Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਗਰੂਰ ਵਿੱਚ ਲੱਗਣ ਵਾਲੇ ਤਿੰਨ ਦਿਨਾਂ ‘ਪੈਨਸ਼ਨ ਪ੍ਰਾਪਤੀ ਮੋਰਚੇ’ ਦੀ ਹੋਈ ਸ਼ੁਰੂਆਤ

ਮੋਰਚੇ ਦੇ ਪਹਿਲੇ ਦਿਨ ਸੰਗਰੂਰ ਸ਼ਹਿਰ ਵਿੱਚ ਕੱਢਿਆ ਵਿਸ਼ਾਲ 'ਮਸ਼ਾਲ ਮਾਰਚ'

Protest, Agitation, Demonstration, Sangrur

Web Admin

Web Admin

5 Dariya News

ਸੰਗਰੂਰ , 01 Oct 2024

Last updated on: Oct 01, 2024, 00:00 IST

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਠੇ ਹੇਠ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਦਿਨ-ਰਾਤ ਚੱਲਣ ਵਾਲੇ 'ਤਿੰਨ ਦਿਨਾਂ ਪੈਨਸ਼ਨ ਪ੍ਰਾਪਤੀ ਮੋਰਚੇ’ ਦਾ ਪੁਰਾਣੀ ਪੈਨਸ਼ਨ ਬਹਾਲ ਕਰੋ ਦੇ ਨਾਅਰਿਆਂ ਨਾਲ਼ ਆਗਾਜ਼ ਕੀਤਾ ਗਿਆ। ਮੋਰਚੇ ਦੇ ਪਹਿਲੇ ਦਿਨ ਸ਼ਾਮ ਵੇਲੇ ਸ਼ਹਿਰ ਦੇ ਬਜ਼ਾਰਾਂ ਵਿੱਚ ਆਪ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਸ਼ਾਲ ਮਾਰਚ ਕੱਢਿਆ ਗਿਆ।

ਅੱਜ ਪਹਿਲੇ ਦਿਨ ਦੇ ਪ੍ਰੋਗਰਾਮਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਫਰੰਟ ਦੇ ਆਗੂਆਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਇੰਦਰ ਸੁਖਦੀਪ ਸਿੰਘ ਓਢਰਾ, ਦਲਜੀਤ ਸਫ਼ੀਪੁਰ ਨੇ ਦੱਸਿਆ ਕਿ ਸੰਗਰੂਰ ਮੋਰਚੇ ਦੀ ਲਾਮਬੰਦੀ ਲਈ ਪਿਛਲੇ ਇੱਕ ਮਹੀਨੇ ਤੋਂ ਸਮੂਹ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ਤੇ ਤਿਆਰੀ ਚੱਲ ਰਹੀ ਸੀ। ਜਿਸ ਵਿੱਚ  ‘ਐੱਨ.ਪੀ.ਐੱਸ ਤੋਂ ਅਜ਼ਾਦੀ’ ਮੁਹਿੰਮ ਨਾਲ਼ ਸ਼ੁਰੂ ਕੀਤੀ ਮੋਰਚੇ ਦੀ ਤਿਆਰੀ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ, ਵਿਸਥਾਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਕੂਲਾਂ ਤੇ ਦਫਤਰਾਂ ਵਿੱਚ ਪਹੁੰਚ ਕਰਕੇ ਮੁਲਾਜ਼ਮਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦੇ ‘ਸੱਦਾ ਪੱਤਰ’ ਵੀ ਵੱਡੇ ਪੱਧਰ ਤੇ ਵੰਡੇ ਗਏ ਸਨ। 

ਇਸ ਤੋਂ ਇਲਾਵਾ ਕੇਂਦਰ ਵੱਲੋਂ ਤਜਵੀਜਤ ਯੂਪੀਐੱਸ ਪੈਨਸ਼ਨ ਸਕੀਮ ਦੀਆਂ ਖ਼ਾਮੀਆਂ ਪ੍ਰਤੀ ਐੱਨ.ਪੀ.ਐੱਸ ਮੁਲਾਜ਼ਮਾਂ ਨੂੰ ਜਾਗਰੂਕ ਕੀਤਾ ਗਿਆ ਸੀ।ਆਮ ਤੌਰ ਤੇ ਮੁਲਾਜ਼ਮਾਂ ਵੱਲੋੰ ਇੱਕ ਦਿਨਾ ਰੈਲੀਆਂ ਕੀਤੀਆਂ ਜਾਂਦੀਆਂ ਹਨ ਪਰ ਕਿਸਾਨ ਮੋਰਚਿਆਂ ਦੀ ਤਰਜ਼ ਤੇ ਪੁਰਾਣੀ ਪੈਨਸ਼ਨ ਲਈ ਲਗਾਏ ਇਸ ਮੋਰਚੇ ਨਾਲ਼ ਮੁਲਾਜ਼ਮ ਸੰਘਰਸ਼ਾਂ ਵਿੱਚ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਤਿੰਨ ਦਿਨ ਚੱਲਣ ਵਾਲੇ ਇਸ ਮੋਰਚੇ ਦੇ ਪਹਿਲੇ ਦਿਨ ਇੰਪਲਾਇਜ਼ ਫੈਡਰੇਸ਼ਨ ਦੇ ਆਗੂਆਂ ਖੁਸ਼ਦੀਪ ਸਿੰਘ ਲਹਿਰਾ, ਗੁਰਛੈਬਰ ਸਿੰਘ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂ ਗੁਰਪ੍ਰੀਤ ਸਿੰਘ ਅਤੇ ਮਨਿਸਟਰੀਅਲ ਐਸੋਸੀਏਸ਼ਨ ਦੇ ਆਗੂ ਲਾਲ ਸਿੰਘ ਰੱਲਾ ਨੇ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਦੇ ਕੀਤੇ ਨੋਟੀਫਿਕੇਸ਼ਨ ਨੂੰ ਮਹਿਜ਼ ਕਾਗਜ਼ੀ ਜੁਮਲਾ ਦੱਸਿਆ ਕਿਉਂਕਿ ਇਸ ਨੋਟੀਫਿਕੇਸ਼ਨ ਦੇ ਬਾਵਜੂਦ ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋ ਸਕੀ ਹੈ। 

ਸ਼ਾਮ ਵੇਲੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਨੂੰ ਉਭਾਰਨ ਲਈ ਸੰਗਰੂਰ ਸ਼ਹਿਰ ਵਿੱਚ ਕੱਢੇ ਮਸ਼ਾਲ ਮਾਰਚ ਵਿੱਚ ਮੁਲਾਜ਼ਮਾਂ ਨੇ ਵੱਡੇ ਉਤਸ਼ਾਹ ਨਾਲ਼ ਹਿੱਸਾ ਲਿਆ।ਮਾਰਚ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਝੂਠੇ ਵਾਅਦਿਆ ਨੂੰ ਬੇਨਕਾਬ ਕਰਦਿਆਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਕਨਵੀਨਰ ਰਮਨਦੀਪ ਬਰਨਾਲਾ, ਲਖਵਿੰਦਰ ਮਾਨਸਾ, ਮਨਦੀਪ ਮੁਕਤਸਰ, ਜਸਵਿੰਦਰ ਕਪੂਰਥਲਾ, ਮਨਜੀਤ ਹੁਸ਼ਿਆਰਪੁਰ, ਅੰਮ੍ਰਿਤਪਾਲ ਹਰੀਗੜ੍ਹ, ਡੀਐੱਮਐੱਫ ਸੂਬਾ ਆਗੂ ਹਰਦੀਪ ਟੋਡਰਪੁਰ, ਡੀਟੀਐੱਫ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ ਹਰਵਿੰਦਰ ਰੱਖੜਾ, ਜਗਪਾਲ ਬੰਗੀ, ਪਵਨ ਮੁਕਤਸਰ, ਹਰਵਿੰਦਰ ਅੱਲੂਵਾਲ, ਕਰਮਜੀਤ ਨਦਾਮਪੁਰ, ਕੁਲਵੰਤ ਖਨੌਰੀ ਆਦਿ ਸ਼ਾਮਲ ਹੋਏ।

 

Tags: Protest , Agitation , Demonstration , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD