Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਤੰਦਰੁਸਤ ਜੀਵਨ ਲਈ ਬੱਚਿਆਂ ਲਈ ਪੌਸ਼ਟਿਕ ਭੋਜਨ ਜ਼ਰੂਰੀ : ਗੁਰਦੇਵ ਸਿੰਘ ਦੇਵ ਮਾਨ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ , 28 Sep 2024

Last updated on: Sep 28, 2024, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਨਾਭਾ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ  ਮਿਲਨ ਪੈਲੇਸ, ਨਾਭਾ ਵਿਖੇ ਬਲਾਕ ਪੱਧਰੀ ਪੋਸ਼ਣ ਮਾਹ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਨਾਭਾ ਦੇ ਵਿਧਾਇਕ ਸ.ਗੁਰਦੇਵ ਸਿੰਘ ਦੇਵ ਮਾਨ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਡਾ. ਇਸਮਤ ਵਿਜੈ ਸਿੰਘ ਨੇ ਸ਼ਿਰਕਤ ਕੀਤੀ।

ਇਸ ਸਮਾਗਮ ਦੌਰਾਨ ਨਾਭਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਦੁਆਰਾ ਰਿਵਾਇਤੀ ਅਤੇ ਨਿਵੇਕਲੇ ਪੌਸ਼ਟਿਕ ਭੋਜਨ ਤਿਆਰ ਕਰਕੇ ਪੋਸ਼ਣ ਪਕਵਾਨ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਮੁੱਖ ਮਹਿਮਾਨ ਨੇ ਵੱਖ -ਵੱਖ ਰੈਸਪੀਜ਼ ਤੋਂ ਤਿਆਰ ਹੋਏ ਪਕਵਾਨਾਂ ਬਾਰੇ ਜਾਣਕਾਰੀ ਲਈ ਗਈ। ਇਸ ਉਪਰੰਤ ਸਮਾਗਮ ਦੌਰਾਨ ਡਾ. ਅਤੁਲ ਅਨੇਜਾ, ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ, ਦੁੱਧ ਪਲਾਉਣ ਦੀ ਸਹੀ ਵਿਧੀ ਅਤੇ ਬੱਚਿਆਂ ਦੀ ਖੁਰਾਕ ਵਿੱਚ ਸਹੀ ਪੋਸ਼ਣ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।

ਬਲਾਕ ਕੌਆਰਡੀਨੇਟਰ (ਪੋਸ਼ਣ ਅਭਿਆਨ) ਪ੍ਰਭਜੋਤ ਕੌਰ ਵੱਲੋਂ ਨਿਊਟਰੀ ਗਾਰਡਨ ਦੀ ਜਾਣਕਾਰੀ ਪੀ.ਪੀ.ਟੀ. ਸੋਅ ਰਾਹੀਂ ਪੇਸ਼ ਕੀਤੀ ਗਈ। ਬੀ.ਪੀ.ਈ.ਓ. ਬਾਬਰਪੁਰ ਅਤੇ ਭਾਦਸੋਂ 1 ਦੇ ਛੋਟੇ ਬੱਚਿਆਂ ਵੱਲੋਂ ਪੋਸ਼ਣ ਨਾਲ ਸਬੰਧਤ ਸੱਭਿਆਚਾਰਕ ਗਤੀਵਿਧੀਆਂ, ਪੋਸ਼ਣ ਡਰਾਮਾ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਤੋਂ ਬਾਅਦ ਭਾਈ ਕਾਹਨ ਸਿੰਘ ਸ.ਸੀ.ਸੈ.ਸਕੂਲ ਗਰਲਜ਼, ਨਾਭਾ ਦੀਆਂ ਵਿਦਿਆਰਥਣਾਂ ਵੱਲੋਂ ਬਹੁਤ ਖੂਬਸੂਰਤ ਪੋਸ਼ਣ ਜਾਗੋ ਅਤੇ ਗਿੱਧੇ ਦੀ ਪੇਸ਼ ਕੀਤੀ, ਜਿਸ ਉਹਨਾਂ ਵੱਲੋਂ ਚੰਗੇ ਪੋਸ਼ਣ ਦੀਆਂ ਅਤੇ ਨਸ਼ਿਆਂ ਦੇ ਖ਼ਿਲਾਫ ਬੋਲੀਆਂ ਪਾ ਕੇ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ।

ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵੱਲੋਂ 11 ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਬੈਸਟ ਪੋਸ਼ਣ ਡਰਾਇੰਗ ਪੁਰਸਕਾਰ, ਬੈਸਟ ਨਿਬੰਧ ਪੁਰਸਕਾਰ ਅਤੇ ਬੈਸਟ ਸਲੋਗਨ ਪੁਰਸਕਾਰ ਜਿੱਤਣ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ  ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸ.ਗੁਰਦੇਵ ਸਿੰਘ ਦੇਵ ਮਾਨ ਵੱਲੋਂ ਭਾਸ਼ਣ ਦੌਰਾਨ ਪੌਸ਼ਟਿਕ ਭੋਜਨ ਦੀ ਵਰਤੋਂ ਕਰਕੇ ਤੰਦਰੁਸਤ ਜੀਵਨ ਜਿਉਣ ਬਾਰੇ ਦੱਸਿਆ ਗਿਆ ਅਤੇ ਲੋਕਾਂ ਨੂੰ ਚੰਗੇ ਸੁਨੇਹੇ ਦਿੱਤੇ।

ਇਸ ਸਮਾਗਮ ਵਿੱਚ ਸ. ਜਸਵਿੰਦਰ ਸਿੰਘ ਬੀ.ਪੀ.ਈ.ਓ. ਬਾਬਰਪੁਰ , ਸ਼੍ਰੀ ਅਖ਼ਤਰ ਸਲੀਮ ਬੀ.ਪੀ.ਈ.ਓ ਭਾਦਸੋਂ -1, ਸ.ਜਗਜੀਤ ਸਿੰਘ ਨੌਹਰਾ ਬੀ.ਪੀ.ਈ.ਓ ਭਾਦਸੋਂ -2 ਅਤੇ ਡਾਕਟਰ ਵੀਨੂੰ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਨਾਭਾ ਜੀ ਹਾਜ਼ਰ ਹੋਏ। ਹਿੰਦੂਸਤਾਨ ਯੂਨੀਲਿਵਰ ਤੋਂ ਸ਼੍ਰੀ ਰਾਜ ਕੁਮਾਰ, ਮੈਨੇਜਰ , ਉਚੇਚੇ ਤੌਰ ਤੇ ਪਹੁੰਚੇ।

ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਅਧਿਆਪਕਾਂ, ਸਰਕਾਰੀ ਹਸਪਤਾਲਾਂ ਤੋਂ ਏ. ਐਨ. ਐੱਮਜ਼, ਤੇ ਆਸਾ ਵਰਕਰਾਂ ਨੇ ਭਾਗ ਲਿਆl ਸੀ. ਡੀ. ਪੀ. ਓ. ਨਾਭਾ ਬਲਾਕ ਦਾ ਸਮੂਹ ਸਟਾਫ਼, ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰਲਕੇ ਇਸ ਸਮਾਗਮ ਦੀ ਮੇਜ਼ਮਾਨੀ ਕੀਤੀ ਅਤੇ ਮਿਹਨਤ ਕਰਕੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਇਆ। ਇਸ ਸਮਾਗਮ ਵਿੱਚ ਸ਼੍ਰੀਮਤੀ ਆਂਚਲ ਸਿੰਗਲਾ,ਜੀ ਵੱਲੋਂ ਸਟੇਜ਼ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD