Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇਣ ਲਈ ਪੂਰਾ ਸਹਿਯੋਗ ਕਰ ਰਿਹਾ ਹੈ - ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਸ਼ਨਰ ਵੱਲੋਂ ਚਾਹਲ ਕਲਾਂ ਅਤੇ ਨੱਤ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 27 Sep 2024

Last updated on: Sep 27, 2024, 00:00 IST

ਪਰਾਲੀ ਨਾ ਸਾੜਨ ਦੇਣ ਲਈ ਪੂਰਨ ਸਹਿਯੋਗ ਕਰ ਰਿਹਾ ਹੈ, ਇਸ ਲਈ ਕਿਸਾਨ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਅੱਗੇ ਆਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਬਟਾਲਾ ਬਲਾਕ ਦੇ ਦੋ ਪਿੰਡਾਂ ਚਾਹਲ ਕਲਾਂ ਤੇ ਨੱਤ ਦੇ ਕਿਸਾਨਾਂ ਨੂੰ ਮਿਲਣ ਮੌਕੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਐਸ.ਡੀ.ਐਮ.ਵਿਕਰਮਜੀਤ ਸਿੰਘ, ਅਭਿਸ਼ੇਕ ਵਰਮਾ ਨਾਇਬ ਤਹਿਸੀਲਦਾਰ,ਸੁਰਿੰਦਰਪਾਲ ਮੁੱਖ ਖੇਤੀਬਾੜੀ ਅਫਸਰ, ਡਾ. ਬਲਜਿੰਦਰ ਸਿੰਘ ਭੁੱਲਰ ਖੇਤੀਬਾੜੀ ਅਫਸਰ (ਟ੍ਰੇਨਿੰਗ), ਪਰਮਵੀਰ ਸਿੰਘ ਕਾਹਲੋਂ ਏਡੀਓ ਅਤੇ ਪਿੰਡਾਂ ਦੇ ਕਿਸਾਨ ਆਦਿ ਹਾਜ਼ਰ ਸਨ।

ਇਸ ਮੌਕੇ ਕਿਸਾਨਾਂ ਨਾਲ ਗੱਲ਼ਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲ਼ੋ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਪਰ ਫਿਰ ਵੀ ਕੁਝ ਕੁ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਅੱਜ ਉਨ੍ਹਾਂ ਦਾ ਇੱਥੇ ਆਉਣ ਦਾ ਇਹੀ ਮਕਸਦ ਹੈ ਕਿ ਇਨ੍ਹਾ ਕਿਸਾਨਾਂ ਨੂੰ ਮਿਲ ਕੇ, ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣ ਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਅਗਾਂਹਵਧੂ ਕਿਸਾਨ ਵੀ ਹਨ, ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਤੇ ਅਗਲੀ ਫਸਲ ਦੀ ਬਿਜਾਈ ਕਰ ਰਹੇ ਹਨ। 

ਉਨ੍ਹਾਂ ਕਿਹਾ ਜਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਕਿਸਾਨਾਂ ਨੂੰ 'ਵਾਤਾਵਰਣ ਦੇ ਰਖਵਾਲੇ' ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਜਾ ਰਿਹਾ ਹੈ ਅਤੇ ਸਰਕਾਰੀ ਦਫਤਰਾਂ ਵਿੱਚ ਅਜਿਹੇ ਅਗਾਂਹਵਧੂ ਕਿਸਾਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਵਲੋਂ 13 ਅਗਾਂਹਵਧੂ ਕਿਸਾਨਾਂ ਨੂੰ 'ਵਾਤਾਵਰਣ ਦੇ ਰਖਵਾਲੇ' ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। 

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ, ਖਾਸਕਰਕੇ ਫੇਫੜਿਆਂ ਨੂੰ ਬਹੁਤ ਨੁਕਸਾਨ ਪਹੁੰਚਦਾ ਹੈ। ਕਈ ਹਾਨੀਕਾਰਕ ਬਿਮਾਰੀਆਂ ਪੈਦਾ ਹੁੰਦੀਆਂ ਹਨ। ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੁੰਦੀ ਹੈ। ਮਿੱਤਰ ਕੀੜੇ ਮਰਦੇ ਹਨ। ਸੜਕੀ ਹਾਦਸੇ ਵਾਪਰਨ ਨਾਲ ਜਾਨੀ ਨੁਕਸਾਨ ਹੁੰਦੇ ਹਨ।

ਉਨ੍ਹਾਂ ਕਿਸਾਨਾ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੁਹਾਡੇ ਨਾਲ ਖੜਾ ਹੈ, ਇਸ ਲਈ ਪਰਾਲੀ ਨਾ ਸਾੜੀ ਜਾਵੇ। ਉਨ੍ਹਾ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ਵਿੱਚ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸੁਸਾਇਟੀਆਂ ਤੇ ਪੰਚਾਇਤਾਂ ਕੋਲੋ ਉਪਲੱਬਧ ਮਸ਼ੀਨਰੀ ਦਾ ਰੋਸਟਰ ਬਣਾਉਣ ਅਤੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਈ ਜਾਵੇ।

ਇਸ ਮੌਕੇ ਏ.ਡੀ.ਸੀ ( ਜ) ਸੁਰਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਲੋੜੀਦੀਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨ ਵੀਰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ।

ਇਸ ਮੌਕੇ ਅਗਾਂਹਵਧੂ ਕਿਸਾਨ ਹਰਦੀਪ ਸਿੰਘ ਵਲੋਂ ਪਿੱੱਛਲੇ ਕਰੀਬ ਪੰਜ ਸਾਲਾਂ ਤੋਂ ਪਰਾਲੀ ਨਹੀਂ ਸਾੜੀ ਜਾ ਰਹੀ ਹੈ। ਉਨ੍ਹਾਂ ਵਲੋਂ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਦੋਵਾਂ ਪਿੰਡਾਂ ਦੇ ਮੋਹਤਬਰ/ਕਿਸਾਨਾਂ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣ ਗਏ ਅਤੇ ਪ੍ਰਸ਼ਾਸਨ ਨਾਲ ਪੁਰਾ ਸਹਿਯੋਗ ਕਰਨਗੇ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD