Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਸੀ ਜੀ ਸੀ ਝੰਜੇੜੀ ਕੈਂਪਸ ਦੀਆਂ ਲੜਕੀਆਂ ਦੀ ਸ਼ਤਰੰਜ ਟੀਮ ਨੇ ਆਈ ਕੇ ਜੀ ਪੀ ਟੀ ਯੂ ਸ਼ਤਰੰਜ ਟੂਰਨਾਮੈਂਟ 2024 ਵਿਚ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ

ਕਾਂਸੀ ਦੇ ਤਗਮੇ ਨਾਲ ਜਿੱਤ ਦਰਜ ਕਰਦੇ ਹੋਏ ਆਪਣੀ ਖੇਡ ਕਲਾ ਦਾ ਲੋਹਾ ਮਨਵਾਇਆ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 27 Sep 2024

Last updated on: Sep 27, 2024, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਦੀ ਗਰਲਜ਼ ਸ਼ਤਰੰਜ ਟੀਮ ਨੇ ਆਈ ਕੇ ਜੀ ਪੀ ਟੀ ਯੂ ਸ਼ਤਰੰਜ ਟੂਰਨਾਮੈਂਟ 2024 ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਸੀ ਜੀ ਲਾਂਡਰਾਂ ਵਿਚ ਆਯੋਜਿਤ ਕੀਤੇ ਗਏ ਇਸ ਇੰਟਰ ਕਾਲਜ ਟੂਰਨਾਮੈਂਟ ਵਿਚ ਸੱਤ ਕਾਲਜਾਂ ਦੇ ਵਿਰੁੱਧ ਮੁਕਾਬਲਾ ਕਰਦੇ ਹੋਏ ਟੀਮ ਨੇ ਚਾਰ ਮੁਕਾਬਲੇ ਦੇ ਦੌਰਾਂ ਰਾਹੀਂ ਬੇਮਿਸਾਲ ਰਣਨੀਤੀ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ।

ਇਸ ਟੀਮ ਨੇ ਸ਼ੁਰੂਆਤੀ ਗੇੜ ਵਿਚ ਆਪਣੀ ਜਿੱਤ ਦੇ ਸਫ਼ਰ ਦੀ ਸ਼ੁਰੂਆਤ ਏ ਜੀ ਸੀ ਅੰਮ੍ਰਿਤਸਰ ਨੂੰ ਹਰਾਉਂਦੇ ਹੋਏ ਕੀਤੀ। ਇਸ ਤੋਂ ਬਾਅਦ ਡੇਵਿਅਟ, ਜਲੰਧਰ ਨਾਲ ਡਰਾਅ ਖੇਡਿਆ। ਅਗਲੇ ਦੌਰ ਵਿਚ ਆਈ.ਕੇ.ਜੀ.ਪੀ.ਟੀ.ਯੂ.-ਐਮ.ਸੀ ਜਲੰਧਰ ਦੀ ਟੀਮ ਦੇ ਖ਼ਿਲਾਫ਼ ਇੱਕ ਅਹਿਮ ਜਿੱਤ ਨੇ ਝੰਜੇੜੀ ਕੈਂਪਸ ਦੀ  ਟੀਮ ਨੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ। 

ਅਖੀਰ ਵਿਚ ਫਾਈਨਲ ਗੇੜ ਵਿਚ, ਜੀ ਐਨ ਡੀ ਈ ਸੀ ਲੁਧਿਆਣਾ ਵਿਰੁੱਧ ਸਖ਼ਤ ਮੁਕਾਬਲੇ ਦੇ ਬਾਵਜੂਦ, ਸੀ ਜੀ ਸੀ ਝੰਜੇੜੀ ਨੇ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਇੱਕ ਬੋਰਡ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।ਇਸ ਜੇਤੂ ਟੀਮ ਦੇ ਮੈਂਬਰਾਂ ਵਿਚ ਐਮ ਬੀ ਏ ਤੋਂ ਕੋਮਲ ਵਰਮਾ, ਬੀ.ਕਾਮ ਤੋਂ ਅੰਸ਼ੁਲ ਗੁਪਤਾ, ਬੀ ਬੀ ਏ ਤੋਂ ਖ਼ੁਸ਼ੀ ਗਰਗ, ਬੀ ਐੱਸ ਸੀ ਤੋਂ ਉਪਾਸਨਾ, ਐਮ ਬੀ ਏ ਤੋਂ ਸ਼ਾਨੂ ਜਸਵਾਲ ਸਨ।

ਇਸ ਜਿੱਤ ਮੌਕੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਸੀ ਜੀ ਸੀ ਗਰੁੱਪ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਇਸ ਜਿੱਤ ਦਾ ਸਿਹਰਾ ਇਨ੍ਹਾਂ ਸਾਰੇ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਇਨ੍ਹਾਂ ਦੇ ਕੋਚ ਵੱਲੋਂ ਕਰਵਾਈ ਗਈ ਤਿਆਰੀ ਨੂੰ ਦਿਤਾ। ਐਮ ਡੀ ਅਰਸ਼ ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਨੇ ਕਿਹਾ ਕਿ ਝੰਜੇੜੀ ਕੈਂਪਸ ਵੱਲੋਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। 

ਇਹੀ ਕਾਰਣ ਹੈ ਕਿ ਝੰਜੇੜੀ ਕੈਂਪਸ ਦੇ ਹਰ ਸਾਲ ਖਿਡਾਰੀ ਇੰਟਰ ਕਾਲਜ ਅਤੇ ਇੰਟਰ ਯੂਨੀਵਰਸਿਟੀ ਜਿਹੇ ਟੂਰਨਾਮੈਂਟਾਂ ਵਿਚ ਵੱਡੇ ਪੱਧਰ ਤੇ ਟਰਾਫ਼ੀਆਂ ਅਤੇ  ਮੈਡਲ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD