Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 29 Sep 2024

Last updated on: Sep 29, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ  ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਫ਼ਸਲ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਇਹ ਅਧਿਕਾਰੀਆਂ ਦੀ ਡਿਊਟੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। 

ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖਰੀਦ ਕਾਰਜਾਂ 'ਤੇ ਬਾਰੀਕੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਜਲਦੀ ਤੋਂ ਜਲਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਹਿਮ ਫੈਸਲੇ ਵਿੱਚ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ 2024-25 ਲਈ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।  

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD