Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਕੱਤਰ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਸੇਵਾ ਕੇਂਦਰ ਮੋਹਾਲੀ ਦਾ ਦੌਰਾ ਕੀਤਾ

ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੇ ਸਬੰਧ ਵਿੱਚ ਲੋਕਾਂ ਦੀ ਫੀਡਬੈਕ ਪ੍ਰਾਪਤ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Girish Dayalan

Web Admin

Web Admin

5 Dariya News

ਐਸ.ਏ.ਐਸ.ਨਗਰ , 25 Sep 2024

Last updated on: Sep 25, 2024, 00:00 IST

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਸੂਬੇ ਭਰ ਵਿੱਚ ਸ਼ੁਰੂ ਕੀਤੀਆਂ 43 ਨਾਗਰਿਕ ਸੇਵਾਵਾਂ ਦੀ ‘ਡੋਰ ਸਟੈਪ ਡਿਲੀਵਰੀ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ, ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਅਜੇ ਸ਼ਰਮਾ ਨੇ  ਵਿਭਾਗ ਦੇ ਡਾਇਰੈਕਟਰ, ਗਿਰੀਸ਼ ਦਿਆਲਨ ਦੇ ਨਾਲ ਅੱਜ ਸਥਾਨਕ ਸੇਵਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਉੱਥੇ ਵੱਖ-ਵੱਖ ਸੇਵਾਵਾਂ ਪ੍ਰਾਪਤ ਕਰਨ ਲਈ ਆਏ ਹੋਏ ਲੋਕਾਂ ਦੀ ਫੀਡਬੈਕ ਵੀ ਜਾਣੀ।

ਪ੍ਰਮੁੱਖ ਸਕੱਤਰ ਸ਼ਰਮਾ ਨੇ ਉੱਥੇ ਬੈਠੇ ਲੋਕਾਂ ਤੋਂ ਡਾਇਲ 1076 (ਡੋਰ ਸਟੈਪ ਡਿਲੀਵਰੀ ਸਰਵਿਸਿਜ਼) ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਬਿਨਾਂ ਕਿਸੇ ਸਰਕਾਰੀ ਦਫ਼ਤਰ ਜਾਇਆਂ, ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਟੋਲ-ਫ੍ਰੀ ਨੰਬਰ 1076 ’ਤੇ ਡਾਇਲ ਕਰਨਾ ਪੈਂਦਾ ਹੈ ਤਾਂ ਜੋ ਉਹ ਸੇਵਾ ਪ੍ਰਾਪਤ ਕਰਨ ਲਈ ਸਲਾਟ ਬੁੱਕ ਕਰ ਸਕੇ ਜਿਸਦੀ ਕਿ ਉਸਨੂੰ 43 ਸੇਵਾਵਾਂ ਦੀ ਸੂਚੀ ’ਚੋਂ ਲੋੜ ਹੈ।      

 ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ  ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।।

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਡਾਇਲ 1076 (ਡੋਰ ਸਟੈਪ ਡਿਲੀਵਰੀ) ਤਹਿਤ ਜ਼ਿਲ੍ਹੇ ’ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਲਗਾਏ ਜਾ ਰਹੇ ਕੈਂਪਾਂ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਡਾਇਲ 1076 ਤਹਿਤ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਦੋਵਾਂ ਸੀਨੀਅਰ ਅਧਿਕਾਰੀਆਂ ਨੇ ਡੋਰ ਸਟੈਪ ਡਿਲੀਵਰੀ ਦੀ ਪ੍ਰਗਤੀ ਅਤੇ ਸੇਵਾ ਕੇਂਦਰਾਂ ਤੋਂ ਮੰਗੀਆਂ ਗਈਆਂ ਸੇਵਾਵਾਂ ਦੇ ਨਿਪਟਾਰੇ ਦੀ ਦਰ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਹਾਜ਼ਰ ਹੋਰਨਾਂ ਅਧਿਕਾਰੀਆਂ ਵਿੱਚ ਐਸ ਡੀ ਐਮ ਮੁਹਾਲੀ ਦਮਨਦੀਪ ਕੌਰ ਅਤੇ ਮੁੱਖ ਮੰਤਰੀ ਫੀਲਡ ਅਫਸਰ ਦੀਪਾਂਕਰ ਗਰਗ ਵੀ ਸ਼ਾਮਲ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD