Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੰਨਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ : ਡਾ. ਗੁਰਪ੍ਰੀਤ ਸਿੰਘ ਰਾਏ

Health, Dr. Gurpreet Singh Rai, Civil Surgeon Tarn Tarn, Tarn Taran

Web Admin

Web Admin

5 Dariya News

ਤਰਨ ਤਾਰਨ , 30 Sep 2024

Last updated on: Sep 30, 2024, 00:00 IST

ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਭਾਗ ਵੱਲੋਂ ਚਲਾਏ ਜਾ ਰਹੇ ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਸਬੰਧੀ ਚੱਲ ਰਹੇ ਕੌਮੀ ਪ੍ਰੋਗਰਾਮ ਹਫਤੇ ( ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ) ਪ੍ਰੋਗਰਾਮ ਦੇ ਮੱਦੇ ਨਜ਼ਰ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸਰਕਾਰੀ ਹਸਪਤਾਲ ਸਥਿਤ ਡਿਸਟਰਿਕਟ ਅਰਲੀ ਇੰਟਰਵੈਂਸ਼ਨ ਸੈਂਟਰ (ਡੀ.ਈ.ਆਈ. ਸੀ) ਦਾ ਦੌਰਾ ਕਰਕੇ ਕੰਨਾਂ ਦੀਆਂ ਸਮੱਸਿਆਵਾਂ ਤੋਂ ਪੀੜਿਤ ਬੱਚਿਆਂ ਦੇ ਨਾਲ ਮੁਲਾਕਾਤ ਕੀਤੀ। 

ਇਸ ਦੌਰਾਨ ਉਹਨਾਂ ਨਾਲ ਜ਼ਿਲਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਆਰਬੀਐਸ ਕੇ ਡਾਕਟਰ ਵਰਿੰਦਰ ਪਾਲ ਕੌਰ ਅਤੇ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਅਤੇ ਡੀ.ਈ.ਆਈ.ਸੀ ਦਾ ਸਟਾਫ ਮੌਜੂਦ ਰਿਹਾ। ਸਿਹਤ ਵਿਭਾਗ ਦੇ ਰਾਸ਼ਟਰੀ ਬਾਲ ਸਵਾਸਥ ਕਰਿਆਕ੍ਰਮ (ਆਰਬੀਐਸਕੇ) ਵਿੰਗ ਵੱਲੋਂ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਦੌਰਾਨ ਬੱਚਿਆਂ ਵੱਲੋਂ ਬਹੁਤ ਹੀ ਸੁੰਦਰ ਚਿੱਤਰ ਬਣਾਏ ਗਏ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਬੱਚਿਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ ਪ੍ਰੋਗਰਾਮ ਦਾ ਮੁੱਖ ਮੰਤਵ ਬੋਲੇਪਣ ਦੀ ਸਮੱਸਿਆ ਅਤੇ ਇਸ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਉਹਨਾਂ ਬੱਚਿਆਂ  ਦੀ ਭਾਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਜੋ ਕਿ ਬੋਲੇਪਣ ਤੋਂ ਪੀੜਤ ਹਨ ਤਾਂ ਜੋ ਵਿਭਾਗ ਵੱਲੋਂ ਉਹਨਾਂ ਦਾ ਬਣਦਾ ਇਲਾਜ ਕਰਵਾਇਆ ਜਾ ਸਕੇ।

 ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮੀਆਂ ਨੂੰ ਇਸ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਪ੍ਰਚਾਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਬਾਰੇ ਜਾਗਰੂਕਤਾ ਹੋਣ ਨਾਲ ਜਿੱਥੇ ਬੋਲੇਪਣ ਦੀ ਸਮੱਸਿਆ ਦੀ ਰੋਕਥਾਮ ਕਰਨੀ ਸੰਭਵ ਹੋਵੇਗੀ ਉਥੇ ਨਾਲ ਹੀ ਪੀੜਿਤ ਵਿਅਕਤੀਆਂ ਪ੍ਰਤੀ ਸਮਾਜ ਦੇ ਵਿੱਚ ਸੰਵੇਦਨਸ਼ੀਲਤਾ ਪੈਦਾ ਹੋਵੇਗੀ।

ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਅਧੀਨ ਸਰਕਾਰੀ ਸਕੂਲਾਂ ਜਾਂ ਫਿਰ ਆਂਗਣਵਾੜੀਆਂ ਵਿੱਚ ਜਾਂਦੇ ਬੋਲੇ ਪਾਉਣ ਤੋਂ ਪੀੜਤ ਬੱਚਿਆਂ ਦਾ ਕੋਕਲੀਅਰ ਇਮਪਲਾਂਟ ਰਾਹੀਂ ਮੁਫਤ ਇਲਾਜ ਮੁਹਈਆ ਕਰਵਾਇਆ ਜਾਂਦਾ ਹੈ। ਐਸਐਮਓ, ਡਾ.ਸਰਬਜੀਤ ਸਿੰਘ ਨੇ ਦੱਸਿਆ ਕਿ ਕੰਨ ਮਨੁੱਖੀ ਸਰੀਰ ਦਾ ਬਹੁਤ ਹੀ ਅਹਿਮ ਅੰਗ ਹਨ ਅਤੇ ਸੁਣਨ ਸ਼ਕਤੀ ਵਿੱਚ ਆ ਰਹੀ ਕਿਸੇ ਤਰ੍ਹਾਂ ਦੀ ਸਮੱਸਿਆ ਨੂੰ ਅਣਗੋਲਿਆ ਨਹੀਂ ਕਰਨਾ ਚਾਹੀਦਾ।

ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਉਮਰ ਦੇ ਕਿਸੇ ਵੀ ਪੜਾਅ ਦੌਰਾਨ ਸੁਣਨ ਵਿੱਚ ਸਮੱਸਿਆ ਆ ਰਹੀ ਹੈ ਤਾਂ ਉਸ ਨੂੰ ਤੁਰੰਤ ਹੀ ਆਪਣੀ ਨਜ਼ਦੀਕੀ ਕੰਨਾਂ ਦਾ ਮੁਆਇਨਾ ਕਰਵਾਉਣਾ ਚਾਹੀਦਾ ਹੈ। ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਯੁੱਗ ਦੇ ਵਿੱਚ ਕਈ ਤਰ੍ਹਾਂ ਦੇ ਅਜਿਹੇ ਉਪਕਰਨ ਆ ਚੁੱਕੇ ਹਨ ਜਿਨਾਂ ਰਾਹੀਂ ਬੋਲੇਪਣ ਦੀ ਸਮੱਸਿਆ ਨੂੰ ਸਹੀ ਕੀਤਾ ਜਾ ਸਕਦਾ ਹੈ।

ਇਸ ਮੌਕੇ ਆਰਬੀਐਸਕੇ ਕੋਆਰਡੀਨੇਟਰ ਰਜਨੀ ਸ਼ਰਮਾ, ਆਡੀਓਲੋਜਿਸਟ ਤਰੁਣ ਮਨਚੰਦਾ,  ਫਿਜਿਓਥਰੈਪਿਸਟ ਰੁਪਿੰਦਰ ਕੌਰ ਨਵਜੋਤ ਕੌਰ ਮਨਜੀਤ ਰਾਣੀ ਆਦਿ ਮੌਜੂਦ ਰਹੇ।

 

Tags: Health , Dr. Gurpreet Singh Rai , Civil Surgeon Tarn Tarn , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD