Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ

ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ’ਚ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ/ਸਿਲਾਂਗ , 25 Sep 2024

Last updated on: Sep 25, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿਖੇ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਮੇਘਾਲਿਆ ਸਰਕਾਰ ਦੁਆਰਾ ਢਾਹੁਣ ਦੀ ਕਾਰਵਾਈ ਨੂੰ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਹੈ।

ਬੀਤੇ ਦਿਨੀਂ ਸਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਸ. ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੱਕ ਪਹੁੰਚ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਮੇਘਾਲਿਆ ਸਰਕਾਰ ਦੀ ਇੱਕ ਉੱਚ ਪੱਧਰੀ ਕਮੇਟੀ ਵੱਲੋਂ ਸ਼ਿਲਾਂਗ ਦੇ ਬੜਾ ਬਜ਼ਾਰ ਦੀ ਪੰਜਾਬੀ ਕਲੋਨੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਨਾਲ-ਨਾਲ ਹੋਰ ਧਾਰਮਿਕ ਸਥਾਨਾਂ ਨੂੰ ਢਾਹੁਣ ਦੀ ਸਿਫ਼ਾਰਿਸ਼ ਕੀਤੀ ਗਈ ਹੈ। 

ਇਸ ਨਾਲ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ. ਗੁਰਜੀਤ ਸਿੰਘ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਗੁਰਦੁਆਰਾ ਸਾਹਿਬ ਨੂੰ ਬੜਾ ਬਜ਼ਾਰ ਅੰਦਰ ਪੰਜਾਬੀ ਕਲੋਨੀ ਵਾਲੀ ਜਗ੍ਹਾ ਉੱਤੇ ਹੀ ਸੁਰੱਖਿਅਤ ਰੱਖੇ ਜਾਣ ਲਈ ਕਾਰਵਾਈ ਕੀਤੀ ਜਾਵੇ। ਇਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਧਾਰਿਤ ਇੱਕ ਵਫ਼ਦ ਮੇਘਾਲਿਆ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼ਿਲਾਂਗ ਪੁੱਜਾ ਅਤੇ ਜ਼ੋਰਦਾਰ ਤਰੀਕੇ ਨਾਲ ਸਥਾਨਕ ਸਿੱਖਾਂ ਦੀ ਅਵਾਜ਼ ਨੂੰ ਉਠਾਇਆ। 

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਰਕਾਰ ਪਾਸੋਂ ਆਸ ਪ੍ਰਗਟਾਈ ਗਈ ਹੈ ਕਿ ਉਹ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਚੱਲ ਰਹੀ ਕਾਰਵਾਈ ਤੁਰੰਤ ਰੋਕਣ ਲਈ ਨਿਰਨਾਯਕ ਹੋਣਗੇ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਕਿ ਸੂਬੇ ਅੰਦਰ ਵੱਸਦੇ ਹਰ ਧਰਮ ਅਤੇ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਖਵਾਲੀ ਕਰੇ। ਉਨ੍ਹਾਂ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਲੇਨ ਵਿਖੇ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਢਾਹੁਣ ਦੀ ਕਾਰਵਾਈ ਦਾ ਮਾਮਲਾ ਵੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਇਸ ਵਿੱਚ ਵੀ ਮੇਘਾਲਿਆ ਸਰਕਾਰ ਨੂੰ ਸਥਾਨਕ ਸਿੱਖਾਂ ਦੇ ਰਿਹਾਇਸ਼ੀ ਹੱਕਾਂ ਦੀ ਸੁਰੱਖਿਆ ਕਰਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕੋਈ ਧੱਕਾ ਨਾ ਹੋਵੇ।ਇਸ ਮੌਕੇ ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋ. ਜਗਮੋਹਨ ਸਿੰਘ ਅਤੇ ਸਥਾਨਕ ਸਿੱਖ ਨੁਮਾਇੰਦੇ ਵੀ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD