Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 27 Sep 2024

Last updated on: Sep 27, 2024, 00:00 IST

ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। 

ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ਜਾਂ ਯੋਜਨਾਵਾਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਪੁੱਜਦਾ ਕਰਨ ਲਈ ਉਹ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨਗੇ।

ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਟੂਰਿਜ਼ਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਂਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਉੱਦਮਾਂ ਦੀ ਸ਼ੁਰੂਆਤ ਕਰਨਗੇ। ਇਸ ਸਦਕਾ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵਿੱਚ ਆ ਕੇ ਇੱਥੋਂ ਦੇ ਲਜੀਜ਼ ਖਾਣਿਆਂ, ਮਹਿਮਾਨਨਿਵਾਜ਼ੀ ਅਤੇ ਕੁਦਰਤੀ ਸੁਦੰਰਤਾ ਦਾ ਆਨੰਦ ਮਾਣ ਸਕਣਗੇ।

ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਵੀ ਉਹ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD