Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਸ਼ੇ ਦੇ ਖਾਤਮੇ ਲਈ ਸਾਰੀਆਂ ਏਜੰਸੀਆਂ ਵਿਚਾਲੇ ਮਜਬੂਤ ਤਾਲਮੇਲ ਦੀ ਲੋੜ - ਸ਼ਾਕਸੀ ਸਾਹਨੀ

ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਪੁਲਿਸ ਨਾਲ ਸਾਂਝੀ ਕਰੋ- ਪੁਲਿਸ ਕਮਿਸ਼ਨਰ

Sakshi Sawhney, DC Amritsar, Amritsar, Deputy Commissioner Amritsar, Gurpreet Singh Bhullar

Web Admin

Web Admin

5 Dariya News

ਅੰਮ੍ਰਿਤਸਰ , 30 Sep 2024

Last updated on: Sep 30, 2024, 00:00 IST

ਅੱਜ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ 'ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਸੰਬੰਧਿਤ ਮਸਲਿਆਂ ਨੂੰ ਰੋਕਣ ਲਈ ਵੱਖ-ਵੱਖ ਏਜੰਸੀਆਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਗਿਆ ਤਾਂ ਕਿ ਅੰਮ੍ਰਿਤਸਰ ਦੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਸੁਰਖਿਅਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਵਿੱਚ ਕਾਨੂੰਨ-ਵਿਵਸਥਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨਸ਼ਾ ਵਪਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਪਕੜ ਵਿੱਚ ਆਏ ਲੋਕਾਂ ਦੀ ਪੁਨਰਵਾਸ ਲਈ ਵਚਨਬੱਧ ਹੈ, ਪਰ ਇਸ ਲਈ ਪੁਲਿਸ ਦੇ ਨਾਲ ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ।

ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਪੁਲਿਸ ਅਤੇ ਲੋਕਾਂ ਵਿਚਾਲੇ ਮਜਬੂਤ ਸਾਂਝ ਅਤੇ ਸਮੇਂ ਸਿਰ ਕਾਰਵਾਈ ਦੀ ਲੋੜ ਬਾਰੇ ਜ਼ੋਰ ਦਿੱਤਾ। ਸਾਰੇ ਅਧਿਕਾਰੀਆਂ ਨੇ ਅੰਮ੍ਰਿਤਸਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦਾ ਵਾਅਦਾ ਕੀਤਾ। 

ਪੁਲਿਸ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਫਤਰਾਂ ਅਤੇ ਆਪਣੇ ਸਰਕਲ ਵਿੱਚੋਂ ਵੀ ਇਸ ਬਾਬਤ ਜੇਕਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ ਇਸ ਤੋਂ ਇਲਾਵਾ ਲੋਕਾਂ ਤੱਕ ਇਹ ਸੰਦੇਸ਼ ਜਰੂਰ ਜਾਣਾ ਚਾਹੀਦਾ ਹੈ ਕਿ ਨਸ਼ੇ ਸਿਹਤ ਲਈ ਬਹੁਤ ਘਾਤਕ ਹਨ ਅਤੇ ਇਸ ਖਿਲਾਫ ਲੜਾਈ ਵਿੱਚ ਉਸ ਦਾ ਸਾਥ ਦਿੱਤਾ ਜਾਣਾ ਚਾਹੀਦਾ ਹੈ । ਇਸ ਬਾਰੇ ਮਨੋਵਿਗਿਆਨਿਕ ਦੇ ਮਾਹਿਰ ਡਾਕਟਰਾਂ ਨੇ ਨਸ਼ਿਆਂ ਖਿਲਾਫ ਸੰਚਾਰ ਦੇ ਮੌਜੂਦਾ ਸਾਧਨ ਆ ਜਿਸ ਵਿੱਚ ਸੋਸ਼ਲ ਮੀਡੀਆ ਪ੍ਰਮੁੱਖ ਹੈ ਉੱਤੇ ਪ੍ਰਚਾਰ ਕਰਨ ਲਈ ਜੋਰ ਦਿੱਤਾ ਤਾਂ ਕਿ ਹਰ ਨੌਜਵਾਨ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਸਕੇ।

ਇਸ ਮੌਕੇ ਬਾਰਡਰ ਸਿਕਿਉਰਟੀ ਫੋਰਸ ਦੇ ਅਧਿਕਾਰੀਆਂ ਨੇ ਸਰਹੱਦ ਉੱਤੇ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਨਸ਼ਿਆਂ ਦੀ ਤਸਕਰੀ ਬਾਰੇ ਦੱਸਿਆ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਬੀਐਸਐਫ ਨਸ਼ਿਆਂ ਦੀ ਬਰਾਮਦਗੀ ਲਈ ਦਿਨ ਰਾਤ ਇੱਕ ਕੰਮ ਕਰ ਰਹੀ ਹੈ ਅਤੇ ਇਸਦੇ ਨਤੀਜੇ ਵੀ ਬਹੁਤ ਵਧੀਆ ਆ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਡੀਸੀਪੀ ਸ੍ਰੀ ਅਭਿਮੰਨਿਊ ਰਾਣਾ , ਐਸਪੀ ਹਰਪਾਲ ਸਿੰਘ,  ਸਿਵਿਲ ਸਰਜਨ ਡਾਕਟਰ ਕਿਰਨਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD