Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਤਰ ਪ੍ਰਦੇਸ਼ ਦੇ ਪੂਰਨਪੁਰ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤ ਸੰਚਾਰ ਸਮਾਗਮ ਸਮੇਂ 185 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 01 Oct 2024

Last updated on: Oct 01, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਸਿੱਖ ਮਿਸ਼ਨ ਉਤਰਾਖੰਡ’ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਭਗਤ ਧੰਨਾ ਜੀ, ਪੂਰਨਪੁਰ, ਜ਼ਿਲ੍ਹਾ ਪੀਲੀਭੀਤ (ਉੱਤਰ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।  

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੇ ਯਤਨਾ ਸਦਕਾ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਦੇ ਸਹਿਯੋਗ ਨਾਲ ਕਰਵਾਏ ਗਏ, ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। 

ਉਨ੍ਹਾ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਂਦਿਆਂ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।  ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਬਾਬਾ ਬਲਕਾਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। 

ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਵਿੱਚ ਧਾਰਮਿਕ ਲਿਟਰੇਚਰ ਭੇਟਾ ਰਹਿਤ ਵੰਡਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 185 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।ਇਸ ਮੌਕੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਸਿੱਖ ਮਿਸ਼ਨ ਉਤਰਾਖੰਡ ਦੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਐਮ.ਏ., ਪ੍ਰਚਾਰਕ ਭਾਈ ਬਲਜਿੰਦਰ ਸਿੰਘ, ਭਾਈ ਜਗਦੇਵ ਸਿੰਘ ਗੋਇੰਦਵਾਲ, ਭਾਈ ਜੋਤਸਵਰੂਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD