Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਇਨਕਲਾਬ ਮੇਲੇ' ਸਬੰਧੀ ਮੈਰਾਥਨ ਨੇ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਦਿੱਤਾ ਸੁਨੇਹਾ

ਡੀ.ਸੀ ਅਤੇ ਐਸ.ਐਸ.ਪੀ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੇ ਕੀਤੀ ਸ਼ਿਰਕਤ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ , 29 Sep 2024

Last updated on: Sep 29, 2024, 00:00 IST

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਖਟਕੜ ਕਲਾਂ ਵਿਖੇ ਮਨਾਏ ਜਾ ਰਹੇ ਇਨਕਲਾਬ ਮੇਲੇ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਵੇਰੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਇਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਕਰਵਾਈ ਇਸ ਮੈਰਾਥਨ ਵਿੱਚ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਜ਼ਿਲ੍ਹਾ ਮਾਲ ਅਫਸਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀਆਂ, ਵਲੰਟੀਅਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਅਨੇਕਾਂ ਬਲੀਦਾਨੀਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਲਏ ਸੁਪਨੇ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਲਈ ਸਾਨੂੰ ਹਮੇਸ਼ਾ ਪ੍ਰਤੀਬੱਧ ਰਹਿਣਾ ਚਾਹੀਦਾ ਹੈ ਅਤੇ ਇਕ ਨਸ਼ਾ ਰਹਿਤ ਅਤੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਵੱਡਮੁਲਾ ਯੋਗਦਾਨ ਦੇਣਾ ਚਾਹੀਦਾ ਹੈ।

ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਉਪਰਾਲੇ ਕਾਰਗਰ ਸਿੱਧ ਹੋਣਗੇ। ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਸ਼ਾਨਦਾਰ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਚੰਗੀ ਸੇਧ ਦੇਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਸੁਨੇਹਾ ਦਿੰਦੀ ਇਹ ਮੈਰਾਥਨ ਆਈ.ਟੀ.ਆਈ ਨਵਾਂਸ਼ਹਿਰ ਤੋਂ  ਸ਼ੁਰੂ ਹੋ ਚੰਡੀਗੜ੍ਹ ਚੌਕ ਤੋਂ ਹੁੰਦੀ ਹੋਈ ਆਰ.ਕੇ ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸਮਾਪਤ ਹੋਈ। ਇਸ ਮੌਕੇ ਸਾਰੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੈਰਾਥਨ ਪ੍ਰਤੀ ਨੌਜਵਾਨਾਂ ਅਤੇ ਬੱਚਿਆਂ ਵਿੱਚ ਬੇਹੱਦ ਉਤਸ਼ਾਹ ਦੇਖਿਆ ਗਿਆ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD