Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 28 Sep 2024

Last updated on: Sep 28, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD