Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ 'ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

ਮੁੱਖ ਸਕੱਤਰ ਗ੍ਰਹਿ ਮਾਮਲੇ ਵਿਭਾਗ, ਪੰਜਾਬ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਸਟੇਕਹੋਲਡਰਜ਼ ਕਾਨਫਰੰਸ ਦਾ ਉਦਘਾਟਨ

Punjab Admin, Gurkirat Kirpal Singh, Private Security Agencies Regulation, PSAR, Abhishek Gupta, DPS Kharbanda

Web Admin

Web Admin

5 Dariya News

ਚੰਡੀਗੜ੍ਹ , 01 Oct 2024

Last updated on: Oct 01, 2024, 00:00 IST

ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ 'ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ। 

ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।ਪੰਜਾਬ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਐਸਐਸ ਸ੍ਰੀਵਾਸਤਵ ਨਾਲ ਇੱਥੇ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਕਾਨਫਰੰਸ ਦਾ ਉਦਘਾਟਨ ਕੀਤਾ। 

ਇਸ ਮੌਕੇ ਸੈਕਟਰੀ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਪੰਜਾਬ ਡੀਪੀਐਸ ਖਰਬੰਦਾ, ਏਡੀਜੀਪੀ ਟਰੈਫਿਕ ਏਐਸ ਰਾਏ ਅਤੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਭਿਸ਼ੇਕ ਗੁਪਤਾ ਵੀ ਹਾਜ਼ਰ ਸਨ। ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਐਕਟ ਅਧੀਨ ਲਾਜ਼ਮੀ ਲੋੜਾਂ ਨੂੰ ਯਕੀਨੀ ਬਣਾਉਂਦੇ ਹੋਏ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੀ.ਐਸ.ਏ.ਆਰ. ਐਕਟ ਤਹਿਤ ਨਿਯਮਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ।

ਪ੍ਰਮੁੱਖ ਸਕੱਤਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਿੱਜੀ ਸੁਰੱਖਿਆ ਏਜੰਸੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਾਨਫਰੰਸ ਦਾ ਉਦੇਸ਼ ਆਪਸੀ ਤਾਲਮੇਲ ਜ਼ਰੀਏ ਕੰਮ ਕਰਨ ਲਈ ਜਨਤਕ, ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਲਈ ਇੱਕ ਸੁਰੱਖਿਅਤ ਅਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ। 

ਕਾਨੂੰਨ ਲਾਗੂ ਕਰਨ ਵਿੱਚ ਸਹਾਇਤਾ ਲਈ ਨਿੱਜੀ ਸੁਰੱਖਿਆ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਪੀ.ਐਸ.ਏ.ਆਰ. ਐਕਟ ਦੇ ਮੁੱਖ ਪਹਿਲੂਆਂ, ਜਿਸ ਵਿੱਚ ਨਿਯਮ ਅਤੇ ਸ਼ਰਤਾਂ ਵੱਡੇ ਪੱਧਰ ‘ਤੇ ਇਸਦੀ ਦੁਰਵਰਤੋਂ ਬਾਰੇ ਚਿੰਤਾਵਾਂ ਸ਼ਾਮਲ ਹਨ, ਨੂੰ ਉਜਾਗਰ ਕੀਤਾ। ਏਡੀਜੀਪੀ ਨੇ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿੱਜੀ ਸੁਰੱਖਿਆ ਅਤੇ ਸੁਰੱਖਿਆ ਢਾਂਚੇ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ (ਨਿੱਜੀ ਸੁਰੱਖਿਆ ਬਲ) ਆਪਸੀ ਤਾਲਮੇਲ ਨਾਲ ਕੰਮ ਕਰੋ ਅਤੇ ਸਾਡਾ ਉਦੇਸ਼ ਤੁਹਾਨੂੰ ਸਹਿਯੋਗ ਦੇਣਾ ਹੈ।

ਇਸ ਤੋਂ ਬਾਅਦ ਦਿਨ ਭਰ ਚੱਲੀ ਇਸ ਕਾਨਫਰੰਸ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਵੱਖ-ਵੱਖ ਸੈਸ਼ਨ ਕਰਵਾਏ ਗਏ ਜਿਨ੍ਹਾਂ ਵਿੱਚ ਪ੍ਰਾਈਵੇਟ ਸੁਰੱਖਿਆ: ਉਭਰਦੇ ਰੁਝਾਨ ਅਤੇ ਅੱਗੇ ਦੀਆਂ ਚੁਣੌਤੀਆਂ; ਸਿਖਲਾਈ ਅਤੇ ਹੁਨਰ ਵਿਕਾਸ; ਨਿੱਜੀ ਸੁਰੱਖਿਆ ਖੇਤਰ ਵਿੱਚ ਔਰਤਾਂ ਦੀ ਭੂਮਿਕਾ; ਕਰਮਚਾਰੀਆਂ ਦੇ ਅਧਿਕਾਰ ਅਤੇ ਭਲਾਈ ਸਬੰਧੀ ਮੁੱਦੇ; ਨਿੱਜੀ ਸੁਰੱਖਿਆ ਉਦਯੋਗ ਵਿੱਚ ਸੰਭਾਵੀ ਚੁਣੌਤੀਆਂ ਬਾਰੇ ਚਿੰਤਾਵਾਂ; ਉਦਯੋਗਿਕ ਸਹਿਯੋਗ ਅਤੇ ਭਾਈਵਾਲੀ ਦੇ ਮੌਕੇ ਅਤੇ ਨਿਜੀ ਸੁਰੱਖਿਆ ਖੇਤਰ ਵਿੱਚ ਨਵੀਨਤਾਵਾਂ ਅਤੇ ਤਕਨਾਲੋਜੀ ਦਾ ਵਿਕਾਸ ਸ਼ਾਮਲ ਹਨ। 

ਨਿੱਜੀ ਸੁਰੱਖਿਆ ਉਦਯੋਗ, ਕਾਨੂੰਨ ਲਾਗੂ ਕਰਨ ਵਾਲਿਆਂ ਅਤੇ ਸਰਕਾਰੀ ਏਜੰਸੀਆਂ ਦੇ ਮਾਹਿਰਾਂ ਨੇ ਚੁਣੌਤੀਆਂ ਅਤੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਦੇ ਹੋਏ ਆਪਣੀ-ਆਪਣੀ ਮੁਹਾਰਤ ਸਾਂਝੀ ਕੀਤੀ।ਇਹ ਪਹਿਲਕਦਮੀ ਪ੍ਰਾਈਵੇਟ ਸੁਰੱਖਿਆ ਸੈਕਟਰ ਨੂੰ ਨਿਯਮਤ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

Tags: Punjab Admin , Gurkirat Kirpal Singh , Private Security Agencies Regulation , PSAR , Abhishek Gupta , DPS Kharbanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD