Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਡੇਰਾਬੱਸੀ , 29 Sep 2024

Last updated on: Sep 29, 2024, 00:00 IST

ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਜਾਇਜ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। 

ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟੈਂਡ, ਡੇਰਾਬਸੀ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਦਾਦਪੁਰ ਮੁਹੱਲਾ, ਨੇੜੇ ਮਸਜਿਦ ਡੇਰਾਬਸੀ ਜਿਸ ਪਾਸ ਨਜਾਇਜ ਹਥਿਆਰ ਹੈ, ਇਸ ਸਮੇਂ ਸਾਹਬ ਪੰਜਾਬੀ ਢਾਬਾ ਡੇਰਾਬਸੀ-ਅੰਬਾਲ਼ਾ ਰੋਡ ਤੇ ਖੜਾ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ, ਜੇਕਰ ਰੇਡ ਕਰਕੇ ਜਗਤਾਰ ਸਿੰਘ ਉਕਤ ਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਨਜਾਇਜ ਹਥਿਆਰ ਅਤੇ ਐਮੂਨੀਸ਼ਨ ਬ੍ਰਾਮਦ ਹੋ ਸਕਦਾ ਹੈ। 

ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀ ਵਿਰੁੱਧ ਮੁਕੱਦਮਾ ਨੰ: 296 ਮਿਤੀ 24-09-2024 ਅ/ਧ 25-54-59 ਅਸਲਾ ਐਕਟ ਥਾਣਾ ਡੇਰਾਬਸੀ ਰਜਿਸਟਰ ਕੀਤਾ ਗਿਆ। ਜਿਸਨੂੰ ਨੇੜੇ ਸਾਹਬ ਪੰਜਾਬੀ ਢਾਬਾ ਡੇਰਾਬਸੀ-ਅੰਬਾਲ਼ਾ ਰੋਡ ਤੋਂ ਕਾਬੂ ਕਰਕੇ, ਦੋਸ਼ੀ ਪਾਸੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ, ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ। 

ਨਾਮ ਪਤਾ ਦੋਸ਼ੀ:- ਦੋਸ਼ੀ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਮੀਆਂਪੁਰ, ਥਾਣਾ ਲਾਲੜੂ ਹਾਲ ਵਾਸੀ ਦਾਦਪੁਰਾ ਮੁਹੱਲਾ, ਨੇੜੇ ਮਸਜਿਦ, ਬਰਵਾਲ਼ਾ ਰੋਡ ਡੇਰਾਬਸੀ, ਥਾਣਾ ਡੇਰਾਬਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ 19 ਸਾਲ ਹੈ, ਜੋ 08 ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਬ੍ਰਾਮਦਗੀ ਦਾ ਵੇਰਵਾ:- 01 ਪਿਸਟਲ .32 ਬੋਰ ਸਮੇਤ 02 ਕਾਰਤੂਸ

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD