Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ ਪ੍ਰੋਗਰਾਮ ਦਾ ਜਾਇਜ਼ਾ

Health, Dr. Tapinderjot Kaushal, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 01 Oct 2024

Last updated on: Oct 01, 2024, 00:00 IST

ਸਿਹਤ ਵਿਭਾਗ ਬਰਨਾਲਾ ਵਲੋਂ ਹਰ ਉਮਰ ਵਰਗ ਦੇ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਨ ਲਈ ਹਰ ਢੁਕਵਾਂ ਕਦਮ ਚੁੱਕਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਿਹਤ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਫ਼ਾਇਦਾ ਹੋ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦਾ ਆਰ.ਬੀ.ਐਸ.ਕੇ. ( ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ) ਇੱਕ ਅਹਿਮ ਸਿਹਤ ਪ੍ਰੋਗਰਾਮ ਹੈ ਜਿਸ ਪ੍ਰਤੀ ਤਨਦੇਹੀ ਨਾਲ ਸਿਹਤ ਵਿਭਾਗ ਆਪਣਾ ਕੰਮ ਕਰ ਰਿਹਾ ਹੈ।

ਸਿਵਲ ਸਰਜਨ ਬਰਨਾਲਾ ਵੱਲੋਂ ਇਸ ਪ੍ਰੋਗਰਾਮ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਆਰ.ਬੀ.ਐਸ.ਕੇ. ਟੀਮਾਂ ਨਾਲ ਇਕ ਮੀਟਿੰਗ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਇਸ ਪ੍ਰੋਗਰਾਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਇਸ ਪ੍ਰੋਗਰਾਮ ਦਾ ਲੋੜਵੰਦਾਂ ਨੂੰ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ। ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਆਰ.ਬੀ.ਐਸ.ਕੇ ਪ੍ਰੋਗਰਾਮ ਅਧੀਨ ਨਵਜਨਮੇ ਬੱਚਿਆਂ ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਮੈਡੀਕਲ ਜਾਂਚ ਕਰਨ ਉਪਰੰਤ ਉਨਾਂ ਨੂੰ 30 ਵੱਖ-ਵੱਖ ਬਿਮਾਰੀਆਂ ਜਿਵੇਂ ਜਮਾਂਦਰੂ ਨੁਕਸ, ਦਿਲ ਦੀਆਂ ਬਿਮਾਰੀਆਂ, ਨਿਊਰਲ ਟਿਊਬ ਡਿਫੈਂਕਡ, ਜਮਾਂਦਰੂ ਚਿੱਟਾ ਮੋਤੀਆ, ਜਮਾਂਦਰੂ ਬੋਲਾਪਣ, ਜਮਾਂਦਰੂ ਖੰਡੂ (ਬੁੱਲ ਕੱਟਿਆ ਹੋਇਆ), ਪੈਰਾਂ ਦਾ ਟੇਡਾ ਹੋਣਾ ਆਦਿ ਦਾ ਮੁਫ਼ਤ ਇਲਾਜ ਪੀ.ਜੀ.ਆਈ. ਚੰਡੀਗੜ, ਫੋਰਟਿਸ ਹਸਪਤਾਲ ਮੋਹਾਲੀ, ਸੀ.ਐਮ.ਸੀ ਲੁਧਿਆਣਾ, ਡੀ.ਐਮ.ਸੀ.ਲੁਧਿਆਣਾ ਅਤੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕਰਵਾਇਆ ਜਾਂਦਾ ਹੈ।

ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਅਤੇ ਮੈਡਮ ਸੁਖਪਾਲ ਕੌਰ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਥੈਲੇਸੀਮੀਆਂ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਨੂੰ ਮੁਫ਼ਤ ਖੂਨ, ਦਵਾਈ ਅਤੇ ਬੋਨਮੈਰੋ ਤਬਦੀਲ ਕਰਨ, ਪੀੜਤ  ਨੂੰ ਮੁਫ਼ਤ ਬੱਸ ਸਫਰ ਦੀ ਸਹੂਲਤ ਆਰ.ਬੀ.ਐਸ.ਕੇ ਪ੍ਰੋਗਰਾਮ ਅਧੀਨ ਮੁਫ਼ਤ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਲੋਂ ਸਿਹਤ ਵਿਭਾਗ ਦੀਆ ਹੋਰ ਵੱਖ ਵੱਖ ਸਿਹਤ ਸਕੀਮਾਂ ਦੇ ਨਾਮ ਆਰ.ਬੀ.ਐਸ.ਕੇ ਪ੍ਰੋਗਰਾਮ ਸਬੰਧੀ ਸੰਚਾਰ ਦੇ ਵੱਖ ਵੱਖ ਸਾਧਨਾਂ ਜਿਵੇਂ ਇਲਾਕਟ੍ਰਾਨਿਕ ਮੀਡੀਆ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਆਦਿ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 

Tags: Health , Dr. Tapinderjot Kaushal , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD