Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ/ਸਿਲਾਂਗ , 26 Sep 2024

Last updated on: Sep 26, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ। ਇਸੇ ਦੀ ਲਗਾਤਾਰਤਾ ਵਿਚ ਹੀ ਅੱਜ ਮੇਘਾਲਿਆ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ।

ਸ਼੍ਰੋਮਣੀ ਕਮੇਟੀ ਵਫ਼ਦ ਦੀ ਅਗਵਾਈ ਕਰ ਰਹੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ’ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ। ਭਾਈ ਮਹਿਤਾ ਨੇ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿਚ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਹੁਣ ਗੁਰਦੁਆਰਾ ਸਾਹਿਬ ਢਾਹੁਣ ਦੇ ਨਿਰਦੇਸ਼ ਜਾਰੀ ਹੋਣ ’ਤੇ ਸਥਾਨਕ ਸਿੱਖਾਂ ਅੰਦਰ ਵਿਆਪਕ ਰੋਸ ਹੈ। 

ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਮੇਘਾਲਿਆ ਸਰਕਾਰ ਨੂੰ ਹਦਾਇਤ ਜਾਰੀ ਕਰਕੇ ਸਥਾਨਕ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।ਰਾਜਪਾਲ ਨਾਲ ਮੁਲਾਕਾਤ ਸਮੇਂ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਸ. ਗੁਰਜੀਤ ਸਿੰਘ, ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋਫ਼ੈਸਰ ਜਗਮੋਹਨ ਸਿੰਘ ਸ਼ਾਮਲ ਸਨ। 

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD