Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਡਰੱਗ ਅਡਿਕਸ਼ਨ-ਡੇਮੈਜ ਟੂ ਮੈਨਕਾਈਂਡ” ਮੁਹਿੰਮ ਦੀ ਸ਼ੁਰੂਆਤ

Judiciary, District Legal Services Authority, Punjab State Legal Services Authority,Drug Addiction-Damage to Mankind, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Sep 2024

Last updated on: Sep 27, 2024, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸਿ਼ਆਂ ਖਿਲਾਫ਼ ਆਰੰਭੀ“ਡਰੱਗ ਅਡਿਕਸ਼ਨ-ਡੇਮੈਜ ਟੂ ਮੈਨਕਾਈਂਡ”  ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਮਹਿੰਦਰਾ ਐਂਡ ਮਹਿੰਦਰਾ, ਸਵਰਾਜ ਡਵੀਜ਼ਨ, ਫੇਜ਼-4, ਮੋਹਾਲੀ ਵਿਖੇ ਫੈਕਟਰੀ ਕਰਮਚਾਰੀਆਂ ਅਤੇ ਵਰਕਰਾਂ ਨੂੰ ਨਸਿ਼ਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਨਜਿੰਦਰ ਸਿੰਘ ਨੇ ਕਰਮਚਾਰੀਆਂ ਅਤੇ ਵਰਕਰਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਜਿਹੜੇ ਲੋਕ ਨਸ਼ੇ ਦੇ ਆਦੀ ਹੁੰਦੇ ਹਨ, ਉਹਨਾਂ ਨੂੰ ਛੂਤ ਵਾਲੀ ਬਿਮਾਰੀ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। 

ਨਸ਼ਾ ਕਰਨ ਵਾਲੇ ਲੋਕਾਂ ਨੂੰ ਅਕਸਰ ਇੱਕ ਜਾਂ ਇੱਕ ਤੋਂ ਵੱਧ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ, ਜਿਸ ਵਿੱਚ ਫੇਫੜੇ ਜਾਂ ਦਿਲ ਦੀ ਬਿਮਾਰੀ, ਸਟ੍ਰੋਕ, ਕੈਂਸਰ, ਜਾਂ ਮਾਨਸਿਕ ਸਿਹਤ ਸਥਿਤੀਆਂ ਸ਼ਾਮਲ ਹੋ ਸਕਦੀਆਂ ਹਨ। ਵਧੀਕ ਮੈਂਬਰ ਸਕੱਤਰ ਸ੍ਰੀਮਤੀ ਸਮਰਿਤੀ ਧੀਰ ਵਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਮੰਤਵ ਰਾਜ ਦੇ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਖੜੀਆਂ ਹਨ।

ਇਸ ਮੌਕੇ ‘ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਵੀ ਕਰਮਚਾਰੀਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਣ-ਪਹਿਚਾਣ ਜਾਂ ਆਸ-ਪਾਸ ਕੋਈ ਅਜਿਹਾ ਵਿਅਕਤੀ ਜਿਹੜਾ ਕਿ ਨਸਿ਼ਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ (ਮੁੜਵਸੇਬਾ ਕੇਂਦਰ) ਸੈਂਟਰ ਵਿਚ ਮੁਫ਼ਤ ਵਿਚ ਕਰਵਾਉਣ ਦਾ ਪ੍ਰਬੰਧ ਕਰੇਗੀ।

 

Tags: Judiciary , District Legal Services Authority , Punjab State Legal Services Authority , Drug Addiction-Damage to Mankind , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD