Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਨਾਂ ਇਜਾਜਤ ਸਟੇਸ਼ਨ ਛੱਡਣ ’ਤੇ ਹੋਵੇਗੀ ਕਾਰਵਾਈ – ਰਾਜੇਸ਼ ਤ੍ਰਿਪਾਠੀ

ਚੋਣਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Sep 2024

Last updated on: Sep 27, 2024, 00:00 IST

ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਬਿਨਾਂ ਕਿਸੇ ਡਰ, ਭੈਅ, ਦਬਾਅ ਅਤੇ ਲੜਾਈ ਝਗੜੇ ਤੋਂ ਸੁੱਚਜੇ ਢੰਗ ਨਾਲ ਨੇਪੜੇ ਚੜਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਿਨਾਂ ਇਜਾਜਤ ਸਟੇਸ਼ਨ ਛਡੱਣ ’ਤੇ ਸਖ਼ਤ ਕਾਰਵਾਈ ਆਰੰਭਣ ਦੇ ਹੁਕਮ ਜਾਰੀ ਕੀਤੇ। ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਚੌਣਾਂ ਵਿੱਚ ਜਿਨਾਂ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਜਾਣੀਆਂ ਹਨ, ਉਨਾਂ ਕਰਮਚਾਰੀਆਂ ਦੀ ਲਿਸਟ ਹਰ ਹੀਲੇ ਜਮਾਂ ਕਰਵਾਈਆਂ ਜਾਣ।

ਪੁਲਿਸ ਅਤੇ ਸਿਵਿਲ ਪ੍ਰਸਾਸ਼ਨ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਵਿਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਤਾਲਮੇਲ ਦੀ ਸਮੀਖਿਆ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਲਈ ਵੱਟਸਅਪ ਗਰੁੱਪ ਅਤੇ ਮੋਬਾਈਲ ਰਾਹੀਂ ਆਪਸ ਵਿੱਚ ਸੰਪਰਕ ਸਾਧ ਲਿਆ ਜਾਵੇ।  

ਉਹਨਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਪੰਚਾਇਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 269 ਪਿੰਡਾਂ ਵਿੱਚ ਚੋਣਾਂ ਕਰਵਾਉਣ ਲਈ 629 ਪੋਲਿੰਗ ਸਟੇਸ਼ਨ ਬਣਾਏ ਜਾਣੇ ਹਨ। ਸਰਪੰਚਾਂ ਦੀਆਂ ਕੁੱਲ ਆਸਾਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ 63 ਐਸ.ਸੀ. ਸਰਪੰਚ ਚੁਣੇ ਜਾਣੇ ਹਨ ਅਤੇ ਇਸੇ ਤਰ੍ਹਾਂ 60 ਐਸ.ਸੀ. (ਇਸਤਰੀਆਂ), 73 ਇਸਤਰੀਆਂ (ਜਨਰਲ) ਅਤੇ 73 ਜਨਰਲ ਪੁਰਸ਼ ਕੁੱਲ 269 ਸਰਪੰਚ ਚੁਣੇ ਜਾਣੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਛੁੱਟੀ ਵਾਲੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਭਰਿਆ ਜਾਵੇਗਾ। ਇਸ ਤੋਂ ਇਲਾਵਾ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ  ਅਤੇ ਚੋਣ ਨਿਸ਼ਾਨਾਂ ਦੀ ਵੰਡ ਹੋਵੇਗੀ। 7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਸਵੇਰੇ 8:00 ਵਜੇ ਤੋਂ ਬਾਅਦ ਦੁਪਹਿਰ 04:00 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ।

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD