Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ: ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shaheed Bhagat Singh, Khatkar Kalan, Harbhajan Singh ETO, Mohinder Bhagat, Malwinder Singh Kang, Jai Krishan Rouri, Jai Krishan, Jai Krishan Singh Rouri, Santosh Kataria, Dr. Sukhwinder Sukhi, Binnu Dhillon, Rajesh Dhiman

Web Admin

Web Admin

5 Dariya News

ਖਟਕੜ ਕਲਾਂ, (ਬੰਗਾ) , 28 Sep 2024

Last updated on: Sep 28, 2024, 00:00 IST

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 ਸਮੁੱਚੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਮੁੱਚਾ ਪੰਜਾਬ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੜ ਤੋਂ ਮੇਲੇ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਖਟਕੜ ਕਲਾਂ ਵਿਖੇ ਦੋ ਦਿਨਾਂ 'ਇਨਕਲਾਬ ਮੇਲਾ' ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। 

ਇਹ 'ਇਨਕਲਾਬ ਮੇਲਾ' ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਖਟਕੜ ਕਲਾਂ ਵਿਖੇ ਸਹੂੰ ਚੁੱਕੀ ਸੀ ਅਤੇ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਦੇ ਅਸਲੀ ਨਾਇਕਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਏਅਰਪੋਰਟ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਿਆ ਹੈ।

 ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ਨੂੰ ਨਮਨ ਕੀਤਾ।  ਤਰੁਨਪ੍ਰੀਤ ਸਿੰਘ ਸੌਂਦ ਨੇ ਇਨਕਲਾਬ ਮੇਲੇ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

  ਕਬਿਲੇਗੌਰ ਹੈ ਕਿ ਦੋ ਦਿਨ ਚੱਲਣ ਵਾਲੇ ਇਸ ਇਨਕਲਾਬ ਮੇਲੇ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਗਏ ਹਨ।  ਖਾਣ-ਪੀਣ ਦੇ ਸਟਾਲਾਂ ਤੋਂ ਇਲਾਵਾ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ।

ਸੋਂਦ ਨੇ ਮੇਲੇ ਦੇ ਵਧੀਆ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਦੇ ਪੈਰਾ ਉਲੰਪੀਅਨਾਂ ਦਾ ਸਨਮਾਨ ਵੀ ਕੀਤਾ। ਪ੍ਰੋਗਰਾਮ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ ਸਮੇਤ ਭਾਰੀ ਗਿਣਤੀ ‘ਚ ਲੋਕ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shaheed Bhagat Singh , Khatkar Kalan , Harbhajan Singh ETO , Mohinder Bhagat , Malwinder Singh Kang , Jai Krishan Rouri , Jai Krishan , Jai Krishan Singh Rouri , Santosh Kataria , Dr. Sukhwinder Sukhi , Binnu Dhillon , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD