Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਾ. ਪ੍ਰੀਤੀ ਯਾਦਵ ਵੱਲੋਂ ਰਾਜਪੁਰਾ ਦੇ ਐਮ.ਆਰ.ਐਫ. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ

ਰਾਜਪੁਰਾ 'ਚ ਪੁਰਾਣੇ ਪਏ ਕੂੜੇ ਦਾ ਵਾਤਾਵਰਣ ਪੱਖੀ ਢੰਗਾਂ ਨਾਲ ਨਿਪਟਾਰਾ ਕਰਨ ਲਈ ਨਗਰ ਕੌਂਸਲ ਨੂੰ ਕੀਤੀ ਹਦਾਇਤ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਰਾਜਪੁਰਾ , 30 Sep 2024

Last updated on: Sep 30, 2024, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਦੇ ਝੰਡਾ ਗਰਾਊਂਡ ਨੇੜੇ ਸਥਿਤ ਮੈਟਰੀਅਲ ਰਿਕਵਰੀ ਫੈਸਿਲਟੀ ਸੈਂਟਰ, ਅੰਬਾਲਾ ਰੋਡ 'ਤੇ ਸਥਿਤ ਸੈਨੇਟਰੀ ਲੈਂਡਫਿਲ ਤੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਕਰਕੇ ਇਸ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਰਾਜਪੁਰਾ ਵਿੱਚ ਗਿੱਲਾ ਅਤੇ ਸੁੱਕਾ ਘਰਾਂ ਤੋਂ ਹੀ ਵੱਖੋ-ਵੱਖ ਕਰਕੇ ਚੁੱਕਣਾ ਯਕੀਨੀ ਬਣਾਇਆ ਜਾਵੇ ਅਤੇ ਡੰਪ ਸਾਈਟ 'ਤੇ ਪਏ ਪੁਰਾਣੇ ਕੂੜੇ ਨੂੰ ਵਾਤਾਵਰਣ ਪੱਖੀ ਢੰਗ ਨਾਲ ਨਿਪਟਾਇਆ ਜਾਣਾ ਵੀ ਯਕੀਨੀ ਬਣਾਇਆ ਜਾਵੇ। 

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਉਨ੍ਹਾਂ ਨੇ ਈ.ਓ. ਨੂੰ ਇਹ ਵੀ ਹਦਾਇਤ ਕੀਤੀ ਕਿ ਸੈਨਟਰੀ ਕਾਮਿਆਂ ਲਈ ਦਸਤਾਨੇ, ਰਬੜ ਦੇ ਬੂਟ ਤੇ ਜੈਕੇਟ ਸਮੇਤ ਹੋਰ ਸੁਰੱਖਿਆ ਮਾਪਦੰਡ ਪੂਰੇ ਕਰਨੇ ਵੀ ਯਕੀਨੀ ਬਣਾਏ ਜਾਣ। ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਜਿੱਥੇ ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਚਲਾਈ ਜਾ ਰਹੀ 'ਸਵੱਛਤਾ ਹੀ ਸੇਵਾ' ਮੁਹਿੰਮ ਵਿੱਚ ਹਿੱਸਾ ਲੈਣ, ਉਥੇ ਹੀ ਗਿੱਲਾ ਅਤੇ ਸੁੱਕਾ ਕੂੜਾ ਆਪਣੇ ਘਰਾਂ ਵਿੱਚੋਂ ਹੀ ਵੱਖੋ-ਵੱਖ ਕਰਕੇ ਚੁਕਾਉਣ। 

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਾਂਗੇ ਤਾਂ ਜਿੱਥੇ ਅਸੀਂ ਬਿਮਾਰੀਆਂ ਤੋਂ ਬਚ ਸਕਾਂਗੇ ਉਥੇ ਹੀ ਆਪਣੇ ਘਰ ਤੇ ਸ਼ਹਿਰ ਨੂੰ ਵੀ ਸੁੰਦਰ ਬਣਾ ਸਕਾਂਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਅਤੇ ਸੋਹਣਾ ਬਣਾਉਣ ਵਿੱਚ ਸਥਾਨਕ ਨਿਵਾਸੀਆਂ ਦੀ ਮੁੱਖ ਭੂਮਿਕਾ ਹੁੰਦੀ ਹੈ, ਇਸ ਲਈ ਸਵੱਛ ਭਾਰਤ ਤੇ ਸਵੱਛਤਾ ਹੀ ਸੇਵਾ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਪਲਾਸਟਿਕ ਨੂੰ ਰੀਸਾਈਕਲ ਕਰਨਾ ਹੈ।

ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ, ਸੈਨੇਟਰੀ ਵਿਕਾਸ ਚੌਧਰੀ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD