Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨੌਜਵਾਨ ਵਰਗ ਅਕਾਲੀ ਦਲ ਦੇ ਫਲਸਫੇ ਨੂੰ ਸਮਝੇ ਤੇ ਆਪਣੇ ਕਾਰਜਾਂ ’ਚ ਲਾਗੂ ਕਰੇ: ਬਲਵਿੰਦਰ ਸਿੰਘ ਭੂੰਦੜ

ਐਸ ਓ ਆਈ ਵੱਲੋਂ ਕਰਵਾਏ ਸੈਮੀਨਾਰ ’ਚ ਚੰਡੀਗੜ੍ਹ ਤੇ ਪੀ ਯੂ ਦੇ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

Balwinder Singh Bhundar, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 01 Oct 2024

Last updated on: Oct 01, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਨੇ ਅੱਜ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਫਲਸਫੇ ਅਤੇ ਦੇਸ਼ ਦੇ ਨਿਰਮਾਣ ਦੇ ਨਾਲ-ਨਾਲ ਸਮਾਜ ਸੇਵਾ ਵਿਚ ਪਾਏ ਯੋਗਦਾਨ ਨੂੰ ਸਮਝੇ ਤੇ ਆਪਣੇ ਕਾਰਜਾਂ ਵਿਚ ਇਸਨੂੰ ਲਾਗੂ ਕਰੇ।ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਕਰਵਾਏ ’ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ਮਈ ਸਫਰਨਾਮਾ’ ਵਿਸ਼ੇ ’ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਰਜਕਾ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। 

ਮਹੰਤਾਂ ਦੇ ਕਬਜ਼ੇ ਵਿਚੋਂ ਗੁਰਦੁਆਰਾ ਸਾਹਿਬਾਨ ਛੁਡਵਾਉਣ ਤੋਂ ਲੈ ਕੇ ਅੰਗਰੇਜ਼ਾਂ ਨਾਲ ਲੜਾਈ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਦਾ ਵਿਰੋਧ ਕਰਨ ਤੱਕ ਅਕਾਲੀ ਦਲ ਹਮੇਸ਼ਾ ਆਪਣੇ ਪੁਰਖਿਆਂ ਦੇ ਸਿਧਾਂਤਾਂ ਅਨੁਸਾਰ ਡਟਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਕਿਸਾਨਾਂ, ਬੰਦੀ ਸਿੰਘਾਂ ਅਤੇ ਪੰਜਾਬੀਆਂ ਦੇ ਮਸਲਿਆਂ ਭਾਵੇਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਾਮਲਾ ਹੋਵੇ ਜਾਂ ਸੂਬੇ ਦੇ ਲੋਕਾਂ ਦੇ ਦਰਿਆਈ ਪਾਣੀਆਂ ਦੇ ਹੱਕ ਲੈਣ ਤੱਕ ਅਕਾਲੀ ਦਲ ਡੱਟ ਕੇ ਖੜ੍ਹਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਸਮਾਜ ਲਈ ਅਰਥਭਰਪੂਰ ਯੋਗਦਾਨ ਪਾਉਣ ਤੇ ਰਾਜਨੀਤੀ ਵਿਚ ਪਾਰਦਰਸ਼ਤਾ ਲਈ ਡੱਟਣ ਦੀ ਅਪੀਲ ਕੀਤੀ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਵਿਦਿਅਕ ਅਦਾਰਿਆਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਹੱਕ ਲੈਣ ਵਾਸਤੇ ਪ੍ਰੇਰਿਤ ਕਰਨ।

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਚੇਅਰਪਰਸਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨਾ ਸਿਰਫ ਗੁਰਦੁਆਰਾ ਸਾਹਿਬਾਨ ਤੋਂ ਮਹੰਤਾਂ ਨੂੰ ਭਜਾਉਣ ਵਾਸਤੇ ਲੜਿਆ ਬਲਕਿ ਦੇਸ਼ ਦੀ ਆਜ਼ਾਦੀ ਵਿਚ ਵੀ ਅਹਿਮ ਯੋਗਦਾਨ ਪਾਇਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ ਐਮਰਜੰਸੀ ਵੇਲੇ ਹੋਈਆਂ ਕੁੱਲ 1.40 ਲੱਖ ਗ੍ਰਿਫਤਾਰੀਆਂ ਵਿਚੋਂ ਇਕੱਲਿਆਂ 40 ਹਜ਼ਾਰ ਗ੍ਰਿਫਤਾਰੀਆਂ ਸਿੱਖਾਂ ਨੇ ਦਿੱਤੀਆਂ ਸਨ। 

ਇਸ ਮੌਕੇ ਬਲਜੀਤ ਸਿੰਘ ਵਿਰਕ ਤੇ ਪਰਮਜੀਤ ਸਿੰਘ ਭੰਗੂ ਨੇ ਵਿਚਾਰ ਪ੍ਰਗਟ ਕੀਤੇ।ਨੌਜਵਾਨ ਆਗੂ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐਸ ਓ ਆਈ ਦੇ ਪ੍ਰਧਾਨ ਸਰਦਾਰ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਦੇ ਹੋਰ ਵਿਦਿਅਕ ਅਦਾਰਿਆਂ ਵਿਚ ਵੀ ਕਰਵਾਏ ਜਾਣਗੇ ਅਤੇ ਉਹਨਾਂ ਸੈਮੀਨਾਰ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

 

Tags: Balwinder Singh Bhundar , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD