਡ ਮਿੱਲ, ਮੋਰਿੰਡਾ ਦੇ ਏਰੀਏ ਵਿੱਚ ਪਿਛਲੇ ਸਾਲ 5824 ਤੋਂ ਵੱਧ ਕੇ ਇਸ ਵਾਰ 6819 ਹੈਕਟੇਅਰ ਗੰਨੇ ਅਧੀਨ ਰਕਬਾ ਉਪਲੱਬਧ ਹੋਇਆ ਹੈ ਅਤੇ ਮਿੱਲ ਵੱਲੋਂ ਪਿੜਾਈ ਸੀਜ਼ਨ 2024-25 ਦੌਰਾਨ 28 ਲੱਖ ਕੁਵਿੰਟਲ ਤੋਂ ਵੱਧ ਗੰਨਾ ਪੀੜਨ ਦਾ ਟੀਚਾ ਮਿੱਥਿਆ ਗਿਆ ਹੈ। 

ਉਨ੍ਹਾਂ ਵੱਲੋਂ ਮਿੱਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆ ਕਿ ਮਿੱਲ ਵਿੱਚ ਗੰਨੇ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਕਿਸਾਨ ਵਿਸ਼ਰਾਮ ਘਰ ਵਿੱਚ ਜਰੂਰੀ ਸੁਵਿੱਧਾਵਾਂ ਮੁਹੱਇਆ ਕਰਵਾਈਆ ਜਾਣ, ਚਾਹ-ਪਾਣੀ ਅਤੇ ਖਾਣੇ ਦੇ ਪ੍ਰਬੰਧ ਲਈ ਵਧੀਆ ਕੰਨਟੀਨ ਚਲਾਈ ਜਾਵੇ ਅਤੇ ਗੰਨੇ ਦੇ ਯਾਰਡ ਵਿੱਚ ਉਡੀਕ ਦਾ ਸਮਾਂ ਘੱਟ ਤੋਂ ਘੱਟ ਰੱਖਿਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਗੰਨੇ ਦੀ ਸਪਲਾਈ ਲਈ ਕੈਲੰਡਰ ਅਨੁਸਾਰ ਹੀ ਸਖਤੀ ਨਾਲ ਪਰਚੀ ਜਾਰੀ ਕੀਤੀ ਜਾਵੇ ਤਾਂ ਕਿ ਮਿੱਲ ਦੇ ਹਰ ਪ੍ਰਕਾਰ ਦੇ ਟੀਚੇ ਪ੍ਰਾਪਤ ਕੀਤੇ ਜਾ ਸਕਣ।

ਇਸ ਮੌਕੇ ਤੇ ਸ਼੍ਰੀ ਅਰਵਿੰਦਰ ਪਾਲ ਸਿੰਘ ਕੈਂਰੋ ਜਨਰਲ ਮੈਨੇਜਰ, ਸ਼੍ਰੀ ਜਸਵੀਰ ਸਿੰਘ ਉੱਪ ਮੁੱਖ ਇੰਜੀਨੀਅਰ, ਸ਼੍ਰੀ ਟੀ.ਪੀ.ਐਸ. ਭੱਲਾ, ਸਹਾਇਕ ਇੰਜੀਨੀਅਰ, ਸ਼੍ਰੀ ਐਮ. ਸਿੰਘ, ਮੁੱਖ ਰਸਾਇਣਕਾਰ, ਸ਼੍ਰੀ ਜਸਵੰਤ ਸਿੰਘ, ਮੁੱਖ ਗੰਨਾ ਵਿਕਾਸ ਅਫਸਰ, ਸ਼੍ਰੀ ਸੁਸ਼ੀਲ ਕੁਮਾਰ, ਸੁਪਰਡੰਟ, ਸ਼੍ਰੀ ਰਵਿੰਦਰ ਸਿੰਘ, ਸਰਵੇਅਰ, ਸ਼੍ਰੀ ਵੀ.ਬੀ. ਸਿੰਘ ਲੇਖਾ ਇੰਚਾਰਜ ਅਤੇ ਵਰਕਰ ਯੂਨੀਅਨ ਦੇ ਨੁਮਾਇੰਦੇ ਸ਼੍ਰੀ ਬਲਵਿੰਦਰ ਸਿੰਘ ਬਾਵਾ, ਸ਼੍ਰੀ ਨੱਥੂ ਰਾਮ, ਸ਼੍ਰੀ ਜਸਬੀਰ ਸਿੰਘ, ਸ਼੍ਰੀ ਜਗਮੋਹਨ ਸਿੰਘ ਹਾਜ਼ਰ ਸਨ।

 

Tags: Dr. Senu Duggal , Managing Director , Sugarfed , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD