Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਦਾ ਆਯੋਜਨ

ਮਾਨਯੋਗ ਗਵਰਨਰ ਪੰਜਾਬ ਅਤੇ ਐਡਮਨੀਸਟ੍ਰੇਟਰ ਯੂ.ਟੀ., ਚੰਡੀਗੜ੍ਹ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ 542 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

SGPC, Religious, Dharmik, Shiromani Gurdwara Parbandhak Committee, Harjinder Singh Dhami, Gulab Chand Kataria, Governor of Punjab, Punjab Governor

Web Admin

Web Admin

5 Dariya News

ਅੰਮ੍ਰਿਤਸਰ , 27 Sep 2024

Last updated on: Sep 27, 2024, 00:00 IST

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਵਿੱਚ ਉਨ੍ਹਾਂ ਸਮਰਪਿਤ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ, ਜਿਨ੍ਹਾਂ ਨੇ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕੀਤੀ। ਸਮਾਗਮ ਵਿੱਚ ਮਾਨਯੋਗ ਗਵਰਨਰ ਪੰਜਾਬ ਅਤੇ ਐਡਮਨੀਸਟਰੇਟਰ ਯੂ.ਟੀ. ਚੰਡੀਗੜ੍ਹ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਅਤੇ ਸ੍ਰ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਅਤੇ ਚਾਂਸਲਰ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ।

ਡਾ. ਮਨਜੀਤ ਸਿੰਘ ੳੱਪਲ ਨੇ ਮੁੱਖ ਮਹਿਮਾਨ, ਆਏ ਹੋਏ ਪਤਵੰਤੇ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਿਹਾ ਅਤੇ ਕਾਨਵੋਕੇਸ਼ਨ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ। ਮਾਨਯੋਗ ਮੁੱਖ ਮਹਿਮਾਨ ਸ਼੍ਰੀ ਕਟਾਰੀਆ ਨੇ ਐਮ.ਬੀ.ਬੀ.ਐਸ. ਦੇ 2017 ਅਤੇ 2018 ਬੈੱਚ ਦੇ ਕੁੱਲ 300 ਵਿਦਿਆਰਥਆਂ ਅਤੇ ਐਮ.ਡੀ./ ਐਮ.ਐਸ. ਦੇ 2017, 2018, 2019 ਅਤੇ 2020 ਬੈੱਚ ਦੇ ਕੁੱਲ 242 ਵਿਦਿਆਰਥੀ ਨੂੰ ਡਿਗਰੀਆਂ ਨਾਲ ਸਨਮਾਨਿਤ ਕੀਤਾ। 

ਇਸ ਮਹੱਤਵਪੂਰਨ ਮੌਕੇ ਨੂੰ ਡਾਇਰੈਕਟਰ ਪਿੰ੍ਰਸੀਪਲ ਡਾ. ਅਨੁਪਮਾ ਮਹਾਜਨ ਦੁਆਰਾ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੁਆਰਾ ਹੋਰ ਵੀ ਸਾਰਥਕ ਬਣਾ ਦਿੱਤਾ, ਕਿਉਂਕਿ ਉਨ੍ਹਾਂ ਨੇ ਡਿਗਰੀਆਂ ਹਾਸਲ ਕਰ ਚੁੱਕੇ ਵਿਦਿਆਰਥੀਆਂ ਨੂੰ ਮੈਡੀਕਲ ਦੇ ਖੇਤਰ ਵਿੱਚ ਨੈਤਿਕਤਾ ਅਤੇ ਪੇਸ਼ੇਵਰਤਾ ਦੀ ਉੱਚੀ ਮਰਿਆਦਾ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦੀ ਸਹੰ ਚੁੱਕੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਕਟਾਰੀਆ ਨੇ ਕਿਹਾ ਉਨ੍ਹਾਂ ਨੂੰ ਸੰਸਥਾ ਵਿਖੇ ਆ ਕੇ ਮਾਨ ਮਹਿਸੂਸ ਕਰ ਰਿਹਾ ਹਾਂ। 

ਉਨ੍ਹਾਂ ਕਿਹਾ ਕਿ ਅੱਜ ਭਾਰਤ ਭਰ ‘ਚ 60% ਬੱਚੀਆਂ ਸਿੱਖਿਆ ਦੇ ਖੇਤਰ ਵਿੱਚ ਅੱਵਲ ਆ ਰਹੀਆਂ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਰਤ ਵਿੱਚ ਲੜਕੀਆਂ ਕਿਸੇ ਪੱਖੋ ਪਿਛੇ ਨਹੀਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸੱਚੀ ਸਫਲਤਾ ਕੇਵਲ ਅਕਾਦਮਿਕ ਮੀਲ ਪੱਥਰਾਂ ਨੂੰ ਪ੍ਰਾਪਤ ਕਰਨ ਵਿੱਚ ਹੀ ਨਹੀਂ, ਬਲਕਿ ਆਪਣੀ ਸਿੱਖਿਆ ਦੀ ਵਰਤੋਂ ਸਾਰਥਕ ਤਬਦੀਲੀ ਨੂੰ ਲਿਆਉਂਣ ਵਿੱਚ ਹੁੰਦੀ ਹੈ। 

ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਇੱਕ ਸਕਾਰਾਤਮਕ ਮਾਨਸਿਕਤਾ ਪੈਦਾ ਕਰਨ, ਵੱਖ-ਵੱਖ ਸਥਿਤੀਆਂ ਦੇ ਅਨੁਕੂਲ ਹੋਣ ਅਤੇ ਸਮਾਜ ਦੀਆਂ ਲੋੜਾਂ ਆਪਣੇ ਪੇਸ਼ੇ ਵਿੱਚ ਸਮਰਪਿਤ ਰਹਿਣ ਦੀ ਅਪੀਲ ਕੀਤੀ ਅਤੇ ਸਕਾਰਾਤਮਕ ਪ੍ਰਭਾਵ ਬਣਾਉਣ ਲਈ ਆਪਣੇ ਗਿਆਨ ਅਤੇ ਹੁਨਰ ਦੀ ਵਰਤੋਂ ਖਾਸ ਤੌਰ ‘ਤੇ ਪੇਂਡੂ ਅਤੇ ਗਰੀਬ ਆਬਾਦੀ ‘ਤੇ ਧਿਆਨ ਕੇਂਦਰਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਸ੍ਰ. ਹਰਜਿੰਦਰ ਸਿੰਘ ਧਾਮੀ ਸਮੇਤ ਕਈ ਵਿਸ਼ੇਸ਼ ਮਹਿਮਾਨਾਂ ਦੇ ਭਾਵਪੂਰਤ ਭਾਸ਼ਣਾ ਨੇ ਇਕੱਠ ਨੂੰ ਊਰਜਾਵਾਨ ਕਰ ਦਿੱਤਾ। 

ਸ੍ਰ. ਹਰਜਿੰਦਰ ਸਿੰਘ ਧਾਮੀ ਨੇ ਸੰਸਥਾ ਦੇ ਅਸਾਧਾਰਨ ਵਿਕਾਸ ਅਤੇ ਸਾਲਾਂ ਦੌਰਾਨ ਹੋਈ ਤਰੱਕੀ ਦੇ ਸ਼ਾਨਦਾਰ ਸਫਰ ਨੂੰ ਬਾਖੂਬੀ ਨਾਲ ਉਜਾਗਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਕਾਦਮਿਕ ਉੱਤਮਤਾ ਨੂੰ ਬਰਕਰਾਰ ਰੱਖਣ ਲਈ ਯੂਨੀਵਰਸਿਟੀ ਨੇ ਆਪਣੀ ਅਟੁੱਟ ਵਚਨਬੱਧਤਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਖਤ ਅਕਾਦਮਿਕ ਮਿਆਰਾਂ ਅਤੇ ਮਾਹਿਰ ਫੈਕਿਲਟੀ ਦੇ ਮਾਰਗਦਰਸ਼ਨ ਦੇ ਚੱਲਦਿਆਂ ਅੱਜ ਇਸ ਸੰਸਥਾ ਦੇ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਨਾਮ ਰੌਸ਼ਣ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਵਿੱਖ ਦੇ ਇਹ ਮਾਹਿਰ ਡਾਕਟਰ ਅਤੇ ਖੋਜਕਾਰ ਮੈਡੀਕਲ ਖੇਤਰ ਵਿੱਚ ਅਪਣੀਆਂ ਖੋਜਾਂ ਅਤੇ ਤਕਨੀਕੀ ਗਿਆਨ ਨਾਲ ਵਿਸ਼ਵ ਪੱਧਰ ‘ਤੇ ਸਕਾਰਾਤਮਕ ਤਬਦੀਲੀ ਲਿਆਉਂਣ ਵਿੱਚ ਸਹਾਈ ਹੋਣਗੇ।ਡਾ. ਏ.ਪੀ. ਸਿੰਘ, ਡੀਨ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਨੇ ਸਮੇਂ ਦੇ ਨਾਲ ਲਗਾਤਾਰ ਵਿਕਸਤ ਹੋਣ ਵਾਲੇ ਹੈਲਥਕੇਅਰ ਖੇਤਰ ਵਿੱਚ ਜੀਵਨ ਭਰ ਸਿੱਖਣ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦੇ ਹੋਏ ਮੈਡੀਕਲ ਪੇਸ਼ੇ ਵਿੱਚ ਸ਼ੁਰੂਆਤ ਕਰਨ ਜਾ ਰਹੇ ਇੰਨ੍ਹਾ ਵਿਦਿਆਰਥਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਮਰੀਜ਼ਾਂ ਨੂੰ ਉੱਚ ਗੁਣਵੱਤਾ ਵਾਲੀ ਦੇਖਭਾਲ ਪ੍ਰਦਾਨ ਕਰਨ ਦੀ ਕੁੰਜੀ ਵਿਦਿਆਰਥੀਆਂ ਦੀ ਉਮਰ ਭਰ ਸਿੱਖਣ ਲਈ ਉਤਸੁਕ ਅਤੇ ਵਚਨਬੱਧ ਰਹਿਣ ਦੀ ਯੋਗਤਾ ਵਿੱਚ ਹੈ, ਜੋ ਉਨ੍ਹਾਂ ਨੂੰ ਹਮੇਸ਼ਾ ਵਿਕਸਤ ਹੋ ਰਹੇ ਸਿਹਤ ਸੰਭਾਲ ਖੇਤਰ ਰਾਹੀਂ ਮਰੀਜ਼ਾਂ ਦੀ ਉੱਚ ਪੱਧਰੀ ਦੇਖਭਾਲ ਪ੍ਰਦਾਨ ਕਰਨ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰੇਗੀ।

ਵਿਸ਼ੇਸ਼ ਮਹਿਮਾਨਾਂ ਦੇ ਨਾਲ ਸ੍ਰ. ਰਜਿੰਦਰ ਸਿੰਘ ਮਹਿਤਾ, ਮੈਂਬਰ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ, ਸ੍ਰ. ਸੁਰਜੀਤ ਸਿੰਘ ਭਿਟੇਵੱਡ, ਮੈਂਬਰ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ, ਸ੍ਰ. ਸਤਬੀਰ ਸਿੰਘ ਧਾਮੀ, ਸਕੱਤਰ, ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ, ਸ੍ਰ. ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਮਤੀ ਸਾਕਸ਼ੀ ਸਾਹਨੀ, ਡੀ.ਸੀ., ਅੰਮ੍ਰਿਤਸਰ, ਡਾ. ਸਾਹਿਬਾ ਕੁਕਰੇਜਾ, ਪ੍ਰੋਫੈਸਰ ਬਾਇਓਕੈਮਿਸਟਰੀ, ਸ੍ਰ. ਅਮਨਦੀਪ ਸਿੰਘ, ਡਿਪਟੀ ਰਜਿਸ਼ਟਰਾਰ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਸਮੇਤ ਫੈਕਲਟੀ ਮੈਂਬਰਾਂ, ਵਿਦਿਆਰਥੀਆਂ, ਮਾਪਿਆਂ ਅਤੇ ਕਈ ਹੋਰ ਨਾਮਵਰ ਸਖਸ਼ੀਅਤਾਂ ਇਸ ਵਿਲੱਖਣ ਮੌਕੇ ਨੂੰ ਯਾਦਗਾਰ ਬਣਾਉਣ ਲਈ ਇਕੱਠੇ ਹੋਏ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami , Gulab Chand Kataria , Governor of Punjab , Punjab Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD