Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਮੁਫਤ ਸਿਹਤ ਸਹੂਲਤਾਂ : ਡਾ. ਤਪਿੰਦਰਜੋਤ ਕੌਸ਼ਲ

ਕਿਹਾ, ਬੁਢਾਪੇ ਵਿੱਚ ਸਮੇਂ-ਸਮੇਂ ਕਰਾਉਣਾ ਚਾਹੀਦਾ ਹੈ ਮੈਡੀਕਲ ਚੈੱਕਅਪ

Health, Dr. Tapinderjot Kaushal, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 01 Oct 2024

Last updated on: Oct 01, 2024, 00:00 IST

'ਪੰਜਾਬ ਸਰਕਾਰ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ' ਵਿਸ਼ੇ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ 'ਤੇ ਸਿਹਤ ਸੇਵਾਵਾਂ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ ਵੱਲੋਂ ਕੀਤਾ ਗਿਆ।

ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ “ਬਜ਼ੁਰਗਾਂ ਦੀ ਦੇਖਭਾਲ" ਸਬੰਧੀ ਮਿਤੀ 1 ਤੋਂ 5 ਅਕਤੂਬਰ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਜ਼ੁਰਗਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਅਤੇ ਹੋਰ ਬਿਮਾਰੀਆਂ ਦੀ ਪਹਿਚਾਣ ਲਈ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਦੌਰਾਨ ਚੈੱਕਅਪ ਕਰਕੇ ਦਵਾਈਆਂ ਅਤੇ ਮੋਤੀਆ ਦੇ ਮਰੀਜ਼ਾਂ ਦੀ ਪਹਿਚਾਣ ਕਰਨ ਸਬੰਧੀ ਸਮੂਹ ਐਸ.ਐਮ.ਓ. ਨੂੰ ਹਦਾਇਤ ਕੀਤੀ ਗਈ ਹੈ।

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਹਸਪਤਾਲਾਂ ਵਿਚ ਵੱਖਰੀ ਓ ਪੀ ਡੀ ਕਤਾਰ ਦਾ ਪ੍ਰਬੰਧ ਕੀਤਾ ਗਿਆ ਹੈ। ਹਸਪਤਾਲਾਂ ਵਿਚ ਮੁਫਤ ਲੈਬਾਰਟਰੀ ਟੈਸਟ, ਦਵਾਈਆਂ, ਈ ਸੀ ਜੀ, ਐਕਸਰੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਬਜ਼ੁਰਗ ਆਪਣਾ ਵਧੀਆ ਢੰਗ ਨਾਲ ਇਲਾਜ ਕਰਵਾ ਸਕਣ।

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਜਿਵੇਂ ਜ਼ਿਲ੍ਹਾ ਹਸਪਤਾਲ ਬਰਨਾਲਾ, ਸਬ ਡਵੀਜ਼ਨਲ ਹਸਪਤਾਲ ਤਪਾ ਸੀਐਚਸੀ ਮਹਿਲ ਕਲਾਂ, ਧਨੌਲਾ, ਪੀਐਚਸੀ ਲੈਵਲ ਤੇ  ਅੰਤਰਰਾਸ਼ਟਰੀ ਬਿਰਧ ਦਿਵਸ ਸਬੰਧੀ ਸਿਹਤ ਚੈਕਅਪ, ਲੈਬਾਰਟਰੀ ਟੈਸਟ ਤੇ ਜਾਗਰੂਕਤਾ ਪੈਦਾ ਕੀਤਾ ਜਾਵੇਗੀ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸੀਆ ਕਿ ਜ਼ਿਲ੍ਹਾ ਮਾਸ ਮੀਡੀਆ ਵਿੰਗ, ਬਲਾਕ ਐਕਸਟੈਨਸ਼ਨ ਐਜੂਕੇਟਰ, ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰੁੱਪ ਮੀਟਿੰਗ ਕਰਕੇ ਅਤੇ ਪ੍ਰੈਸ ਕਵਰੇਜ ਕਰਵਾ ਕੇ ਬਜ਼ੁਰਗਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ।

 

Tags: Health , Dr. Tapinderjot Kaushal , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD