Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਯੁਸ਼ਮਾਨ ਸਕੀਮ ਦੇ ਬਾਵਜੂਦ ਪੰਜਾਬ ਵਿੱਚ ਇਲਾਜ਼ ਨੂੰ ਤਰਸ ਰਹੇ ਹਨ ਮਰੀਜ਼, ਸਿਹਤ ਮੰਤਰੀ ਦੇਣ ਅਸਤੀਫ਼ਾ : ਅਨਿਲ ਸਰੀਨ

ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਲੱਖਾਂ ਮਰੀਜ਼ ਇਲਾਜ ਤੋਂ ਵਾਂਝੇ: ਅਨਿਲ ਸਰੀਨ

Anil Sarin,BJP, Bharatiya Janata Party, BJP Punjab

Web Admin

Web Admin

5 Dariya News

ਲੁਧਿਆਣਾ , 28 Sep 2024

Last updated on: Sep 28, 2024, 00:00 IST

ਗਰੀਬ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤ ਲਈ ਭਾਰਤ ਸਰਕਾਰ ਦੀ ਆਯੁਸ਼ਮਾਨ ਸਕੀਮ ਦਾ ਪੰਜਾਬ ਵਿੱਚ ਬੰਦ ਹੋ ਜਾਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਨੈਤਿਕਤਾ ਦੇ ਆਧਾਰ ਤੇ ਆਪਣਾ ਅਸਤੀਫਾ  ਦੇ ਕੇ ਹਸਪਤਾਲਾਂ ਵਿੱਚ ਇਲਾਜ ਤੋਂ ਵਾਂਝੇ ਰਹਿ ਚੁੱਕੇ ਮਰੀਜ਼ਾਂ ਅਤੇ ਉਹਨਾਂ ਦੇ ਤੀਮਾਰਦਾਰਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। 

ਇਹ ਗੱਲ ਅੱਜ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਅਨਿਲ ਸਰੀਨ ਨੇ ਦਾਅਵਾ ਕੀਤਾ ਕਿ ਪੂਰੇ ਭਾਰਤ ਵਿੱਚ ਆਯੁਸ਼ਮਾਨ ਸਕੀਮ ਤਹਿਤ ਕਰੋੜਾਂ ਹੀ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ ਜਿਸਦੇ ਚਲਦਿਆਂ ਭਾਰਤ ਵਿੱਚ ਵੱਸਦੇ ਹਰ ਗਰੀਬ ਅਤੇ ਆਮ ਵਿਅਕਤੀ ਜੋ ਕਿ ਆਪਣੀ ਗੰਭੀਰ ਬਿਮਾਰੀਆਂ ਦਾ ਮਹਿੰਗਾ ਇਲਾਜ ਮੁਫਤ ਵਿੱਚ ਕਰਵਾ ਰਹੇ ਹਨ। 

ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਆਯੂਸ਼ਮਾਨ ਸਕੀਮ ਬੰਦ ਹੋਣ ਦੇ ਬਾਵਜੂਦ ਹਸਪਤਾਲਾਂ ਵਿੱਚ ਇਲਾਜ ਨੂੰ ਤਰਸ ਰਹੇ ਲੋਕਾਂ ਨੂੰ ਛੱਡ ਕੇ ਸਿਰਫ ਅਤੇ ਸਿਰਫ ਰਾਜਨੀਤੀ ਸ਼ੋਸ਼ੇਬਾਜ਼ੀ ਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਦਾ ਜਿੰਮੇਵਾਰ ਦੱਸਦੀ ਹੈ ਜਦੋਂ ਕਿ ਬੀਤੇ ਰੋਜ਼ ਹੀ ਕੇਂਦਰ ਸਰਕਾਰ ਵੱਲੋਂ ਬਕਾਇਦਾ ਮਾਨਯੋਗ ਅਦਾਲਤ ਵਿੱਚ ਐਫੀਡੈਵਿਡ ਦੇ ਕੇ ਦੱਸਿਆ ਹੈ ਕਿ ਆਯੁਸ਼ਮਾਨ ਸਕੀਮ ਦੇ ਤਹਿਤ 2023-24 ਤੱਕ ਦੀ ਬਣਦੀ ਰਾਸ਼ੀ ਦਾ ਭੁਗਤਾਨ ਪੰਜਾਬ ਸਰਕਾਰ ਨੂੰ ਕੀਤਾ ਜਾ ਚੁੱਕਿਆ ਹੈ,ਪਰ ਪੰਜਾਬ ਸਰਕਾਰ ਨੇ ਹਸਪਤਾਲਾਂ ਨੂੰ ਅਦਾਇਗੀ ਨਹੀਂ ਕੀਤੀ ਜਿਸ ਕਰਕੇ ਹਸਪਤਾਲਾਂ ਨੇ ਇਲਾਜ ਕਰਨਾ ਬੰਦ ਕਰ ਦਿੱਤਾ ਹੈ ਜੋ ਬਹੁਤ ਹੀ ਮੰਦਭਾਗਾ ਹੈ ।

ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਕੀਮ ਦੇ ਫੰਡਾ ਬਾਰੇ ਕੀਤੀ ਜਾ ਰਹੀ ਬਿਆਨਬਾਜੀ ਝੂਠੀ ਸਾਬਿਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਮੇਤ ਇਹਨਾਂ ਦੇ ਮੰਤਰੀ ਵੀ ਆਯੂਸ਼ਮਾਨ ਸਕੀਮ ਨੂੰ ਲੈ ਕੇ ਝੂਠੀ ਬਿਆਨਬਾਜੀ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੀਤੀ ਕਾਂਗਰਸ ਸਰਕਾਰ ਵਾਂਗ ਕੇਂਦਰ ਦੀ ਸਕੀਮਾਂ ਦੇ ਫੰਡਾ ਦੀ ਦੁਰਵਰਤੋ ਕਰ ਰਹੀ ਹੈ। 

ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਪੰਜਾਬ ਦੇ ਪੈਸੇ ਨਾਲ ਗਾਂਧੀ ਪਰਿਵਾਰ ਦੀ ਸੇਵਾ ਕਰਦੇ ਰਹੇ ਹਨ, ਉਂਝ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਵੀ ਦਿੱਲੀ ਬੈਠੇ ਆਪਣੇ ਆਲਾ ਕਮਾਨ ਅਰਵਿੰਦ ਕੇਜਰੀਵਾਲ ਲਈ ਜਹਾਜਾਂ ਦੀ ਟਿਕਟਾਂ ਅਤੇ ਹੋਰ ਐਸ਼ੋ ਪ੍ਰਸਤੀ ਲਈ ਪੈਸਾ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚੋਂ ਕੱਢ ਰਹੀ ਹਨ।ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆ ਦੀ ਜਾਨਮਾਲ ਨਾਲ ਖਿਲਵਾੜ ਕਰਨਾ ਬੰਦ ਕਰੇ ।

 

Tags: Anil Sarin , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD