Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 26 Sep 2024

Last updated on: Sep 26, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD