Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ : ਆਰ. ਕੇ. ਚੌਧਰੀ

ਗ੍ਰਾਮ ਪੰਚਾਇਤ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

Raj Kamal Chaudhuri, Punjab  State Election Commissioner, Gram Panchayat Elections

Web Admin

Web Admin

5 Dariya News

ਚੰਡੀਗੜ੍ਹ , 25 Sep 2024

Last updated on: Sep 25, 2024, 00:00 IST

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਉਮੀਦਵਾਰਾਂ ਅਤੇ ਸੂਬੇ ਦੇ ਮਾਰਗਦਰਸ਼ਨ ਲਈ ਗ੍ਰਾਮ ਪੰਚਾਇਤ ਚੋਣਾਂ ਬਾਬਤ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 (ਸ਼ੁੱਕਰਵਾਰ) ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਣਗੇ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 04.10.2024 (ਸ਼ੁੱਕਰਵਾਰ) ਹੋਵੇਗੀ। 

ਉਨ੍ਹਾਂ ਅੱਗੇ ਕਿਹਾ ਕਿ 28.09.2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜਨਤਕ ਛੁੱਟੀ ਹੋਣ ਕਾਰਨ ਕੋਈ ਵੀ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.10.2024 (ਸ਼ਨੀਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। 

ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੋੜ ਮੁਤਾਬਕ 13,237 ਸਰਪੰਚਾਂ ਅਤੇ 83,437 ਪੰਚਾਂ ਲਈ ਪੋਲਿੰਗ ਕਰਵਾਈ ਜਾਵੇਗੀ। ਕੁੱਲ ਵੋਟਰਾਂ ਵਿੱਚ 1,33,97,922 ਰਜਿਸਟਰਡ ਵੋਟਰ ਹਨ ਜਿਨ੍ਹਾਂ ਵਿੱਚ 70,51,722 ਪੁਰਸ਼, 63,46,008 ਔਰਤਾਂ ਅਤੇ 192 ਹੋਰ ਸ਼ਾਮਲ ਹਨ।ਉਨ੍ਹਾਂ ਅੱਗੇ ਕਿਹਾ ਕਿ ਸਰਪੰਚ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 40,000 ਰੁਪਏ ਨਿਰਧਾਰਤ ਕੀਤੀ ਗਈ ਹੈ ਜਦਕਿ ਪੰਚ ਲਈ ਖਰਚ ਲਈ ਸੀਮਾ 30,000 ਰੁਪਏ ਨਿਰਧਾਰਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ 19,110 ਪੋਲਿੰਗ ਬੂਥਾਂ 'ਤੇ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 96,000 ਕਰਮਚਾਰੀ ਚੋਣ ਡਿਊਟੀ 'ਤੇ ਤਾਇਨਾਤ ਕੀਤੇ ਜਾਣਗੇ ਅਤੇ ਜ਼ਿਲ੍ਹਿਆਂ ਵਿਚ 23 ਸੀਨੀਅਰ ਆਈ.ਏ.ਐਸ./ਪੀ.ਸੀ.ਐਸ. ਅਫਸਰਾਂ ਨੂੰ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

 

Tags: Raj Kamal Chaudhuri , Punjab State Election Commissioner , Gram Panchayat Elections

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD