Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਇਨਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Sep 2024

Last updated on: Sep 27, 2024, 00:00 IST

ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ ਮੀਲਰ ਐਸੋਸੀਏਸ਼ਨ, ਕੱਚਾ ਆੜੀਤਿਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੁਲਤਾਂ ਜਿਵੇ ਕਿ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਮੰਡੀਆਂ ਤੋਂ ਦੂਰ ਰੱਖਿਆ ਜਾਵੇ।

ਇਸ ਸੀਜਨ ਦੌਰਾਨ ਖਰੀਫ ਦੀ ਇਸ ਫਸਲ (ਝੋਨਾ) ਦੇ ਪ੍ਰਬੰਧਨ ਸਬੰਧੀ ਕਿਸੇ ਵੀ ਏਜੰਸੀ ਜਾਂ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਵੇ ਇਸ ਲਈ ਏ.ਡੀ.ਸੀ (ਜ) ਗੁਰਪ੍ਰੀਤ ਸਿੰਘ ਥਿੰਦ (70092-88878) ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਜਿਲਾ ਫੂਡ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਲੇ ਵਿੱਚ ਕੁੱਲ 117 ਦਾਣਾਂ ਮੰਡੀਆਂ ਹਨ ਅਤੇ ਪਿਛਲੇ ਸਾਲ ਜਿਲੇ ਵਿੱਚ  8.94 ਲੱਖ ਮੀਟ੍ਰਕ ਟਨ ਝੋਨੇ ਦੀ ਆਮਦ ਹੋਈ ਸੀ। 

ਇਸ ਸਾਲ ਦੀ ਆਮਦ ਸਬੰਧੀ ਚਾਨਣਾ ਪਾਉਂਦਿਆਂ ਉਨਾ ਜਾਣਕਾਰੀ ਦਿੱਤੀ ਕਿ ਇਸ ਵਾਰ ਵੀ ਤਕਰੀਬਨ ਇਨੀ ਹੀ ਮਿਕਦਾਰ ਵਿੱਚ ਇਸ ਖਾਦ ਪਦਾਰਥ ਦਾ ਮੰਡੀਆਂ ਵਿੱਚ ਪਹੁੰਚਣ ਦੀ ਉਮੀਦ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਝੋਨੇ ਦੀ ਢੋਆ-ਢੋਆਈ ਅਤੇ ਯਾਤਾਯਾਤ ਦੇ ਸਾਧਨਾਂ ਦੇ ਇਸਤੇਮਾਲ ਦੇ ਨਾਲ-ਨਾਲ ਬਾਰਦਾਨੇ ਦੀ ਪੂਰਤੀ ਸਬੰਧੀ ਵੀ ਮੁਕੰਮਲ ਤਿਆਰੀ ਕਰ ਲਈ ਗਈ ਹੈ। ਮੀਟਿੰਗ ਵਿੱਚ ਹਾਜਰ ਨੁਮਾਇੰਦਿਆਂ ਨੂੰ ਉਨਾਂ ਅਸਵਾਸ਼ਨ ਦਿੱਤਾ ਕਿ ਇਸ ਵਾਰ ਯੋਨੇ ਦੀ ਖਰੀਦ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੰਜਾਬ ਰਾਈਸ ਮੀਲਰ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ ਤੋਂ ਇਲਾਵਾ ਰਾਈਸ ਮੀਲਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜਰ ਸਨ।    

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD