Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਤ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 28 Sep 2024

Last updated on: Sep 28, 2024, 00:00 IST

ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈੱਕ ਦੇ ਕੇ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਹਰਿਆਣਾ ਨਾਲ ਸਬੰਧਤ ਦੌੜਾਕ ਅਮਰਪ੍ਰੀਤ ਸਿੰਘ ਨੂੰ ਵੀ 1 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਗਈ। ਇਹ ਨੌਜੁਆਨ ਅੰਬਾਲਾ ਤੋਂ ਦੌੜਦਿਆਂ ਹੋਇਆ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ ਹੈ।

ਖਿਡਾਰੀਆਂ ਨੂੰ ਸਨਮਾਨਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪਣੀਆਂ ਖੇਡ ਅਕੈਡਮੀਆਂ ਚਲਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕੋਈ ਸਾਬਤ ਸੂਰਤ ਸਿੱਖ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਕਰਦਾ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਂਦਾ ਹੈ। 

ਇਸ ਦਾ ਮਕਸਦ ਸਿੱਖ ਨੌਜੁਆਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨਾ ਹੈ। ਐਡਵੋਕੇਟ ਧਾਮੀ ਨੇ ਨੌਜੁਆਨਾਂ ਨੂੰ ਸਿੱਖੀ ਸਰੂਪ ਵਿਚ ਰਹਿੰਦਿਆਂ ਅੱਗੇ ਵਧਣ ਲਈ ਪ੍ਰੇਰਿਆ।ਇਸ ਮੌਕੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਾਨ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਨੂੰ ਵੱਡਾ ਉਤਸ਼ਾਹ ਮਿਲਦਾ ਹੈ। ਉਨ੍ਹਾਂ ਨੌਜੁਆਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਰਹਿੰਦਿਆਂ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਜਥੇਦਾਰ ਗੁਰਲਾਲ ਸਿੰਘ, ਸ. ਨਵਤੇਜ ਸਿੰਘ ਕਾਉਣੀ, ਸ. ਤੇਜਾ ਸਿੰਘ ਕਮਾਲਪੁਰ, ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਜਰਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਬਲਬੀਰ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਸਵਰਨ ਕੌਰ, ਬੀਬੀ ਗੁਰਵਿੰਦਰ ਕੌਰ, ਸ. ਜਸਵਿੰਦਰ ਸਿੰਘ, ਬੀਬੀ ਜਿੰਦ ਕੌਰ ਆਦਿ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD