Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Ludhiana Police

Web Admin

Web Admin

5 Dariya News

ਲੁਧਿਆਣਾ , 27 Sep 2024

Last updated on: Sep 27, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋਵੇਂ ਮੁਲਜ਼ਮ ਕਲਰਕਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 201, 204, 120-ਬੀ ਅਤੇ  ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਅਧੀਨ ਐਫ.ਆਈ.ਆਰ. ਨੰਬਰ 30 ਮਿਤੀ 27.09.2024 ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2009 ਦੇ ਇੱਕ ਸੀ.ਓ.ਸੀ.ਪੀ. 1299, 1319, 772, 12559 ਅਤੇ 917 ਵਿੱਚ ਮਿਤੀ 22.01.2010 ਨੂੰ ਹੁਕਮ ਜਾਰੀ ਕਰਕੇ ਗਿੱਲ ਰੋਡ, ਲੁਧਿਆਣਾ ਵਿਖੇ ਸਥਿਤ ਆਰਜ਼ੀ ਸਕੂਟਰ ਮਾਰਕੀਟ, ਆਈ.ਟੀ.ਈ. ਦੇ ਸਾਹਮਣੇ ਖੋਖਾ ਮਾਰਕੀਟ ਅਤੇ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਦੇ ਕਾਰ ਬਾਜ਼ਾਰ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਪਾਲਿਸੀ ਤਿਆਰ ਕਰਨ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਮੇਅਰ ਵੱਲੋਂ 15.02.2010 ਨੂੰ ਜਨਰਲ ਹਾਊਸ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆਅਤੇ ਇੱਕ ਕਮੇਟੀ ਦਾ ਗਠਨ ਕਰਕੇ ਇਸ ਸਬੰਧੀ 18.02.2010 ਨੂੰ ਰਿਪਰੋਟ ਸੌਂਪਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਾਲ 2010 ਵਿੱਚ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਕਮਿਸ਼ਨਰ ਅਤੇ ਕਮੇਟੀ ਨੇ ਸਕੂਟਰ ਮਾਰਕੀਟ ਅਤੇ ਖੋਖਾ ਮਾਰਕੀਟ ਨੂੰ ਤਬਦੀਲ ਕਰਨ ਬਾਰੇ ਕੁਝ ਸੁਝਾਅ ਦਿੱਤੇ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਨੈ ਕੁਮਾਰ ਵੱਲੋਂ ਦਾਇਰ ਸੀ.ਡਬਲਿਊ.ਪੀ. 4304 ਆਫ਼ 2013 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 03.10.2023 ਅਤੇ 08.05.2024 ਨੂੰ ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਸਬੰਧਤ ਕੇਸ ਵਿੱਚ ਜਾਂਚ ਕੀਤੀ ਗਈ। ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਇਸ ਨੀਤੀ ਨਾਲ ਸਬੰਧਤ ਅਸਲ ਰਿਕਾਰਡ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਮੁਹੱਈਆ ਨਾ ਕਰਵਾਏ ਜਾਣ ਉਪਰੰਤ 28.08.2024 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹੁਕਮ ਪਾਸ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਅਧਿਕਾਰਾਂ ਦੀ ਵਰਤੋਂ ਦੇ ਸਬੰਧ ਵਿੱਚ ਗੰਭੀਰ ਅਣਗਹਿਲੀਆਂ ਸਾਹਮਣੇ ਆਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਜੇਕਰ ਸਬੰਧਤ ਦਸਤਾਵੇਜ਼ 07 ਦਿਨਾਂ ਦੀ ਮਿਆਦ ਦੇ ਅੰਦਰ ਨਹੀਂ ਸੌਂਪੇ ਜਾਂਦੇ ਤਾਂ ਮੌਜੂਦਾ ਕੇਸ ਵਿੱਚ ਐਫ.ਆਈ.ਆਰ. ਦਰਜ ਕਰਨ ਉਪਰੰਤ ਕਾਨੂੰਨ ਦੇ ਅਨੁਸਾਰ ਕੇਸ ਦੀ ਜਾਂਚ ਯਕੀਨੀ ਬਣਾਈ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਤੋਂ 03.09.2024 ਨੂੰ ਅਸਲ ਫ਼ਾਈਲ ਦੇ ਗੁੰਮ ਹੋਣ ਸਬੰਧੀ ਰਿਪੋਰਟ ਪ੍ਰਾਪਤ ਹੋਈ । ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਲਰਕ ਲਖਵੀਰ ਸਿੰਘ ਨੇ ਦੱਸਿਆ ਹੈ ਕਿ ਅਸਲ ਫਾਈਲ ਕਲਰਕ ਰੌਣੀ ਨੂੰ ਮਿਤੀ 24.11.2019 ਨੂੰ ਸ਼ਾਮ 7 ਵਜੇ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਦੇ ਕੈਂਪ ਆਫਿਸ ਵਿਖੇ ਦਿੱਤੀ ਗਈ ਸੀ ਅਤੇ ਕਲਰਕ ਰੌਣੀ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧ ਵਿੱਚ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਫਾਈਲ ਨਗਰ ਨਿਗਮ ਲੁਧਿਆਣਾ ਦੀ ਬ੍ਰਾਂਚ ਵਿੱਚ ਵਾਪਸ ਪ੍ਰਾਪਤ ਹੋਈ ਸੀ।

ਬੁਲਾਰੇ ਨੇ ਦੱਸਿਆ ਕਿ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਉਣ ਕਿ ਅਸਲ ਫਾਈਲ 12.12.2019 ਨੂੰ ਤਹਿ ਬਾਜ਼ਾਰੀ ਬ੍ਰਾਂਚ ਨੂੰ ਭੇਜੀ ਗਈ ਸੀ, ਦੋਵੇਂ ਕਲਰਕਾਂ ਵੱਲੋਂ ਸੁਣਾਈ ਗਈ ਕਹਾਣੀ ਝੂਠੀ ਸਾਬਤ ਹੋਈ ਜਿਸ ਉਪਰੰਤ ਜਾਂਚ ਅਨੁਸਾਰ ਤਹਿ ਬਾਜ਼ਾਰੀ ਬ੍ਰਾਂਚ ਦੇ ਲਖਵੀਰ ਸਿੰਘ ਅਤੇ ਲਾਅ ਬ੍ਰਾਂਚ ਦੇ ਅਜੇ ਕੁਮਾਰ ਨਾਮਕ ਦੋ ਕਲਰਕਾਂ ਨੂੰ ਨੀਤੀ ਸਬੰਧੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਪਾਇਆ ਗਿਆ ਅਤੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ/ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Ludhiana Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD