Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਉਮਾ ਸ਼ੰਕਰ ਗੁਪਤਾ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਬਟਾਲਾ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਦਾ ਦੌਰਾ ਕਰਨ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 27 Sep 2024

Last updated on: Sep 27, 2024, 00:00 IST

ਡਿਪਟੀ ਕਮਿਸ਼ਨਰ, ਸ਼੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀਆਂ ਹਨ। ਇਸ ਮੁਹਿੰਮ ਨੂੰ ਹੋਰ ਤੇਜ਼ਗਤੀ ਦੇਣ ਲਈ ਡਿਪਟੀ ਕਮਿਸ਼ਨਰ ਵਲੋਂ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸਮੂਹ ਡੀਐਸਪੀ ਅਤੇ ਐਸ ਐਚ ਓ ਨਾਲ ਪੁਲਿਸ ਲਾਈਨ, ਬਟਾਲਾ ਵਿਖੇ ਮੀਟਿੰਗ ਕੀਤੀ।  

ਇਸ ਮੌਕੇ ਐਸ.ਐਸ.ਪੀ. ਬਟਾਲਾ, ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਐਸ.ਡੀ.ਐਮ.ਬਟਾਲਾ   ਵਿਕਰਮਜੀਤ  ਸਿੰਘ, ਸ੍ਰੀਮਤੀ ਜਸਵੰਤ ਕੋਰ ਐਸਪੀ (ਐੱਚ),ਤਹਿਸੀਲਦਾਰ ਅਭਿਸ਼ੇਕ ਵਰਮਾ, ਸੁਰਿੰਦਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਸਮੂਹ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼. ਆਦਿ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਕੰਬਾਈਨ ਮਸ਼ੀਨਾਂ ਦੇ ਮਗਰ ਸੁਪਰ ਐਸਐਮਐਸ ਲ਼ਗਾ ਕੇ ਹੀ ਝੋਨੇ ਦੀ ਕਟਾਈ ਕਰਨ ਅਤੇ ਕੰਬਾਈਨ ਮਸ਼ੀਨਾਂ ਸਵੇਰੇ 10 ਤੋ ਸ਼ਾਮ 5 ਵਜੇ ਤੱਕ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ, ਇਸ ਨੂੰ ਯਕੀਨੀ ਬਣਾਇਆ ਜਾਵੇ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕੇ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾਣ। ਪਿੰਡ ਵਾਸੀਆਂ ਨੂੰ ਮਿਲਕੇ ਪਰਾਲੀ ਨਾ ਸਾੜਨ ਤੇ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਦੇ ਸੁਨੇਹੇ ਨੂੰ ਭਰਵਾਂ ਬੱਲ ਮਿਲਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਜ਼ਿਲੇ ਵਿੱਚ ਝੋਨੇ ਦੀ ਬੀਜੀ ਅਗੇਤੀ ਫਸਲ ਦੀ ਕਟਾਈ ਚੱਲ ਰਹੀ ਹੈ, ਜਿਸ ਸਬੰਧੀ ਗਠਿਤ ਟੀਮਾਂ, ਕਲੱਸਟਰ ਅਫਸਰ ਤੇ ਨੋਡਲ ਅਫਸਰਾਂ ਨੂੰ ਅਜਿਹੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੇ ਸੰਦ ਅਤੇ ਬੇਲਰ ਮੁਹੱਈਆ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਗਿਆ ਅਗਲੇ ਦਿਨਾਂ ਵਿੱਚ ਫਸਲ ਦੀ ਕਟਾਈ ਦਾ ਸ਼ੀਜਨ ਵੱਧ ਰਿਹਾ ਹੈ, ਇਸ ਲਈ ਪ੍ਰੋ-ਐਕਟਿਵ ਅਪਰੋਚ ਨਾਲ ਵੱਧ ਤੋ ਵੱਧ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ  ਨੇ ਅੱਗੇ ਕਿਹਾ ਕਿ ਪਿਛਲੇ ਸਾਲ ਵੀ ਜਿਲ੍ਹਾ ਪ੍ਰਸ਼ਾਸਨ ਵੱਲ਼ੋਂ ਸਾਂਝੇ ਯਤਨਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ ਪਾਈ ਗਈ ਸੀ ਅਤੇ ਹੁਣ ਹੋਰ ਜ਼ਿੰਮੇਵਾਰੀ ਨਾਲ ਜ਼ਿਲ੍ਹੇ  ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ।  

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਇਸ ਸਾਲ ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ, ਹੋਰ ਤੇਜ਼ੀ ਨਾਲ ਸਰਗਰਮੀ ਵਿਖਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾਵੇ। ਇਸ ਮੌਕੇ ਐਸ.ਐਸ.ਪੀ. ਬਟਾਲਾ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਦਿਲੀ ਕੋਸ਼ਿਸ ਹੈ ਕਿ ਜਿਲ੍ਹੇ ਵਿੱਚ ਕਿਸਾਨਾਂ ਵਲੋਂ ਪਰਾਲੀ ਨਾ ਸਾੜੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ, ਇਸ ਲਈ ਸਮੂਹਿਕ ਸਹਿਯੋਗ ਨਾਲ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਦੌਰਾਨ ਪੂਰੀ ਮੁਸ਼ਤੈਦੀ ਵਰਤੀ ਜਾਵੇ ਅਤੇ ਸਾਂਝੀਆਂ ਟੀਮਾ ਰਾਹੀਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵਲੋਂ ਇਸ ਤੋਂ ਪਹਿਲਾਂ ਗੁਰਦਾਸਪੁਰ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਇਸ ਬਾਬਤ ਮੀਟਿੰਗ ਕੀਤੀ ਜਾ ਚੁੱਕੀ ਹੈ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD