Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ : ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO,Mohinder Bhagat,Malwinder Singh Kang,Jai Krishan Rouri,Santosh Kumari Kataria,Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਖਟਕੜ ਕਲਾਂ, ਬੰਗਾ, ਨਵਾਂਸ਼ਹਿਰ , 28 Sep 2024

Last updated on: Sep 28, 2024, 00:00 IST

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕਰਨ ਮੌਕੇ ਕੀਤਾ। 

ਸਮੁੱਚੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਮੁੱਚਾ ਪੰਜਾਬ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰ ਰਿਹਾ ਹੈ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਕ ਵਿਸ਼ੇਸ਼ ਪਹਿਲਕਦਮੀ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੜ ਤੋਂ ਮੇਲੇ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਅੱਜ ਤੋਂ ਖਟਕੜ ਕਲਾਂ ਵਿਖੇ ਸ਼ੁਰੂ ਹੋ ਰਿਹਾ ਦੋ ਦਿਨਾਂ 'ਇਨਕਲਾਬ ਮੇਲਾ'  ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। 

ਇਹ 'ਇਨਕਲਾਬ ਮੇਲਾ' ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਸੋਚ ਸਦਕਾ ਸਰਕਾਰ ਵੱਲੋਂ ਖਟਕੜ ਕਲਾਂ ਵਿਖੇ ਸਹੂੰ ਚੁੱਕੀ ਗਈ ਸੀ ਅਤੇ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਦੇ ਅਸਲੀ ਨਾਇਕਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। 

ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ਨੂੰ ਨਮਨ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਨਕਲਾਬ ਮੇਲੇ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

 ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਦਿਨ ਚੱਲਣ ਵਾਲੇ ਇਸ ਇਨਕਲਾਬ ਮੇਲੇ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਗਏ ਹਨ। 

ਇਸੇ ਤਰ੍ਹਾਂ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਮੇਲੇ ਦੇ ਵਧੀਆ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਦੇ ਪੈਰਾ ਉਲੰਪੀਅਨਾਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਭਗਤ ਸਿੰਘ ਘੋੜੀ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

ਇਸ ਮੌਕੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਉਪ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਸੂਬਾ ਸਕੱਤਰ ਹਰਜੋਤ ਕੌਰ ਲੋਟੀਆ, ਬਲਬੀਰ ਕਰਨਾਨਾ, ਫਿਲਮੀ ਅਦਾਕਾਰ ਬੀਨੂੰ ਢਿੱਲੋ ਤੇ ਦੇਵ ਖਰੋੜ, ਵਧੀਕ ਡਿਪਟੀ ਕਮਿਸ਼ਨਰ (ਜ) ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ.ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਬੰਗਾ ਵਿਪਿਨ ਭੰਡਾਰੀ, ਐਸ.ਡੀ.ਐਮ. ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ ਅਤੇ ਹੋਰ ਸ਼ਖਸੀਅਤਾਂ ਸਮੇਤ ਭਾਰੀ ਗਿਣਤੀ ‘ਚ ਲੋਕ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Mohinder Bhagat , Malwinder Singh Kang , Jai Krishan Rouri , Santosh Kumari Kataria , Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD