Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 26 Sep 2024

Last updated on: Sep 26, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਅਦਾਇਗੀ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੱਕ ਦਾ ਝੋਨਾ ਮੰਡੀ ਲੈ ਕੇ ਆਉਣ ਤਾਂ ਜੋ ਖਰੀਦ ਦੇ ਨਿਯਮਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ। ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਐਫ.ਸੀ.ਆਈ. ਦੀ ਸੀ.ਐਮ.ਡੀ. ਵਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ ਜਿਨ੍ਹਾਂ ਇਹ ਵਿਸ਼ਵਾਸ ਦਿਵਾਇਆ ਕਿ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਪੰਜਾਬ ਦੇ ਮਿੱਲਰਜ਼ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਵੱਲੋਂ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦੇਣ ਤੋਂ ਬਾਅਦ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਗੱਲਬਾਤ ਕਰਕੇ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਉਠਾਈ ਗਈ ਸੀ। ਮੀਟਿੰਗ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਜਾਣਕਾਰੀ ਦਿੱਤੀ ਕਿ ਸੀਜ਼ਨ ਦੌਰਾਨ 185 ਲੱਖ ਮੀਟਰਿਕ ਟਨ ਝੋਨੇ ਦੀ ਸੰਭਾਵਿਤ ਖਰੀਦ ਲਈ 5 ਲੱਖ ਬੇਲਜ਼ (ਬਾਰਦਾਨੇ ਦੀਆਂ ਗੱਠਾਂ) ਦੀ ਜ਼ਰੂਰਤ ਹੈ ਜਿਸ ਵਿੱਚੋਂ ਵਿਭਾਗ ਨੇ ਹੁਣ ਤੱਕ 4.74 ਲੱਖ ਬਰਦਾਨੇ ਦੀਆਂ ਗੱਠਾਂ ਦਾ ਇਸ ਵੇਲੇ ਪ੍ਰਬੰਧ ਕਰ ਲਿਆ ਹੈ ਅਤੇ 35 ਹਜ਼ਾਰ ਹੋਰ ਗੱਠਾਂ ਦਾ ਪ੍ਰਬੰਧ ਪ੍ਰਕਿਰਿਆ ਅਧੀਨ ਹੈ ਜੋ ਕਿ ਜਲਦ ਪੂਰਾ ਕਰ ਲਿਆ ਜਾਵੇਗਾ।

ਸ੍ਰੀ ਅਨੁਰਾਗ ਵਰਮਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਖੁਦ ਅਤੇ ਐਸ.ਡੀ.ਐਮਜ਼ ਮੰਡੀਆਂ ਦਾ ਨਿਰੰਤਰ ਨਿੱਜੀ ਤੌਰ ਉਤੇ ਦੌਰਾ ਕਰਕੇ ਪ੍ਰਬੰਧਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਕੰਬਾਈਨਾਂ ਦੇ ਚੱਲਣ ਉਤੇ ਪਾਬੰਦੀ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਬਰਾੜ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਾਮਵੀਰ ਸਿੰਘ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਅਤੇ ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ ਵੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD