Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੈਨ ਧਰਮ ਨੇ ਹਮੇਸ਼ਾ ਸ਼ਾਂਤੀ, ਅਹਿੰਸਾ ਤੇ ਸਹਿਯੋਗ ਦਾ ਪ੍ਰਚਾਰ-ਪਸਾਰ ਕੀਤਾ : ਗੁਲਾਬ ਚੰਦ ਕਟਾਰੀਆ

ਰਾਜਪਾਲ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ

Gulab Chand Kataria, Governor of Punjab, Punjab Governor, Punjab Raj Bhavan, Aman Arora, Mohinder Bhagat, Dr. Ashok kumar Mittal, Dr. Vijay Singla

Web Admin

Web Admin

5 Dariya News

ਜਲੰਧਰ , 29 Sep 2024

Last updated on: Sep 29, 2024, 00:00 IST

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਅਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ।  ਉਹ ਅੱਜ ਇਥੇ ਐਸ.ਐਸ.ਜੈਨ ਸਭਾ ਜਲੰਧਰ ਵੱਲੋਂ ਅਚਾਰੀਆ ਸ਼੍ਰੀ ਆਤਮ ਮਨੋਹਰ ਜਨਮ ਜਯੰਤੀ ਮੌਕੇ ਕਰਵਾਏ ਗਏ ‘ਵਿਰਾਟ ਸਰਵ ਧਰਮ ਸੰਗਮ’ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਮੌਜੂਦ ਸਨ।

ਆਪਣੇ ਸੰਬੋਧਨ ਦੌਰਾਨ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਅੱਜ ਵਿਸ਼ਵ ਵਿੱਚ ਸ਼ਾਂਤੀ, ਏਕਤਾ ਅਤੇ ਮਨੁੱਖਤਾ ਦੇ ਆਦਰਸ਼ਾਂ ਨੂੰ ਮਜ਼ਬੂਤ ਕਰਨ ਲਈ ਸਰਵ ਧਰਮ ਸੰਗਮ ਦੀ ਮਹੱਤਤਾ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਇਕ ਅਜਿਹਾ ਮੰਚ ਹੈ, ਜਿਥੇ ਸਾਰੇ ਧਰਮਾਂ ਦੇ ਲੋਕ ਆਪੋ-ਆਪਣੇ ਵਿਚਾਰ, ਵਿਸ਼ਵਾਸ ਅਤੇ ਆਸਥਾਵਾਂ ਨੂੰ ਨਾਲ ਲੈ ਕੇ ਏਕਤਾ ਅਤੇ ਸਦਭਾਵਨਾ ਨਾਲ ਮਿਲਦੇ ਹਨ।

ਜੈਨ ਧਰਮ ਦੀ ਮਹਾਨਤਾ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਜੈਨ ਧਰਮ ਦੀ ਪੂਰੇ ਵਿਸ਼ਵ ਨੂੰ ਇਕ ਮਹਾਨ ਦੇਣ ਹੈ, ਜਿਸ ਨੇ ਹਮੇਸ਼ਾ ਸ਼ਾਂਤੀ, ਅਹਿੰਸਾ ਅਤੇ ਸਹਿਯੋਗ ਦਾ ਪ੍ਰਚਾਰ-ਪਸਾਰ ਕੀਤਾ। ਉਨ੍ਹਾਂ ਕਿਹਾ ਕਿ ਜੈਨ ਧਰਮ ਮਨੁੱਖ ਦੀ ਭਲਾਈ ਦੇ ਨਾਲ-ਨਾਲ ਧਰਤੀ ’ਤੇ ਮੌਜੂਦ ਹਰ ਪ੍ਰਾਣੀ, ਪੇੜ, ਪੰਛੀ ਆਦਿ ਪ੍ਰਤੀ ਅਹਿੰਸਾ, ਪ੍ਰੇਮ ਅਤੇ ਸਨੇਹ ਦਾ ਸੰਦੇਸ਼ ਦਿੰਦਾ ਹੈ।

ਵਿਸ਼ੇਸ਼ ਸਮਾਗਮ ਆਯੋਜਿਤ ਕਰਨ ਦੀ ਇਸ ਪਹਿਲਕਦਮੀ ਲਈ ਐਸ.ਐਸ.ਜੈਨ ਸਭਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਇਕ ਵਿਲੱਖਣ ਪਹਿਲ ਹੈ, ਜਿਸ ਵਿੱਚ ਵੱਖ-ਵੱਖ ਧਰਮਾਂ, ਪ੍ਰੰਪਰਾਵਾਂ ਦੇ ਸੰਤਾਂ-ਮਹਾਂਪੁਰਖਾ ਨੇ ਇਕ ਮੰਚ ਤੋਂ ਏਕਤਾ ਅਤੇ ਆਪਸੀ ਸਤਿਕਾਰ ਦਾ ਵਡਮੁੱਲਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਤੋਂ ਸਾਨੂੰ ਇਕਜੁੱਟ ਹੋ ਕੇ ਬਿਹਤਰ ਸਮਾਜ ਦੀ ਸਿਰਜਣਾ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। 

ਦੇਸ਼ ਅਤੇ ਵਿਸ਼ਵ ਦੀ ਭਲਾਈ ਲਈ ਉਨ੍ਹਾਂ ਮੰਚ ’ਤੇ ਬਿਰਾਜਮਾਨ ਸੰਤਾਂ-ਮਹਾਂਪੁਰਖਾਂ ਨੂੰ ਸਾਰੇ ਵਰਗਾਂ ਵਿੱਚ ਸਦਭਾਵ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇਸ ਉਪਰਾਲੇ ਨੂੰ ਹੋਰ ਅੱਗੇ ਲਿਜਾਣ ਦੀ ਅਪੀਲ ਕੀਤੀ।ਇਸ ਦੌਰਾਨ ਵੱਖ-ਵੱਖ ਧਰਮਾਂ ਤੇ ਸੰਪਰਦਾਵਾਂ ਦੀ ਨੁਮਾਇੰਦਗੀ ਕਰ ਰਹੇ ਸੰਤਾਂ-ਮਹਾਂ ਪੁਰਖਾਂ ਵੱਲੋਂ ਆਪੋ-ਆਪਣੇ ਧਰਮਾਂ ਦੇ ਸਿਧਾਂਤਾ ਨੂੰ ਉਜਾਗਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਹਿੰਦਰ ਭਗਤ, ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ, ਹਲਕਾ ਵਿਧਾਇਕ ਵਿਜੈ ਬਾਂਸਲ, ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ. ਜੈਨ ਸਭਾ ਜਲੰਧਰ ਦੇ ਪ੍ਰਧਾਨ ਸਤਿਆ ਪਾਲ ਜੈਨ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Aman Arora , Mohinder Bhagat , Dr. Ashok kumar Mittal , Dr. Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD