Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਮੋਹਾਲੀ ਵਿੱਚ ਨਵੀਂ ਟੀਮ ਦਾ ਗਠਨ ਕੀਤਾ ਗਿਆ

Isherpreet Singh Sidhu, Punjab Pradesh Congress Committee, Congress, Punjab Congress, President of NSUI Punjab, NSUI Punjab, NSUI, National Students

Web Admin

Web Admin

5 Dariya News

ਮੋਹਾਲੀ , 01 Oct 2024

Last updated on: Oct 01, 2024, 00:00 IST

ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਪੰਜਾਬ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਸੱਤਾਧਾਰੀ ਧਿਰ ਭਾਵੇਂ ਇਹ ਬਿੱਲ ਪਾਸ ਕਰ ਚੁੱਕੀ ਹੈ ਕਿ ਕੋਈ ਵੀ ਪੰਚ ਸਰਪੰਚ ਪਾਰਟੀ ਦੇ ਨਿਸ਼ਾਨ ‘ਤੇ ਚੋਣਾਂ ਨਹੀਂ ਲੜੇਗਾ ਪਰ ਵਿਰੋਧੀ ਪਾਰਟੀਆਂ ਵੱਲੋਂ ਇਲਜ਼ਾਮਾਂ ਦਾ ਸਿਲਸਿਲਾ ਜਾਰੀ ਹੈ। ਹਾਲ ਹੀ ਵਿੱਚ ਚੋਣਾਂ ਲੜਨ ਦੇ ਚਾਹਵਾਨ ਸਰਪੰਚਾਂ ਨੂੰ NOC ਪ੍ਰਾਪਤ ਕਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਹਨਾਂ ਦਾ ਇਲਜ਼ਾਮ ਹੈ ਕਿ ਸੱਤਾਧਾਰੀ ਧਿਰ ਜਾਣਬੁੱਝ ਕੇ ਅਫ਼ਸਰਸ਼ਾਹੀ ਨੂੰ ਵਿਰੋਧੀ ਧਿਰ ਦੇ ਬੰਦਿਆਂ ਨੂੰ NOC ਨਾ ਜਾਰੀ ਕਰਨ ਦਾ ਦਬਾਅ ਪਾ ਰਹੀ ਹੈ। ਇਸੇ ਰੇੜਕੇ ਦੇ ਚੱਲਦਿਆਂ NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਵੱਲੋਂ ਅੱਜ ਹਲਕਾ ਮੋਹਾਲੀ ਦੇ ਪੰਚਾਂ- ਸਰਪੰਚਾਂ ਨੂੰ ਨਾਲ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਪਹੁੰਚ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਰਾਜੀਵ ਗਾਂਧੀ ਪੰਚਾਇਤੀ ਰਾਜ ਭਵਨ ਦੇ ਮੁਹਾਲੀ ਤੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭਲਵਾਨ ਨੇ ਵੀ ਬੀ.ਡੀ.ਪੀ.ਓ ਨਾਲ ਮੁਲਾਕਾਤ ਕਰ ਕੇ ਅਧੂਰੇ ਕਾਗਜ਼ਾਂ ਦੀ ਪੂਰਤੀ ਲਈ ਗੁਹਾਰ ਲਗਾਈ।

ਮੀਡੀਆ ਨਾਲ ਗੱਲਬਾਤ ਕਰਦਿਆਂ NSUI ਦੇ ਪੰਜਾਬ ਪ੍ਰਧਾਨ ਨੇ ਦੱਸਿਆ ਕੇ ਪੰਚਾਇਤੀ ਚੋਣਾਂ ਸਾਡੇ ਸੂਬੇ ਦੀ ਮੁੱਖ ਰਾਜਨੀਤੀ ਦਾ ਧੁਰਾ ਹਨ ਜਿਹਨਾਂ ਸਿੱਧੇ ਤੌਰ ਉੱਤੇ ਪਿੰਡਾਂ ਦੇ ਬੰਦਿਆਂ ਨਾਲ ਸੰਪਰਕ ਕਰਨਾ ਹੁੰਦਾ ਹੈ। ਇਹਨਾਂ ਚੋਣਾਂ ਨੂੰ ਜਿੱਤਣ ਲਈ ਅਜਿਹੇ ਗੈਰ ਕਾਨੂੰਨੀ ਤਰੀਕੇ ਅਪਣਾਉਣਾ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਇਸ ਮੌਕੇ ਸਰਕਾਰ ਦੇ ਇਸ ਕਦਮ ਦੀ ਨਿੰਦਾ ਕਰਦਿਆਂ ਉਹਨਾਂ ਕਿਹਾ ਕਿ ਪੰਚਾ ਸਰਪੰਚਾਂ ਨੂੰ ਉਹਨਾਂ ਦੇ ਕਾਗਜ਼ ਭਰਨ ਲਈ ਲੋੜੀਦੇਂ ਦਸਤਾਵੇਜ਼ ਮੁਹੱਈਆ ਕਰਵਾਉਣਾ ਅਫ਼ਸਰਸ਼ਾਹੀ ਦਾ ਫਰਜ਼ ਹੈ ਤਾਂ ਜੋ ਲੋਕਤੰਤਰ ਨੂੰ ਕਾਇਮ ਰੱਖਿਆ ਜਾ ਸਕੇ।

ਸੂਬੇ ਵਿੱਚ ਸਰਕਾਰ ਚਲਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਆਪ ਸਰਕਾਰ ਹੁਣ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਜੋ ਅਸੀਂ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ।ਉਹਨਾਂ ਅੱਗੇ ਕਿਹਾ ਕਿ ਅੱਜ ਬਹੁਤ ਸਾਰੇ ਚੋਣ ਲੜਨ ਦੇ ਚਾਹਵਾਨ ਪੰਚ-ਸਰਪੰਚ ਸਾਹਿਬਾਨਾਂ ਨੂੰ ਉਹਨਾਂ ਬੀ.ਡੀ.ਪੀ.ਓ ਦਫ਼ਤਰ ਤੋਂ NOC ਜਾਰੀ ਕਰਵਾਈਆਂ ਹਨ ਤੇ ਅੱਗੇ ਵੀ ਇਸ ਤਰ੍ਹਾਂ ਦੀ ਕਿਸੇ ਵੀ ਪਰੇਸ਼ਾਨੀ ਦੇ ਹੱਲ ਲਈ ਉਹ ਤਿਆਰ ਹਨ। ਪਾਰਦਰਸ਼ੀ ਤੇ ਸਹੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣਾ ਸਰਕਾਰ ਦਾ ਫ਼ਰਜ਼ ਹੈ ਜਿਸਤੇ ਸਖ਼ਤੀ ਨਾਲ ਅਮਲ ਕਰਨਾ ਚਾਹੀਦਾ ਹੈ।

 

Tags: Isherpreet Singh Sidhu , Punjab Pradesh Congress Committee , Congress , Punjab Congress , President of NSUI Punjab , NSUI Punjab , NSUI , National Students' Union of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD