Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਫਸਲ ਦਾ ਇੱਕ ਇੱਕ ਦਾਣਾ ਖਰੀਦ ਕੀਤਾ ਜਾਵੇਗਾ - ਸ਼ਾਕਸ਼ੀ ਸਾਹਨੀ

ਖਰੀਦ ਕੇਂਦਰਾਂ ਵਿੱਚ ਕਿਸਾਨਾਂ ਆੜਤੀਆਂ ਅਤੇ ਪੱਲੇਦਾਰਾਂ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ -ਜ਼ਿਲ੍ਹਾ ਮੰਡੀ ਅਫਸਰ

Sakshi Sawhney, DC Amritsar, Amritsar, Deputy Commissioner Amritsar, Gurpreet Singh Bhullar

Web Admin

Web Admin

5 Dariya News

ਅੰਮ੍ਰਿਤਸਰ , 30 Sep 2024

Last updated on: Sep 30, 2024, 00:00 IST

ਆ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਸਰਕਾਰੀ ਖਰੀਦ ਲਈ ਜਰੂਰੀ ਹੈ ਕਿ ਕਿਸਾਨ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਉਣ। ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਕਰਦੇ ਦੱਸਿਆ ਕਿ ਸਾਡੇ ਵੱਲੋਂ ਝੋਨੇ ਦੀ ਖਰੀਦ ਲਈ ਸਾਰੀਆਂ ਏਜੰਸੀਆਂ ਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਲਈ ਜਰੂਰੀ ਹੈ ਕਿ ਕਿਸਾਨ ਸੁੱਕੀ ਫਸਲ ਮੰਡੀ ਵਿੱਚ ਲੈ ਕੇ ਆਵੇ। 

ਉਹਨਾਂ ਨੇ ਮੰਡੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਦੇ ਗੇਟ ਉੱਤੇ ਹੀ ਝੋਨੇ ਦੀ ਜਾਂਚ ਕਰਨ ਅਤੇ ਜੇਕਰ ਝੋਨਾ 17 ਫੀਸਦੀ ਤੋਂ ਵੱਧ ਨਮੀ ਵਾਲਾ ਆਉਂਦਾ ਹੈ ਤਾਂ ਉਸ ਨੂੰ ਮੰਡੀ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। ਉਨਾਂ ਦੱਸਿਆ ਕਿ ਕੰਬਾਇਨ ਮਾਲਕਾਂ ਦੇ ਮਸ਼ਵਰੇ ਉੱਤੇ ਹੁਣ ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਝੋਨੇ ਦੀ ਕਟਾਈ ਕਰ ਸਕਣਗੀਆਂ। 

ਡਿਪਟੀ ਕਮਿਸ਼ਨਰ ਨੇ ਅੱਜ ਸ਼ੈਲਰ ਮਾਲਕਾਂ ਨਾਲ ਵੀ ਵਿਸ਼ਥਾਰ ਨਾਲ ਮੀਟਿੰਗ ਕੀਤੀ ਅਤੇ ਉਨਾਂ ਦੇ ਮਸਲੇ ਰਾਜ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ। ਇਸ ਮੌਕੇ  ਜਿਲਾ ਮੰਡੀ ਅਫਸਰ ਸਰਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਜਿਲੇ ਵਿੱਚ 50 ਖਰੀਦ ਕੇਂਦਰ ਬਣਾਏ ਗਏ ਹਨ ਜਿੱਥੇ ਸਰਕਾਰੀ ਖਰੀਦ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਝੋਨੇ ਦੇ ਸਰਕਾਰੀ ਰੇਟ 2320 ਰੁਪਏ ਪ੍ਰਤੀ ਕੁਇੰਟਲ ਏ ਸ਼੍ਰੇਣੀ ਦੇ ਝੋਨੇ ਲਈ ਤੈਅ ਕੀਤੇ ਗਏ ਹਨ। 

ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਉਣ। ਇਸ ਲਈ ਜਰੂਰੀ ਹੈ ਕਿ ਕੰਬਾਈਨਾਂ ਸਵੇਰੇ ਤੜਕੇ ਜਾਂ ਸ਼ਾਮ ਨੂੰ ਦੇਰ ਤੱਕ ਨਾ ਚਲਾਈਆਂ ਜਾਣ ਅਤੇ ਸੁੱਕਾ ਝੋਨਾ ਹੀ ਵੱਢਿਆ ਜਾਵੇ।

 

Tags: Sakshi Sawhney , DC Amritsar , Amritsar , Deputy Commissioner Amritsar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD