Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

28 ਤੋਂ 29 ਸਤੰਬਰ ਤੱਕ ਕਰਵਾਇਆ ਜਾਵੇਗਾ 'ਇਨਕਲਾਬ ਫੈਸਟੀਵਲ'

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਖਟਕੜ ਕਲਾਂ/ਨਵਾਂਸ਼ਹਿਰ , 25 Sep 2024

Last updated on: Sep 25, 2024, 00:00 IST

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਮੇਲੇ ਦੇ ਰੂਪ ਵਿਚ ਮਨਾਉਣ ਲਈ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਕਰਵਾਏ ਜਾ ਰਹੇ 'ਇਨਕਲਾਬ ਫੈਸਟੀਵਲ' ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸਮਾਗਮ ਵਿਚ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਵੰਨ੍ਹਗੀਆਂ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਹੋਵੇਗੀ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

ਇਸ ਦੌਰਾਨ ਉਨ੍ਹਾਂ ਸਟੇਜ, ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਲਾਈਟਿੰਗ, ਚੌਕਾਂ ਦੀ ਸਜਾਵਟ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਵੇਰੇ ਇਕ ਵਿਸ਼ਾਲ ਸਾਈਕਲ ਰੈਲੀ ਹੋਵੇਗੀ ਜਦਕਿ 29 ਸਤੰਬਰ ਦੀ ਸਵੇਰ ਨੂੰ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਾਈਕਲ ਰੈਲੀ, ਮੈਰਾਥਨ ਅਤੇ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਬੰਗਾ ਵਿਪਿਨ ਭੰਡਾਰੀ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD