Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

Gajendra Singh Shekhawat, BJP, Bharatiya Janata Party, Union Minister for Jal Shakti,Sheetal Behl, Pavail Singh Gill, Hansali, Best Tourism Village of India 2024

Web Admin

Web Admin

5 Dariya News

ਚੰਡੀਗੜ੍ਹ/ ਨਵੀਂ ਦਿੱਲੀ , 27 Sep 2024

Last updated on: Sep 27, 2024, 00:00 IST

ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸਕੱਤਰ ਵੀ. ਵਿਦਿਆਵਤੀ ਪਾਸੋਂ ਇਥੇ ਵਿਗਿਆਨ ਭਵਨ ਵਿਖੇ ਵਿਸ਼ਵ ਟੂਰਿਜ਼ਮ ਦਿਵਸ ਮੌਕੇ ਕਰਵਾਏ ਗਏ ਸਮਾਗਸ ਦੌਰਾਨ ਪ੍ਰਾਪਤ ਕੀਤਾ।

ਇਸ ਸਮਾਗਮ ਦਾ ਉਦਘਾਟਨ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਵੱਲੋਂ ਕੀਤਾ ਗਿਆ। ਖੇਤੀਬਾੜੀ ਸੈਰ-ਸਪਾਟਾ ਖੇਤਰ ਦੇ ਇਸ ਵੱਕਾਰੀ ਐਵਾਰਡ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੂੰ ਕੌਮੀ ਪੱਧਰ ’ਤੇ ਇਹ ਐਵਾਰਡ ਜਿੱਤਣ ਵਾਲੇ ਪਿੰਡਾਂ ਵਿਚ ਸ਼ੁਮਾਰ ਕੀਤਾ ਗਿਆ ਹੈ। ਹੰਸਾਲੀ ਆਰਗੈਨਿਕ ਫ਼ਾਰਮ ਦੇ ਮਾਲਕ ਸ਼੍ਰੀ ਸੁਖਚੈਨ ਸਿੰਘ ਗਿੱਲ ਅਤੇ ਉਹਨਾਂ ਦੇ ਪੁੱਤਰ ਪਵੇਲ ਗਿੱਲ ਦੇ ਮੁਸੱਲਸਲ ਯਤਨਾਂ ਅਤੇ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੀ ਸੁਹਿਰਦ ਅਗਵਾਈ ਅਤੇ ਸਹਿਯੋਗ ਸਦਕਾ ਇਹ ਪਿੰਡ ਐਗਰੋ ਅਧਾਰਤ ਟੂਰਿਜ਼ਮ ਦਾ ਮਿਸਾਲੀ ਪੇਂਡੂ ਸਥਾਨ ਬਣ ਚੁੱਕਿਆ ਹੈ।

ਸ਼੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪਿੰਡ ਔਰਗੈਨਿਕ ਫਾਰਮਿੰਗ ਦੇ ਇੱਕ ਧੁਰੇ ਵੱਜੋਂ ਵਿਕਸਿਤ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਸੈਲਾਨੀ ਇਥੇ ਪੰਜਾਬੀ ਰਿਵਾਇਤੀ ਖਾਣੇ ਦੇ ਨਾਲ-ਨਾਲ ਖੇਤੀ-ਬਾੜੀ ਨਾਲ ਸੰਬੰਧਿਤ ਗਤੀਵਿਧੀਆਂ, ਪੇਂਡੂ ਸੱਭਿਆਚਾਰ ਦੀ ਝਲਕ ਅਤੇ ਮੋਹ ਭਿਜੀ ਆਓ ਭਗਤ ਦਾ ਅਨੰਦ ਮਾਣ ਸਕਦੇ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਇਤਿਹਾਸਿਕ ਸਮਾਰਕਾਂ ਅਤੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਵਿਖੇ ਵੱਖ-ਵੱਖ ਗਤਿਵਿਧੀਆਂ ਕਰਵਾ ਕੇ ਵਿਸ਼ਵ ਟੂਰਿਜ਼ਮ ਦਿਵਸ ਮਨਾਇਆ ਜਾ ਰਿਹਾ ਹੈ।

ਇੱਥੇ ਜਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਨਵਾਂ ਪਿੰਡ ਸਰਦਾਰਾਂ ਨੇ ਲੰਘੇ ਵਰ੍ਹੇ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਅਵਾਰਡ ਹਾਸਿਲ ਕੀਤਾ ਸੀ। ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਯੋਗ ਅਗਵਾਈ ਹੇਠ ਪੰਜਾਬ ਕੌਮੀ ਪੱਧਰ ਤੇ ਸੈਰ-ਸਪਾਟਾ ਖਾਸ ਕਰ ਫ਼ਾਰਮ ਟੂਰਿਜ਼ਮ ਦੇ ਖੇਤਰ ਵਿਚ ਮੋਹਰੀ ਸੂਬਾ ਬਣਨ ਦੇ ਆਪਣੇ ਟੀਚੇ ਵੱਲ ਵਧ ਰਿਹਾ ਹੈ।

 

Tags: Gajendra Singh Shekhawat , BJP , Bharatiya Janata Party , Union Minister for Jal Shakti , Sheetal Behl , Pavail Singh Gill , Hansali , Best Tourism Village of India 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD