Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਨੇ ਸੂਬੇ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਵਿਚ ਗੰਭੀਰ ਬੇਨਿਯਮੀਆਂ ਕੀਤੀਆਂ ਬੇਨਕਾਬ

ਜਿਸ ਪਿੰਡ ’ਚ ਇਕ ਵੀ ਐਸ ਸੀ ਘਰ ਨਹੀਂ, ਉਸਨੂੰ ਕੀਤਾ ਐਸ ਸੀ ਰਿਜ਼ਰਵ, ਵੱਡੀ ਗਿਣਤੀ ’ਚ ਵੋਟਰਾਂ ਦੇ ਨਾਂ ਕੱਟੇ: ਬਿਕਰਮ ਸਿੰਘ ਮਜੀਠੀਆ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਅੰਮ੍ਰਿਤਸਰ , 27 Sep 2024

Last updated on: Sep 27, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੂਬੇ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਵਿਚ ਗੰਭੀਰ ਬੇਨਿਯਮੀਆਂ ਨੂੰ ਬੇਨਕਾਬ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨਹੀਂ ਚਾਹੁੰਦੀ ਕਿ ਸੂਬੇ ਦੇ ਲੋਕ ਚੋਣਾਂ ਵਿਚ ਹਿੱਸਾ ਲੈਣ ਤਾਂ ਜੋ ਉਹ ਬਹੁ ਗਿਣਤੀ ਪਿੰਡਾਂ ’ਚ ਆਪਣੇ ਪ੍ਰਸ਼ਾਸਕ ਲਗਾ ਕੇ ਫੰਡਾਂ ’ਤੇ ਕੰਟਰੋਲ ਰੱਖ ਸਕੇ।

ਅੱਜ ਇਥੇ ਹੋਰ ਸੀਨੀਅਰ ਆਗੂਆਂ ਦੇ ਨਾਲ ਮਿਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਚੋਣ ਜ਼ਾਬਤਾ ਲਾਗੂ ਹੋਏ ਨੂੰ 48 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਹਾਲੇ ਤੱਕ ਬਲਾਕ ਵਿਕਾਸ ਤੇ ਪੰਚਾਇਤ ਅਫਸਰ ( ਬੀ ਡੀ ਪੀ ਓ) ਦਫਤਰਾਂ ਵਿਚ ਵੱਖ-ਵੱਖ ਵਰਗਾਂ ਲਈ ਰਾਖਵਾਂ ਕੀਤੇ ਪਿੰਡਾਂ ਦੀਆਂ ਸੂਚੀਆਂ ਨਹੀਂ ਮਿਲ ਰਹੀਆਂ। ਉਹਨਾਂ ਕਿਹਾ ਕਿ ਬੀ ਡੀ ਪੀ ਓ ਦਫਤਰਾਂ ਨੂੰ ਭਾਰੀ ਸੁਰੱਖਿਆ ਫੋਰਸ ਲਗਾ ਕੇ ਕਿਲ੍ਹਿਆਂ ਵਿਚ ਬਦਲ ਦਿੱਤਾ ਗਿਆ ਹੈ ਤਾਂ ਜੋ ਵਿਰੋਧੀ ਪਾਰਟੀਆਂ ਦੇ ਲੋਕ ਬੀ ਡੀ ਪੀ ਓ ਕੋਲ ਪਹੁੰਚ ਹੀ ਨਾ ਸਕਣ।

ਪੰਚਾਇਤਾਂ ਦੇ ਰਾਖਵੇਂਕਰਨ ਵਿਚ ਗੰਭੀਰ ਬੇਨਿਯਮੀਆਂ ਸਾਂਝੀਆਂ ਕਰਦਿਆਂ ਅਕਾਲੀ ਆਗੂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਤਰਸਿੱਕਾ ਦੇ ਪਿੰਡ ਬਾਲੋਵਾਲੀ ਨੂੰ ਐਸ ਸੀ ਵਰਗ ਲਈ ਰਾਖਵਾਂ ਕਰ ਦਿੱਤਾ ਗਿਆ ਹੈ ਜਦੋਂ ਕਿ ਪਿੰਡ ਵਿਚ ਇਕ ਵੀ ਘਰ ਐਸ ਸੀ ਵਰਗ ਦਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਰਾਖਵਾਂਕਰਨ ਰੋਟੇਸ਼ਨਲ ਆਧਾਰ ’ਤੇ ਹੁੰਦਾ ਸੀ ਪਰ ਇਸ ਵਾਰ ਪਿੰਡਾਂ ਦੀਆਂ ਸੂਚੀਆਂ ਆਪ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਸੌਂਪ ਦਿੱਤੀਆਂ ਗਈਆਂ ਤਾਂ ਜੋ ਉਹ ਆਪਣੀ ਮਨਮਰਜ਼ੀ ਮੁਤਾਬਕ ਰਾਖਵਾਂਕਰਨ ਕਰ ਸਕਣ।

ਉਹਨਾਂ ਕਿਹਾ  ਕਿ ਵੋਟਰ ਸੂਚੀਆਂ ਦੇ ਮਾਮਲੇ ਵਿਚ ਜਿਹਨਾਂ ਲੋਕਾਂ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਵੋਟਾਂ ਪਾਈਆਂ ਸਨ, ਉਹਨਾਂ ਵਿਚੋਂ ਅਨੇਕਾਂ ਦੇ ਨਾਂ ਵੋਟਰ ਸੂਚੀਆਂ ਵਿਚੋਂ ਕੱਟ ਦਿੱਤੇ ਗਏ ਹਨ।ਸਰਦਾਰ ਮਜੀਠੀਆ ਨੇ ਕਿਹਾ ਕਿ ਬੇਨਿਯਮੀਆਂ ਤੋਂ ਇਲਾਵਾ ਚ ਚੋਣਾਂ ਵਾਸਤੇ ਜਾਣ ਬੁੱਝ ਕੇ ਝੋਨੇ ਦੇ ਸੀਜ਼ਨ ਦਾ ਸਮਾਂ ਚੁਣਿਆ ਗਿਆ ਹੈ ਜਦੋਂ ਸਰਕਾਰ ਜਾਣਦੀ ਸੀ ਕਿ ਕਿਸਾਨ ਤਾਂ ਵਾਢੀ ਵਿਚ ਰੁੱਝੇ ਹੋਣਗੇ ਤੇ ਲੇਬਰ ਮੰਡੀ ਵਿਚ ਰੁੱਝੀ ਹੋਵੇਗੀ। 

ਉਹਨਾਂ ਕਿਹਾ ਕਿ ਆਪ ਸਰਕਾਰ ਨਹੀਂ ਚਾਹੁੰਦੀ ਕਿ ਲੋਕ ਵੋਟਾਂ ਪਾਉਣ ਲਈ ਆਉਣ ਤੇ ਇਹ ਸਭ ਕੁਝ ਇਸ ਵਾਸਤੇ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਪ੍ਰਸ਼ਾਸਕ ਲਗਾਏ ਜਾ ਸਕਣ ਅਤੇ ਪੰਚਾਇਤੀ ਫੰਡਾਂ ’ਤੇ ਕੰਟਰੋਲ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਸਰਪੰਚਾਂ ਨੂੰ ਹਟਾਉਣ ਤੋਂ ਬਾਅਦ ਇਸ ਵੇਲੇ ਵੀ ਇਹੋ ਕੁਝ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਹਾਲ ਹੀ ਦੇ ਦਿਨਾਂ ਵਿਚ ਵਰਤੇ ਮਨਰੇਗਾ ਫੰਡਾਂ ਦੀ ਸੀ ਬੀ ਆਈ ਜਾਂਚ ਕਰਵਾਈ ਗਈ ਤਾਂ ਸਾਰੇ ਜੇ ਈ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਮੰਤਰੀ ਵੀ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿਚ ਫਸ ਜਾਣਗੇ।

ਸਰਦਾਰ ਮਜੀਠੀਆ ਨੇ ਦੱਸਿਆ ਕਿ ਵਿਰੋਧੀਆਂ ਨੂੰ ਚੋਣਾਂ ਲੜਨ ਤੋਂ ਰੋਕਣ ਲਈ ਧੱਕੇਸ਼ਾਹੀ ਵੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਅਜਨਾਲਾ ਹਲਕੇ ਦੇ ਇਕ ਪਿੰਡ ਵਿਚ ਸਰਪੰਚ ਬ੍ਰਹਮ ਸਿੰਘ ਝੰਡੇਰ, ਜੋ 2022 ਦੀਆਂ ਚੋਣਾਂ ਵਿਚ ਵਿਧਾਨ ਸਭਾ ਟਿਕਟ ਦਾ ਦਾਅਵੇਦਾਰ ਸੀ ਅਤੇ ਹੁਣ ਪੰਚਾਇਤ ਚੋਣਾਂ ਲੜਨ ਵਾਲਾ ਸੀ, ਨੂੰ ਝੂਠਾ ਕੇਸ ਪਾ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਾ ਤਾਂ ਲੋਕਾਂ ਨੂੰ ਇਤਰਾਜ਼ ਨਹੀਂ ਸਰਟੀਫਿਕੇਟ (ਐਨ ਓ ਸੀ) ਮਿਲ ਰਹੀ ਹੈ ਤੇ ਨਾ ਹੀ ਚੁੱਲ੍ਹਾ ਟੈਕਸ ਭਰਿਆ ਜਾ ਰਿਹਾ ਹੈ ਜੋ ਕਿ ਚੋਣਾਂ ਲੜਨ ਲਈ ਲਾਜ਼ਮੀ ਹੈ। ਉਹਨਾਂ ਕਿਹਾ ਕਿ ਹੈਰਾਨੀ ਤਾਂ ਇਹ ਹੈ ਕਿ ਬੀ ਡੀ ਪੀ ਓ ਵੋਟਰ ਸੂਚੀਆਂ ਹੀ ਨਹੀਂ ਦੇ ਰਹੇ ਜਦੋਂ ਕਿ ਨਾਮਜ਼ਦਗੀਆਂ ਸ਼ੁਰੂ ਵੀ ਹੋ ਚੁੱਕੀਆਂ ਹਨ।

ਉਹਨਾਂ ਕਿਹਾ ਕਿ ਆਪ ਸਰਕਾਰ ਜੋ ਪਾਰਦਰਸ਼ਤਾ ਦੇ ਦਾਅਵੇ ਦੇ ਆਧਾਰ ’ਤੇ ਸੱਤਾ ਵਿਚ ਆਈ ਸੀ, ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਪੰਚਾਇਤ ਚੋਣਾਂ ਜੋ ਪਹਿਲਾਂ ਹੀ ਇਕ ਸਾਲ ਦੀ ਦੇਰੀ ਨਾਲ ਹੋ ਰਹੀਆਂ ਹਨ, ਸਾਰੇ ਲੋਕਤੰਤਰੀ ਨਿਯਮ ਕਾਨੂੰਨ ਛਿੱਕੇ ਟੰਗ ਕੇ ਕਰਵਾਈਆਂ ਜਾ ਰਹੀਆਂ ਹਨ ਤੇ ਸਿਰਫ ਇਕ ਦਿਖਾਵਾ ਹੀ ਹਨ।

ਇਸ ਮੌਕੇ ਜੋਧ ਸਿੰਘ ਸਮਰਾ, ਬਲਜੀਤ ਸਿੰਘ ਜਲਾਲਉਸਮਾ, ਰਣਬੀਰ ਸਿੰਘ ਰਾਣਾ ਲੋਪੋਕੇ, ਰਣਜੀਤ ਸਿੰਘ ਛੱਜਲਵੱਡੀ ਅਤੇ ਰਾਜਵਿੰਦਰ ਰਾਜਾ ਲਧੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਵੀ ਹਾਜ਼ਰ ਸਨ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD