Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋੜਵੰਦ ਦਿਵਿਆਂਗ ਵਿਅਕਤੀਆ ਲਈ ਰੈਡ ਕਰਾਸ ਸ਼ਾਖਾ ਵੱਲੋਂ ਮੁਫ਼ਤ ਸਹਾਇਕ ਬਣਾਵਟੀ ਅੰਗ/ਯੰਤਰ ਵੰਡ ਕੈਂਪ

ਐੱਸ ਡੀ ਐਮ ਮੋਹਾਲੀ ਨੇ ਕੀਤੀ ਕੈਂਪ ਦੀ ਸ਼ੁਰੂਆਤ

Damandeep Kaur, SDM Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 26 Sep 2024

Last updated on: Sep 26, 2024, 00:00 IST

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਲਈ ਮਿਤੀ 16.07.2024 ਤੋਂ 18.07.2024 ਤੱਕ ਸਬ ਡਿਵੀਜ਼ਨਲ ਪੱਧਰ (ਮੋਹਾਲੀ, ਖਰੜ ਅਤੇ ਡੇਰਾਬੱਸੀ) ‘ਤੇ ਅਸੈਸਮੈਂਟ ਕੈਂਪ ਲਗਾਏ ਗਏ ਸੀ, ਜਿਨ੍ਹਾਂ ਦੀ ਲਗਾਤਾਰਤਾ ਵਿੱਚ ਅੱਜ ਇਨ੍ਹਾਂ ਸ਼ਨਾਖ਼ਤ ਕੀਤੇ ਗਏ ਲੋਕਾਂ ਨੂੰ ਮੁਫ਼ਤ ਬਣਾਵਟੀ ਸਹਾਇਕ ਅੰਗ/ਯੰਤਰ ਵੰਡ ਕੈਂਪ ਲਗਾਇਆ ਗਿਆ, ਜਿਸ ਦੀ  ਸ਼ੁਰੂਆਤ ਐੱਸ ਡੀ ਐਮ, ਮੋਹਾਲੀ ਸ਼੍ਰੀਮਤੀ ਦਮਨਦੀਪ ਕੌਰ ਪੀ.ਸੀ.ਐੱਸ ਵੱਲੋਂ ਕੀਤੀ ਗਈ।

ਇਸ ਮੌਕੇ ਐੱਸ.ਡੀ.ਐਮ. ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਗ਼ਰੀਬ ਅਤੇ ਲੋੜਵੰਦ ਵਿਅਕਤੀਆ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਇਸ ਕੈਂਪ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ), ਮੋਹਾਲੀ (ਪੰਜਾਬ) ਦੇ ਸਹਿਯੋਗ ਨਾਲ 47 ਲਾਭਪਾਤਰੀਆ ਨੂੰ ਨਕਲੀ/ਬਣਾਵਟੀ ਅੰਗ, ਮੋਟਰਾਈਜ਼ਡ ਟ੍ਰਾਈ ਸਾਈਕਲ, ਟ੍ਰਾਈ ਸਾਈਕਲ, ਵ੍ਹੀਲ ਚੇਅਰ, ਸਮਾਰਟ ਫ਼ੋਨ, ਕੰਨਾਂ ਦੀਆਂ ਸੁਣਨ ਵਾਲੀਆ ਮਸ਼ੀਨਾਂ, ਸਮਾਰਟ ਸਟਿਕ, ਫੋੜੀਆਂ ਆਦਿ ਮੁਫ਼ਤ ਮੁਹੱਈਆ ਕਾਰਵਾਈਆਂ ਗਈਆਂ।

 ਇਸ ਮੌਕੇ ਸਕੱਤਰ ਰੈਡ ਕਰਾਸ ਹਰਬੰਸ ਸਿੰਘ ਵੱਲੋਂ ਦੱਸਿਆ ਗਿਆ ਕਿ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਗ਼ਰੀਬ ਤੇ ਲੋੜਵੰਦ ਵਿਅਕਤੀਆ ਦੀ ਮੱਦਦ ਲਈ ਬਹੁਤ ਹੀ ਚੰਗਾ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਉਹਨਾਂ ਨੂੰ ਨਕਲੀ/ਬਣਾਵਟੀ ਅੰਗ ਜਾਂ ਉਪਕਰਨ ਮੁਹੱਈਆ ਕਰਵਾਕੇ ਉਹਨਾਂ ਦੇ ਚੰਗੇਰਾ ਜੀਵਨ ਬਤੀਤ ਕਰਨ ਦੀ ਕਾਮਨਾ ਕੀਤੀ ਗਈ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਉਪਰਾਲਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ-ਕਮ- ਸੀਨੀਅਰ ਮੀਤ ਪ੍ਰਧਾਨ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐੱਸ ਅਤੇ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਸ਼੍ਰੀਮਤੀ ਅਨੀਤਾ ਕਾਂਸਲ, ਪੀ.ਸੀ.ਐੱਸ ਦੇ ਅਣਥੱਕ ਯਤਨਾਂ ਨਾਲ ਹੀ ਸੰਭਵ ਹੋ ਸਕਿਆ ਹੈ। 

ਸਕੱਤਰ ਰੈਡ ਕਰਾਸ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਕੈਂਪ ਦੌਰਾਨ 47 ਲਾਭਪਾਤਰੀਆ ਨੂੰ ਅਲਿਮਕੋ ਦੇ ਸਹਿਯੋਗ ਨਾਲ ਲਗਭਗ 9 ਲੱਖ ਰੁਪਏ ਦਾ ਸਮਾਨ ਮੁਫ਼ਤ ਦਿੱਤਾ ਗਿਆ। ਅੰਤ ਵਿਚ ਸਕੱਤਰ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਕੋਈ ਦਿਵਿਆਂਗ ਵਿਅਕਤੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਦਫ਼ਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਕਮਰਾ ਨੰਬਰ 525, ਚੌਥੀ ਮੰਜ਼ਿਲ, ਜਿਲ੍ਹਾ ਪ੍ਰਬਧਕੀ ਕੰਪਲੈਕਸ, ਸੈਕਟਰ-76, ਐੱਸ.ਏ.ਐੱਸ.ਨਗਰ ਵਿਖੇ ਸੰਪਰਕ ਕਰ ਸਕਦਾ ਹੈ।

 

Tags: Damandeep Kaur , SDM Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD