Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, UPI Service, Punjab State Cooperative Bank

Web Admin

Web Admin

5 Dariya News

ਚੰਡੀਗੜ੍ਹ , 30 Sep 2024

Last updated on: Sep 30, 2024, 00:00 IST

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆਂ ਵਿੱਚੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤੇ ਵਿੱਚ ਪੈਸੇ ਭੇਜ ਜਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਗਾਹਕ ਯੂ.ਪੀ.ਆਈ. ਰਾਹੀਂ ਰੋਜ਼ਾਨਾ 50 ਹਜ਼ਾਰ ਤੱਕ ਦਾ ਲੈਣ-ਦੇਣ ਕੀਤਾ ਜਾ ਸਕੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਇਕ ਲੱਖ ਰੁਪਏ ਤੱਕ ਵਧਾਇਆ ਜਾਵੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਦੌਰਾਨ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਦੱਸਿਆ ਕਿ ਇਹ ਸਹੂਲਤ ਬੈਂਕ ਦੇ ਗਾਹਕਾਂ ਲਈ ਵੱਡਾ ਵਰਦਾਨ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਹੂਲਤ ਨੂੰ ਬੈਂਕ ਦੀਆਂ ਹੋਰ ਬਰਾਂਚਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। 

ਉਨ੍ਹਾਂ ਅੱਗੇ ਦੱਸਿਆ ਕਿ ਬੈਂਕ ਵੱਲੋਂ ਪਹਿਲਾਂ ਹੀ ਮੋਬਾਈਲ ਬੈਂਕਿੰਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੀ ਵਰਤੋਂ ਕਰ ਕੇ ਗਾਹਕ ਆਈ.ਐਮ.ਪੀ.ਐਸ. ਅਤੇ ਆਰ.ਟੀ.ਜੀ.ਐਸ. ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , UPI Service , Punjab State Cooperative Bank

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD