Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰੈਸ ਕਲੱਬ ਮੁਹਾਲੀ ਵੱਲੋਂ ਆਯੋਜਤ ਭੰਗੜਾ ਵਰਕਸ਼ਾਪ ਸ਼ਾਨੋ ਸੌਕਤ ਨਾਲ ਸਮਾਪਤ

ਸਮਾਪਤੀ ਸਮਾਰੋਹ ਵਿੱਚ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ, 2 ਜੂਨ ਤੋਂ 19 ਜੂਨ ਤੱਕ ਬੱਚਿਆਂ ਨੂੰ ਸਿਖਾਏ ਭੰਗੜੇ ਦੇ ਗੁਰ

ਮੁੱਖ ਸੰਸਦੀ ਸਕੱਤਰ ਭੰਗੜਾ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਅਤੇ ਕਲੱਬ ਦੇ ਆਹੁਦੇਦਾਰਾਂ ਨਾਲ ਗਰੁੱਪ ਫੋਟੋ ਵਿੱਚ ਵੀ ਖੜੇ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 20 Jun 2012

Last updated on: Jun 20, 2012, 00:00 IST

ਪ੍ਰੈਸ ਕਲੱਬ ਮੁਹਾਲੀ ਵੱਲੋਂ ਕਲੱਬ ਦੇ ਪ੍ਰਧਾਨ  ਸੁਖਦੇਵ ਸਿੰਘ ਪਟਵਾਰੀ ਦੀ ਦੇਖ ਰੇਖ ਹੇਠ 2 ਜੂਨ ਤੋਂ 19 ਜੂਨ ਤੱਕ ਕਲੱਬ ਦੇ ਮੈਂਬਰਾਂ ਦੇ ਬੱਚਿਆਂ ਨੂੰ ਭੰਗੜੇ ਦੇ ਗੁਰ ਸਿਖਾਉਣ ਲਈ ਲਗਾਈ ਗਈ ਵਰਕਸ਼ਾਪ ਪੂਰੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ, ਵਰਕਸ਼ਾਪ ਦੇ ਸਮਾਪਤੀ ਸਮਾਰੋਹ ਵਿੱਚ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁੱਖ ਸੰਸਦੀ ਸਕੱਤਰ   ਪ੍ਰਕਾਸ਼ ਚੰਦ ਗਰਗ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਉਹਨਾਂ ਇਸ ਮੌਕੇ ਮੁਹਾਲੀ ਪ੍ਰੈਸ ਕਲੱਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਲੱਬ ਨਾਲ ਜੁੜੇ ਪੱਤਰਕਾਰ ਸਾਹਿਬਾਨ ਜਿੱਥੇ ਪੱਤਰਕਾਰੀ ਦੇ ਖੇਤਰ ਵਿੱਚ ਚੰਗਾ ਨਾਮਣਾ ਕਮਾ ਰਹੇ ਹਨ। ਉੱਥੇ ਇਹ ਕਲੱਬ ਸਮਾਜ ਸੈਵੀ ਕੰਮਾਂ ਦੇ ਨਾਲ ਨਾਲ ਬੱਚਿਆਂ ਦੀ ਪ੍ਰਤੀਭਾ ਨੂੰ ਉਭਾਰਨ ਲਈ ਵੀ ਵਿਸ਼ੇਸ ਉਪਰਾਲੇ ਕਰ ਰਿਹਾ ਹੈ ਉਹਨਾਂ ਕੱਲਬ ਵੱਲੋਂ ਬੱਚਿਆਂ ਨੂੰ ਭੰਗੜੇ ਦੇ ਗੁਰ ਸਿਖਾਉਣ ਲਈ ਲਗਾਈ ਗਈ  2 ਹਫ਼ਤਿਆਂ ਦੀ ਵਰਕਸ਼ਾਪ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਜਿਹਨਾਂ ਬੱਚਿਆਂ ਨੇ ਵਰਕਸ਼ਾਪ ਵਿੱਚ ਹਿੱਸਾ ਲਿਆ ਹੈ ਉਹ ਭੰਗੜੇ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਦੇ ਕਾਬਿਲ ਹੋ ਸਕਣਗੇ। ਉਹਨਾਂ ਇਸ ਮੌਕੇ ਕਲੱਬ ਨੂੰ 1 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ। ਉਹਨਾਂ ਇਸ ਮੌਕੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।  

ਇਸ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਸਮੇਂ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਗੁਰਕਿਰਪਾਲ ਸੁਰਾਪੁਰੀ ਨੇ ਬੱਚਿਆਂ ਨੂੰ ਭੰਗੜੇ ਦੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਭੰਗੜੇ ਦੇ ਗੁਰ ਸਿਖਾਏ । ਉਹਨਾਂ ਕਿਹਾ ਕਿ ਇਹ ਬੱਚੇ ਭੰਗੜੇ ਵਿੱਚ ਇੱਕ ਨਾ ਇੱਕ ਦਿਨ ਪੂਰੀ ਤਰ੍ਹਾ ਪਰਪੱਕ ਹੋ ਜਾਣਗੇ। ਉਹਨਾਂ ਕਲੱਬ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ । ਉਹਨਾਂ ਹੋਰ ਆਖਿਆ ਕਿ ਕਲੱਬ ਵੱਲੋਂ ਬੱਚਿਆਂ ਨੂੰ ਆਪਣੇ ਅਮੀਰ ਸੱਭਿਆਚਾਰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਵਰਕਸ਼ਾਪ ਦੌਰਾਨ ਅੰਤਰਰਾਸ਼ਟਰੀ ਪੱਧਰ ਦੇ ਭੰਗੜਾ ਕੋਚ  ਗੁਰਜੀਤ ਸਿੰਘ ਬਿੱਲਾ ਨੇ ਬੱÎਚਿਆਂ ਨੂੰ ਭੰਗੜੇ ਦੇ ਗੁਰ ਸਿਖਾਏ । ਇਸ ਮੌਕੇ ਪ੍ਰੈਸ ਕਲੱਬ ਮੁਹਾਲੀ ਦੇ ਪ੍ਰਧਾਨ  ਸ੍ਰ ਸੁਖਦੇਵ ਸਿੰਘ ਪਟਵਾਰੀ ਨੇ ਮੁੱਖ ਸੰਸਦੀ ਸਕੱਤਰ ਪੰਜਾਬ  ਪ੍ਰਕਾਸ ਚੰਦ ਗਰਗ ਨੂੰ ਭੰਗੜਾ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਵਿੱਚ ਪੁੱਜਣ ਤੇ ਜੀ ਆਇਆ ਆਖਿਆ। ਉਹਨਾਂ ਇਸ ਮੌਕੇ ਕਲੱਬ ਵੱਲੋਂ ਕੀਤੀਆਂ ਜਾਂਦੀਆਂ ਵੱਖ ਵੱਖ ਗਤੀਵਿਧੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਲੱਬ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖੇਗਾ ਅਤੇ ਹਰ ਸਾਲ ਭੰਗੜਾ ਵਰਕਸ਼ਾਪ ਦਾ ਆਯੋਜਨ ਕਰਵਾਇਆ ਜਾਇਆ ਕਰੇਗਾ। ਂਿÂਸ ਮੌਕੇ ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜਨਰਲ ਸਕੱਤਰ ਅਮਨਜੋਤ ਕੌਰ ਰਾਮੂਵਾਲੀਆ ਨੇ ਵੀ ਪ੍ਰੈਸ ਕਲੱਬ ਵੱਲੋਂ ਲਗਾਈ ਗਈ ਭੰਗੜਾ ਵਰਕਸ਼ਾਪ ਦੀ ਪ੍ਰਸੰਸਾ ਕੀਤੀ। ਬਾਅਦ ਵਿੱਚ ਮੁੱਖ ਸੰਸਦੀ ਸਕੱਤਰ ਪੰਜਾਬ  ਪ੍ਰਕਾਸ਼ ਚੰਦ ਗਰਗ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਪ੍ਰੈਸ ਕਲੱਬ ਦੇ ਆਹੁਦੇਦਾਰਾਂ ਵੱਲੋਂ ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬੀ ਪ੍ਰੈਸ ਕਲੱਬ ਕਨੇਡਾ ਦੇ ਪ੍ਰਧਾਨ  ਟੈਹਲ ਸਿੰਘ ਬਰਾੜ,  ਦਪਿੰਦਰ ਸਿੰਘ ਅਕਲੀਆ,  ਰਮਨਦੀਪ ਸਿੰਘ ਭਰੋਵਾਲ, ਕੌਮੀ ਜਨਰਲ ਸਕੱਤਰ  ਸ੍ਰੋਮਣੀ ਅਕਾਲੀ ਦਲ ,  ਜੋਧਾ ਸਿੰਘ ਮਾਨ, ਰੋਈਲ ਇਵੈਟਸ਼ ਦੇ ਐਮ.ਡੀ.  ਜਗਮੀਤ ਸਿੰਘ,  ਚਰਨ ਸਿੰਘ ਢੋਲੀ ਸਮੇਤ ਪ੍ਰੈਸ ਕਲੱਬ ਦੇ ਸਮੂਹ ਮੈਂਬਰ ਅਤੇ ਆਹੁਦੇਦਾਰ ਵੀ ਮੌਜੂਦ ਸਨ। ਪੱਤਰਕਾਰ ਬਲਜੀਤ ਸਿੰਘ ਮਰਵਾਹਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। 

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD