Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ- ਐਡਵੋਕੇਟ ਧਾਮੀ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 26 Sep 2024

Last updated on: Sep 26, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ, ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਨਸ਼ਰ ਕਰੇ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵੀ ਆਖਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਜਿਥੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਉਥੇ ਹੀ ਇਹ ਪੰਜਾਬ ਦੇ ਮਾਹੌਲ ਵਿਚ ਵੀ ਕੁੜੱਤਣ ਪੈਦਾ ਕਰਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਵਾਲੇ ਸਿੱਖਾਂ ਦੀ ਵੀ ਸ਼ਲਾਘਾ ਕੀਤੀ ਅਤੇ ਇਹ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਉਨ੍ਹਾਂ ਨਾਲ ਹਰ ਪੱਧਰ ’ਤੇ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਆਖਿਆ ਕਿ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਅਗਾਂਹ ਤੋਂ ਕੋਈ ਵੀ ਅਜਿਹੀ ਘਟੀਆ ਹਰਕਤ ਕਰਨ ਦੀ ਹਿੰਮਤ ਨਾ ਕਰੇ।

 

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD