Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜੰਮੂ-ਕਸ਼ਮੀਰ ਚੋਣਾਂ ’ਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਨਾਲ ਸੁਧਾਰ ਲਹਿਰ ਦੇ ਭਾਜਪਾ ਨਾਲ ਸਿੱਧੇ ਸੰਬੰਧ ਸਾਬਤ ਹੋਏ : ਅਕਾਲੀ ਦਲ

ਆਰ ਐਸ ਐਸ ਤੇ ਭਾਜਪਾ ਸਿੱਖ ਸੰਸਥਾਵਾਂ ਤੇ ਸੰਗਠਨਾਂ ਨੂੰ ਤਬਾਹ ਕਰਨਾ ਚਾਹੁੰਦੀਆਂ ਹਨ: ਮਹੇਸ਼ਇੰਦਰ ਸਿੰਘ ਗਰੇਵਾਲ

Maheshinder Singh Grewal, Maheshinder Grewal, Shiromani Akali Dal, SAD, Akali Dal

Web Admin

Web Admin

5 Dariya News

ਲੁਧਿਆਣਾ , 28 Sep 2024

Last updated on: Sep 28, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਚੋਣਾਂ ਦੌਰਾਨ ਭਾਜਪਾ ਲਈ ਚੋਣ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਜੰਮੂ ਵਿਚ ਭਾਜਪਾ ਲਈ ਚੋਣ ਪ੍ਰਚਾਰ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਸੁਧਾਰ ਲਹਿਰ ਨਾਗਪੁਰ ਤੋਂ ਹਦਾਇਤਾਂ ਲੈ ਰਹੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਨਾ ਸਿਰਫ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ ਬਲਕਿ ਵੋਟਰਾਂ ਨਾਲ ਇਹ ਵੀ ਵਾਅਦਾ ਕੀਤਾ ਕਿ ਜੇਕਰ ਉਹ ਚੋਣਾਂ ਜਿੱਤ ਜਾਂਦਾ ਹੈ ਤਾਂ ਉਹ ਭਾਜਪਾ ਹਾਈ ਕਮਾਂਡ ਨਾਲ ਗੱਲਬਾਤ ਕਰ ਕੇ ਉਸਨੂੰ ਮੰਤਰੀ ਬਣਵਾਉਣਗੇ।  

ਉਹਨਾਂ ਕਿਹਾ ਕਿ ਇਸ ਸਭ ਤੋਂ ਸਾਬਤ ਹੁੰਦਾ ਹੈ ਕਿ ਸੁਧਾਰ ਲਹਿਰ ਹੋਰ ਕੁਝ ਨਹੀਂ ਬਲਕਿ ਆਰ ਐਸ ਐਸ ਤੇ ਭਾਜਪਾ ਵੱਲੋਂ ਤਿਆਰ ਕੀਤਾ ਸਮੂਹ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸੁਧਾਰ ਲਹਿਰ ਉਸੇ ਤਰੀਕੇ ਤਿਆਰ ਕੀਤੀ ਗਈ ਹੈ ਜਿਵੇਂ ਪਹਿਲਾਂ ਮਹਾਰਾਸ਼ਟਰ ਤੇ ਹੋਰ ਥਾਵਾਂ ’ਤੇ ਖੇਤਰੀ ਪਾਰਟੀਆਂ ਨੂੰ ਤੋੜ ਕੇ ਵੱਖਰੇ ਗਰੁੱਪ ਬਣਾਏ ਗਏ। ਉਹਨਾਂ ਇਹ ਵੀ ਕਿਹਾ ਕਿ ਆਰ ਐਸ ਐਸ ਤੇ ਭਾਜਪਾ ਸਿੱਖ ਸੰਸਥਾਵਾਂ ਤੇ ਸੰਗਠਨਾਂ ਨੂੰ ਤਬਾਹ ਕਰਨਾ ਚਾਹੁੰਦੇ ਹਨ।

ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੁਧਾਰ ਲਹਿਰ ਦੇ ਛੇ ਤੋਂ ਵੱਧ ਆਗੂ ਹੁਣ ਸਿੱਧਾ ਆਰ ਐਸ ਐਸ ਤੇ ਭਾਜਪਾ ਲਈ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਤੇ ਗਗਨਜੀਤ ਬਰਨਾਲਾ ਬੀਤੇ ਕੱਲ੍ਹ ਜੰਮੂ ਵਿਚ ਭਾਜਪਾ ਲਈ ਚੋਣ ਪ੍ਰਚਾਰ ਵਾਸਤੇ ਗਏ ਸਨ। ਰੱਖਣਾ ਭਰਾਵਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਪਣੀ ਸਾਂਝ ਜਨਤਕ ਕਰ ਦਿੱਤੀ ਹੈ ਜਦੋਂ ਕਿ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹਾਲ ਹੀ ਵਿਚ ਪਾਰਲੀਮਾਨੀ ਚੋਣਾਂ ਦੌਰਾਨ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਸਨ। 

ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਭਾਜਪਾ ਨੇਤਾ ਇਕਬਾਲ ਸਿੰਘ ਲਾਲਪੁਰਾ ਦੀ ਹਮਾਇਤ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜੀ ਸੀ।ਜਦੋਂ ਪੁੱਛਿਆ ਗਿਆ ਕਿ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਾਅਵਾ ਕੀਤਾ ਹੈ ਕਿ ਚੰਦੂਮਾਜਰਾ ਵੱਲੋਂ ਭਾਜਪਾ ਲਈ ਚੋਣ ਪ੍ਰਚਾਰ ਉਹਨਾਂ ਦਾ ਨਿੱਜੀ ਦੌਰਾ ਸੀ ਤਾਂ ਸਰਦਾਰ ਗਰੇਵਾਲ ਨੇ ਕਿਹਾ ਕਿ ਜਦੋਂ ਸਿਆਸੀ ਲੋਕ ਸਿਆਸੀ ਤੌਰ ’ਤੇ ਕੰਮ ਕਰਦੇ ਹਨ ਤਾਂ ਉਹਨਾਂ ਦਾ ਨਿੱਜੀ ਜੀਵਨ ਨਹੀਂ ਹੁੰਦਾ। 

ਉਹਨਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਅਤੇ ਗਗਨਜੀਤ ਬਰਨਾਲਾ ਨੇ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ ਅਤੇ ਮੀਡੀਆ ਨੂੰ ਵੀ ਸੰਬੋਧਨ ਕੀਤਾ, ਉਸ ਵੇਲੇ ਉਹਨਾਂ ਦੇ ਪਿਛਲੇ ਪਾਸੇ ਭਾਜਪਾ ਦਾ ਚੋਣ ਨਿਯ਼ਾਨ ਨਜ਼ਰ ਆ ਰਿਹਾ ਸੀ ਅਤੇ ਉਹਨਾਂ ਨੇ ਭਾਜਪਾ ਉਮੀਦਵਾਰ ਦੇ ਚੋਣ ਜਿੱਤਣ ’ਤੇ ਉਸਨੂੰ ਮੰਤਰੀ ਬਣਾਉਣ ਦਾ ਵਾਅਦਾ ਵੀ ਕੀਤਾ।ਇਕ ਹੋਰ ਮਸਲੇ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਯੂਸ਼ਮਾਨ ਭਾਰਤ ਸਕੀਮ ਤਹਿਤ ਕੇਂਦਰੀ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ। 

ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਰੀਬਾਂ ਤੇ ਲੋੜਵੰਦਾਂ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਲਈ ਆਏ ਫੰਡਾਂ ਦੀ ਦੁਰਵਰਤੋਂ ਕਰਨ ਅਤੇ ਇਹ ਇਸ਼ਤਿਹਾਰਬਾਜ਼ੀ ਅਤੇ ਮੰਤਰੀਆਂ ਤੇ ਅਫਸਰਾਂ ਦੀਆਂ ਸਰਕਾਰੀ ਕੋਠੀਆਂ ’ਤੇ ਖਰਚ ਕਰਨ ’ਤੇ ਪੰਜਾਬ ਸਰਕਾਰ ਦੀ ਖਿਚਾਈ ਵੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਨੇ ਫੰਡਾਂ ਦੀ ਦੁਰਵਰਤੋਂ ਦੇ ਵੇਰਵੇ ਸਾਂਝੇ ਕਰਨ ਵਾਸਤੇ ਸਰਕਾਰ ਨੂੰ ਹਦਾਇਤ ਕੀਤੀ ਹੈ।

ਸਰਦਾਰ ਗਰੇਵਾਲ ਨੇ ਇਹ ਵੀ ਕਿਹਾ ਕਿ ਮਾਰਚ 2024 ਤੋਂ ਹੁਣ ਤੱਕ ਨਗਰ ਨਿਗਮ ਲੁਧਿਆਣਾ ਦੇ ਜਨਰਲ ਇਜਲਾਸ ਦੀ ਮਿਆਦ ਖਤਮ ਹੋਏ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਲੋਕਾਂ ਨੂੰ ਸਥਾਨਕ ਸਰਕਾਰ ਸੰਸਥਾਵਾਂ ਚਲਾਉਣ ਲਈ ਆਪਣੇ ਪ੍ਰਤੀਨਿਧ ਚੁਣਨ ਵਾਸਤੇ  ਚੋਣਾਂ ਕਰਵਾਉਣ ਵਿਚ ਨਾਕਾਮ ਰਹੀ।

ਪੰਚਾਇਤ ਚੋਣਾਂ ਦੀ ਗੱਲ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਚੋਣਾਂ ਝੋਨੇ ਦੇ ਸੀਜ਼ਨ ਵਿਚ ਇਸ ਲਈ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਘੱਟ ਤੋਂ ਘੱਟ ਲੋਕ ਵੋਟਾਂ ਪਾ ਸਕਣ। 

ਉਹਨਾਂ ਕਿਹਾ ਕਿ ਕਿਸਾਨ ਵਾਢੀ ਵਿਚ ਰੁੱਝੇ ਹਨ ਤੇ ਮਜ਼ਦੂਰ ਤੇ ਵਪਾਰੀ ਮੰਡੀਆਂ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਸਰਕਾਰ ਅਜਿਹਾ ਇਸ ਕਰ ਕੇ ਕਰ ਰਹੀ ਹੈ ਤਾਂ ਜੋ ਆਪ ਉਮੀਦਵਾਰਾਂ ਦਾ ਵਿਰੋਧ ਨਾ ਹੋਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 8.00 ਤੋਂ ਸ਼ਾਮ 4.00 ਵਜੇ ਦੀ ਥਾਂ ਸਵੇਰੇ 7.00 ਵਜੇ ਤੋਂ ਸ਼ਾਮ 7.00 ਵਜੇ ਤੱਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਚੋਣਾਂ ਵਿਚ ਭਾਗ ਲੈ ਸਕਣ।

 

Tags: Maheshinder Singh Grewal , Maheshinder Grewal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD