Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤਾ ਸਾਂਝਾ ਦੌਰਾ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 30 Sep 2024

Last updated on: Sep 30, 2024, 00:00 IST

ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿੰਮ ਕਾਫੀ ਤੇਜ਼ ਹੋ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ  ਡਾ. ਮਹਿਤਾਬ ਸਿੰਘ ਵੱਲੋਂ ਪਿੰਡ ਉਸਮਾਨਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਜਾਗਰੂਕਤਾ ਲਈ ਜੁਆਇੰਟ ਵਿਜ਼ਿਟ ਕੀਤੀ ਗਈ। ਇਸ ਮੌਕੇ  ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਖ ਵੱਖ ਖੇਤੀ ਮਸ਼ੀਨਰੀ ਨਾਲ ਇਸ ਦੀ ਸਾਂਭ-ਸੰਭਾਲ ਕਰਨ। 

ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਨੂੰ ਦੱਸਿਆ ਗਿਆ ਕਿ ਮਿਤੀ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ ਅਤੇ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਸਿਰਫ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ। ਇਸ ਮੌਕੇ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਵੱਲੋਂ ਸਮੂਹ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਲ ਐਸ.ਐਚ.ਓ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। 

ਇਸ ਮੌਕੇ ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ ਨਵਾਂਸ਼ਹਿਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਖ-ਵੱਖ ਖੇਤੀ ਮਸ਼ੀਨਰੀ ਆਪਣੀ ਸਹਿਕਾਰੀ ਸਭਾ ਜਾ ਆਪਣੇ ਬਲਾਕ ਖੇਤੀਬਾੜੀ ਅਫਸਰ ਤੋਂ ਸੰਪਰਕ ਕਰਕੇ ਇਸਤੇਮਾਲ ਕਰਨ ਤਾਂ ਜੋ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੂਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਵਾਲੀਆਂ ਮਸ਼ੀਨਾਂ ਦੀ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਸਰਕਾਰ ਵੱਲੋਂ ਚੱਲ ਰਹੀ ਵੱਖ-ਵੱਖ ਸਬਸਿਡੀ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। 

ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ, ਪਰਵੀਨ ਛਿੱਬਰ, ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਚੰਦਨ ਸ਼ਰਮਾ, ਸਹਾਇਕ ਪੌਦ ਸੁਰੱਖਿਆ ਅਫਸਰ ਡਾ. ਕੁਲਵਿੰਦਰ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ, ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਪਰਮਵੀਰ ਕੌਰ, ਖੇਤੀਬਾੜੀ ਸਬ ਇੰਸਪੈਕਟਰ ਸਰਬਜੀਤ ਸਿੰਘ, ਯੋਗੇਸ਼ ਕੁਮਾਰ ਬੱਸੀ ਅਤੇ 60 ਤੋਂ ਵੱਧ ਅਗਾਂਹਵਧੂ ਕਿਸਾਨ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD