Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਪੰਜਵੇ ਦਿਨ ਵਿੱਚ ਸ਼ਾਮਲ

ਵਿਧਾਇਕ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Naresh Kataria, Ferozepur. Zira, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਫ਼ਿਰੋਜ਼ਪੁਰ , 25 Sep 2024

Last updated on: Sep 25, 2024, 00:00 IST

ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅੱਜ ਮਿਤੀ 25/09/2024 ਨੂੰ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 21-30, 31-40, 41-50, 51-60. 61-70 ਅਤੇ 70 ਤੋਂ ਉੱਪਰ ਤੱਕ ਗਰੁੱਪਾਂ ਵਿੱਚ ਮੈਨ, ਵੋਮੈਨ ਦੇ ਖੇਡ ਮੁਕਾਬਲੇ ਕਰਵਾਏ ਗਏ।

ਜਿਸ ਦੌਰਾਨ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਸ੍ਰੀ ਨਰੇਸ਼ ਕਟਾਰੀਆ ਐਮ.ਐਲ.ਏ ਜ਼ੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਪੱਧਰ ਉੱਚਾ ਚੁੱਕਣ ਵਿੱਚ ਹਰ ਸੰਭਵ ਉਪਰਾਲਾ ਕਰ ਰਹੀ ਹੈ।

ਇਸ ਮੌਕੇ ਸ਼੍ਰੀ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਗੇਮ ਬਾਸਕਿਟਬਾਲ ਅੰ. 21 -30 ਮੈਨ ਵਿੱਚ  ਬ੍ਰਦਰ ਕਲੱਬ ਨੇ ਪਹਿਲਾ ਅਤੇ ਰੇਲਵੇ ਕਲੱਬ ਨੇ ਦੂਸਰ ਸਥਾਨ ਹਾਸਿਲ ਕੀਤਾ। ਗੇਮ ਕਿੱਕ ਬਾਕਸਿੰਗ (ਫੁੱਲ ਕੰਟੈਕਟ 51ਕਿ.ਗ੍ਰਾ)  ਅੰ. 21-30 ਮੈਨ ਵਿੱਚ  ਅਕਾਸ਼ਦੀਪ ਸਿੰਘ ਨੇ ਪਹਿਲਾ ਅਤੇ ਨੀਰਜ ਕੁਮਾਰ ਨੇ ਦੂਸਰਾ ਸਥਾਨ ਹਾਸਿਲ ਕੀਤਾ। 

ਇਸੇ ਤਰ੍ਹਾ ਅੰ 31-40 ਮੈਨ ਵਿੱਚ (ਕਿੱਕ ਲਾਈਟ -71 ਕਿ.ਗ੍ਰਾ) ਵਿੱਚ ਸੰਤਾ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਟੇਬਲ ਟੈਨਿਸ ਵਿੱਚ ਅੰ.21-30 ਮੈਨ ਵਿੱਚ ਸਿੰਕਦਰ ਨੇ ਪਹਿਲਾ, ਗਾਰਜ ਨੇ ਦੂਸਰਾ ਅਤੇ ਭੀਸ਼ਮ ਨੇ ਤੀਸਰਾ ਸਥਾਨ ਹਾਸਿਲ ਕੀਤਾ, ਅੰ.41-50 ਮੈਨ ਵਿੱਚ ਮਨੀਸ਼ ਸ਼ਰਮਾ ਨੇ ਪਹਿਲਾ, ਮਨੋਹਰ ਲਾਲ ਨੇ ਦੂਸਰਾ ਅਤੇ ਰਮੀਤ ਨੇ ਤੀਸਰਾ ਸਥਾਨ ਹਾਸਿਲ ਕੀਤਾ,ਅੰ.51-60 ਮੈਨ ਵਿੱਚ ਇੰਦਰਜੀਤ ਨੇ ਪਹਿਲਾ, ਜਗਦੇਵ ਨੇ ਦੂਸਰਾ ਅਤੇ ਨਵੀਨ ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਇਸੇ ਤਰ੍ਹਾ ਅੰ.41-50 ਵੋਮੈਨ ਵਿੱਚ ਅਨੂ ਸ਼ਰਮਾ ਨੇ ਪਹਿਲਾ, ਅਨੂਰਾਧਾ ਨੇ ਦੂਸਰਾ ਅਤੇ ਅਮਨਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅਲੱਗ-ਅਲੱਗ ਗੇਮਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡਾਂ ਵਿੱਚ ਮੱਲਾਂ ਮਾਰੀਆਂ।ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚ, ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਖੇਡ ਪ੍ਰੇਮੀ ਹਾਜਰ ਰਹੇ। 

 

Tags: Naresh Kataria , Ferozepur. Zira , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD